ਕੇਐੱਲ ਰਾਹੁਲ ਦੀ ਕਪਤਾਨੀ ਵਾਲੀ ਭਾਰਤੀ ਟੀਮ ਨੇ ਦੱਖਣੀ ਅਫਰੀਕਾ ਨੂੰ ਪਾਰਲ ਦੇ ਬੋਲੈਂਡ ਪਾਰਕ ਵਿੱਚ ਖੇਡੇ ਗਏ ਫੈਸਲਾਕੁੰਨ ਵਨਡੇ ਵਿੱਚ 78 ਦੌੜਾਂ ਨਾਲ ਮਾਤ ਦਿੱਤੀ। ਇਸ ਜਿੱਤ ਦੇ ਨਾਲ ਹੀ ਭਾਰਤ ਨੇ ਸੀਰੀਜ਼ 2-1 ਨਾਲ ਆਪਣੇ ਨਾਮ ਕੀਤੀ। ਕੇਐੱਲ ਰਾਹੁਲ ਨੇ ਬਤੌਰ ਕਪਤਾਨ ਇਹ ਮੈਚ ਜਿੱਤ ਕੇ ਇੱਕ ਵੱਡੀ ਉਪਲਬਧੀ ਹੈਸਲ ਕੀਤੀ। ਪਹਿਲੇ ਮੈਚ ਵਿੱਚ ਭਾਰਤ ਨੇ 8 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ ਸੀ।
ਜ਼ਿਕਰਯੋਗ ਹੈ ਕਿ ਦੂਜੇ ਵਨਡੇ ਵਿੱਚ ਦੱਖਣੀ ਅਫਰੀਕਾ ਨੇ ਸ਼ਾਨਦਾਰ ਵਾਪਸੀ ਕਰਦਿਆਂ 8 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ ਸੀ। ਤੀਜੇ ਵਨਡੇ ਵਿੱਚ ਭਾਰਤ ਨੇ ਜਿੱਤ ਹਾਸਿਲ ਕਰ ਕੇ ਆਪਣੀ ਵਾਪਸੀ ਕੀਤੀ। ਇਸਦੇ ਨਾਲ ਹੀ ਕੇਐੱਲ ਰਾਹੁਲ ਭਾਰਤ ਦੇ ਦੂਜੇ ਕਪਤਾਨ ਬਣ ਗਏ, ਜਿਨ੍ਹਾਂ ਨੇ ਦੱਖਣੀ ਅਫਰੀਕਾ ਨੂੰ ਉਸੇ ਦੇ ਘਰ ਵਿੱਚ ਵਨਡੇ ਸੀਰੀਜ਼ ਵਿੱਚ ਮਾਤ ਦਿੱਤੀ। ਇਸ ਤੋਂ ਪਹਿਲਾਂ ਵਿਰਾਟ ਕੋਹਲੀ ਦੀ ਕਪਤਾਨੀ ਵਿੱਚ 2018 ਵਿੱਚ ਭਾਰਤ ਨੇ ਦੱਖਣੀ ਅਫਰੀਕਾ ਨੂੰ ਉਸੇ ਦੇ ਘਰ ਵਿੱਚ ਵਨਡੇ ਸੀਰੀਜ਼ ਵਿੱਚ ਧੂੜ ਚਟਾਈ ਸੀ।
ਇਹ ਵੀ ਪੜ੍ਹੋ: ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਦੀ ਮੌ.ਤ, ਦਿਮਾਗੀ ਨਸ ਫੱਟਣ ਕਾਰਨ ਗਈ ਜਾਨ
ਦਰਅਸਲ, ਕੇਐੱਲ ਰਾਹੁਲ ਦੀ ਕਪਤਾਨੀ ਵਿੱਚ ਭਾਰਤੀ ਟੀਮ ਨੇ 2021-22 ਵਿੱਚ ਦੱਖਣੀ ਅਫਰੀਕਾ ਦੀ ਧਰਤੀ ‘ਤੇ ਵਨਡੇ ਸੀਰੀਜ਼ ਖੇਡੀ ਸੀ, ਜਿਸ ਵਿੱਚ ਭਾਰਤ ਨੂੰ 3-0 ਨਾਲ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ ਸੀ। 2021 ਵਿੱਚ ਮਿਲੀ ਹਾਰ ਤੋਂ ਬਾਅਦ ਕੇਐੱਲ ਰਾਹੁਲ ਨੇ ਉਸਦਾ ਹਿਸਾਬ ਬਰਾਬਰ ਕਰ ਲਿਆ ਹੈ। ਤੀਜੇ ਵਨਡੇ ਮੈਚ ਵਿੱਚ ਦੱਖਣੀ ਅਫਰੀਕਾ ਦੀ ਟੀਮ ਦੇ ਕਪਤਾਨ ਐਡਨ ਮਾਰਕਰਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਕੀਤਾ ਸੀ। ਇਸ ਮੈਚ ਵਿੱਚ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ 50 ਓਵਰਾਂ ਵਿੱਚ 8 ਵਿਕਟਾਂ ਦੇ ਨੁਕਸਾਨ ‘ਤੇ 296 ਦੌੜਾਂ ਦਾ ਸਕੋਰ ਖੜ੍ਹਾ ਕੀਤਾ ਸੀ।
ਦੱਸ ਦੇਈਏ ਕਿ ਭਾਰਤ ਵੱਲੋਂ ਦਿੱਤੇ ਇਸ ਟੀਚੇ ਦਾ ਪਿੱਛਾ ਕਰਦਿਆਂ ਦੱਖਣੀ ਅਫਰੀਕਾ ਦੀ ਟੀਮ 45.5 ਓਵਰਾਂ ਵਿੱਚ 218 ਦੌੜਾਂ ਹੀ ਬਣਾ ਸਕੀ। ਟੀਮ ਵੱਲੋਂ ਟੋਨੀ ਡੀ ਜਾਰਜੀ ਨੇ 81 ਦੌੜਾਂ ਦੀ ਤੂਫ਼ਾਨੀ ਪਾਰੀ ਖੇਡੀ। ਇਸ ਤੋਂ ਇਲਾਵਾ ਕਪਤਾਨ ਮਾਰਕਰਮ ਨੇ 31 ਦੌੜਾਂ ਬਣਾਈਆਂ। ਇਸ ਮੈਚ ਵਿੱਚ ਅਰਸ਼ਦੀਪ ਸਿੰਘ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ 4 ਵਿਕਟਾਂ ਲਈਆਂ। ਇਸ ਤੋਂ ਇਲਾਵਾ ਆਵੇਸ਼ ਤੇ ਸੁੰਦਰ ਨੂੰ 2-2 ਵਿਕਟਾਂ, ਮੁਕੇਸ਼ ਤੇ ਅਕਸ਼ਰ ਦੇ ਨਾਮ 1-1 ਵਿਕਟ ਰਹੀ।
ਵੀਡੀਓ ਲਈ ਕਲਿੱਕ ਕਰੋ : –