ਇੰਡੀਅਨ ਪ੍ਰੀਮੀਅਰ ਲੀਗ (IPL) 2024 ਵਿੱਚ ਅੱਜ ਡਬਲ ਹੈਡਰ (ਇੱਕ ਦਿਨ ਵਿੱਚ 2 ਮੈਚ) ਖੇਡੇ ਜਾਣਗੇ। ਦਿਨ ਦਾ ਪਹਿਲਾ ਮੈਚ ਕੋਲਕਾਤਾ ਨਾਈਟ ਰਾਈਡਰਜ਼ (GT) ਅਤੇ ਲਖਨਊ ਸੁਪਰ ਜਾਇੰਟਸ (LSG) ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਕੋਲਕਾਤਾ ਦੇ ਈਡਨ ਗਾਰਡਨ ਸਟੇਡੀਅਮ ਵਿੱਚ ਦੁਪਹਿਰ 3:30 ਵਜੇ ਤੋਂ ਖੇਡਿਆ ਜਾਵੇਗਾ। ਇਸ ਮੈਚ ਲਈ ਟਾਸ ਦੁਪਹਿਰ 3:00 ਵਜੇ ਹੋਵੇਗਾ। ਇਸ ਤੋਂ ਇਲਾਵਾ ਅੱਜ ਦਾ ਦੂਜਾ ਮੈਚ ਚੇੱਨਈ ਸੁਪਰ ਕਿੰਗਜ਼ ਤੇ ਮੁੰਬਈ ਇੰਡੀਅਨਜ਼ ਵਿਚਾਲੇ ਸ਼ਾਮ 7.30 ਵਜੇ ਖੇਡਿਆ ਜਾਵੇਗਾ।
ਕੋਲਕਾਤਾ ਦਾ ਇਹ ਪੰਜਵਾਂ ਮੈਚ ਹੋਵੇਗਾ। ਟੀਮ 4 ਮੈਚਾਂ ਵਿੱਚੋਂ 3 ਜਿੱਤਾਂ ਨਾਲ 6 ਅੰਕਾਂ ਨਾਲ ਪੁਆਇੰਟ ਟੇਬਲ ਵਿੱਚ ਦੂਜੇ ਸਥਾਨ ‘ਤੇ ਹੈ । ਟੀਮ ਨੂੰ ਇੱਕ ਮੈਚ ਵਿੱਚ ਚੇੱਨਈ ਸੁਪਰ ਕਿੰਗਜ਼ ਖਿਲਾਫ਼ ਹਾਰ ਦਾ ਸਾਹਮਣਾ ਕਰਨਾ ਪਿਆ ਸੀ। । ਉੱਥੇ ਹੀ ਦੂਜੇ ਪਾਸੇ ਲਖਨਊ ਦਾ ਇਹ ਛੇਵਾਂ ਮੈਚ ਹੋਵੇਗਾ । ਟੀਮ 5 ਮੈਚਾਂ ਵਿੱਚੋਂ 3 ਜਿੱਤਾਂ ਨਾਲ 6 ਅੰਕਾਂ ਨਾਲ ਚੌਥੇ ਸਥਾਨ ‘ਤੇ ਹੈ । ਟੀਮ ਨੂੰ 2 ਮੈਚਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ । ਕੋਲਕਾਤਾ ਨਾਈਟ ਰਾਈਡਰਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਆਈਪੀਐਲ ਵਿੱਚ ਹੁਣ ਤੱਕ 3 ਮੈਚ ਖੇਡੇ ਗਏ ਹਨ। ਜਿਸ ਵਿੱਚ ਲਖਨਊ ਨੇ ਸਾਰੇ ਮੈਚ ਜਿੱਤੇ ਹਨ । ਕੋਲਕਾਤਾ ਦੇ ਘਰੇਲੂ ਮੈਦਾਨ ‘ਤੇ ਦੋਵਾਂ ਟੀਮਾਂ ਵਿਚਾਲੇ ਸਿਰਫ ਇੱਕ ਮੈਚ ਖੇਡਿਆ ਗਿਆ ਹੈ। ਉਸ ਰੋਮਾਂਚਕ ਮੈਚ ਵਿੱਚ ਲਖਨਊ ਨੇ 1 ਦੌੜ ਨਾਲ ਜਿੱਤ ਦਰਜ ਕੀਤੀ ਸੀ ।
ਇਹ ਵੀ ਪੜ੍ਹੋ: ਪੰਜਾਬ ‘ਚ ਮੌਸਮ ਨੇ ਲਈ ਕਰਵਟ! ਕਈ ਇਲਾਕਿਆਂ ‘ਚ ਪੈ ਰਿਹਾ ਭਾਰੀ ਮੀਂਹ, IMD ਵੱਲੋਂ ਅਲਰਟ ਜਾਰੀ
ਈਡਨ ਗਾਰਡਨ ਸਟੇਡੀਅਮ ਦੀ ਪਿੱਚ ਬੱਲੇਬਾਜ਼ੀ ਲਈ ਫ੍ਰੈਂਡਲੀ ਹੈ । ਹਾਲਾਂਕਿ ਮੈਚ ਦੇ ਅੰਤ ਤੱਕ ਸਪਿਨਰ ਵੀ ਹਰਕਤ ਵਿੱਚ ਆ ਜਾਂਦੇ ਹਨ । ਇਸ ਸਟੇਡੀਅਮ ਵਿੱਚ ਹੁਣ ਤੱਕ 87 ਆਈਪੀਐਲ ਮੈਚ ਖੇਡੇ ਜਾ ਚੁੱਕੇ ਹਨ । ਇੱਥੇ ਪਹਿਲਾਂ ਬੱਲੇਬਾਜ਼ੀ ਕਰਨ ਵਾਲੀਆਂ ਟੀਮਾਂ ਨੇ 36 ਅਤੇ ਬਾਅਦ ਵਿੱਚ ਬੱਲੇਬਾਜ਼ੀ ਕਰਨ ਵਾਲੀਆਂ ਟੀਮਾਂ ਨੇ 51 ਮੈਚ ਜਿੱਤੇ ਹਨ। ਇਸ ਸਟੇਡੀਅਮ ਦਾ ਸਭ ਤੋਂ ਵੱਧ ਟੀਮ ਸਕੋਰ 235 ਹੈ, ਜੋ ਕਿ ਚੇੱਨਈ ਸੁਪਰ ਕਿੰਗਜ਼ ਨੇ ਪਿਛਲੇ ਸਾਲ ਕੋਲਕਾਤਾ ਖਿਲਾਫ ਬਣਾਇਆ ਸੀ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ-11
ਕੋਲਕਾਤਾ ਨਾਈਟ ਰਾਈਡਰਜ਼: ਸ਼੍ਰੇਅਸ ਅਈਅਰ (ਕਪਤਾਨ), ਫਿਲ ਸਾਲਟ, ਸੁਨੀਲ ਨਾਰਾਇਣ, ਵੈਂਕਟੇਸ਼ ਅਈਅਰ, ਅੰਗਕ੍ਰਿਸ਼ ਰਘੂਵੰਸ਼ੀ, ਰਿੰਕੂ ਸਿੰਘ, ਆਂਦਰੇ ਰਸੇਲ, ਰਮਨਦੀਪ ਸਿੰਘ, ਮਿਸ਼ੇਲ ਸਟਾਰਕ, ਵੈਭਵ ਅਰੋੜਾ ਅਤੇ ਵਰੁਣ ਚੱਕਰਵਰਤੀ।
ਲਖਨਊ ਸੁਪਰ ਜਾਇੰਟਸ: ਕੇਐੱਲ ਰਾਹੁਲ (ਕਪਤਾਨ ਅਤੇ ਵਿਕਟਕੀਪਰ), ਕਵਿੰਟਨ ਡੀ ਕਾਕ, ਦੇਵਦੱਤ ਪਡਿਕਲ, ਮਾਰਕਸ ਸਟੋਇਨਿਸ, ਨਿਕੋਲਸ ਪੂਰਨ, ਆਯੁਸ਼ ਬਡੋਨੀ, ਕ੍ਰੁਣਾਲ ਪੰਡਯਾ, ਅਰਸ਼ਦ ਖਾਨ, ਰਵੀ ਬਿਸ਼ਨੋਈ, ਯਸ਼ ਠਾਕੁਰ ਅਤੇ ਨਵੀਨ-ਉਲ-ਹੱਕ।
ਵੀਡੀਓ ਲਈ ਕਲਿੱਕ ਕਰੋ -: