ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਪਾਕਿਸਤਾਨ ਖਿਲਾਫ ਮੈਚ ਤੋਂ ਬਾਅਦ ਮੁਹੰਮਦ ਸ਼ਮੀ ਨੂੰ ਟ੍ਰੋਲ ਕਰਨ ਵਾਲਿਆਂ ਨੂੰ ਫਟਕਾਰ ਲਗਾਈ ਹੈ । ਉਨ੍ਹਾਂ ਕਿਹਾ ਕਿ ਧਰਮ ਦੇ ਆਧਾਰ ‘ਤੇ ਕਿਸੇ ‘ਤੇ ਹਮਲਾ ਕਰਨਾ ਸਭ ਤੋਂ ਨਿੰਦਣਯੋਗ ਹੈ ।
24 ਅਕਤੂਬਰ ਨੂੰ ਖੇਡੇ ਗਏ ਟੀ-20 ਵਿਸ਼ਵ ਕੱਪ ਦੇ ਮੈਚ ਵਿੱਚ ਪਾਕਿਸਤਾਨ ਨੇ ਭਾਰਤ ਨੂੰ 10 ਵਿਕਟਾਂ ਨਾਲ ਹਰਾਇਆ ਸੀ। ਇਸ ਤੋਂ ਬਾਅਦ ਸ਼ਮੀ ਨੂੰ ਸੋਸ਼ਲ ਮੀਡੀਆ ‘ਤੇ ਟ੍ਰੋਲ ਕੀਤਾ ਗਿਆ ਸੀ । ਮੈਚ ਤੋਂ ਬਾਅਦ ਕੋਹਲੀ ਨੇ ਮੰਨਿਆ ਕਿ ਪਾਕਿਸਤਾਨ ਨੇ ਟੀਮ ਇੰਡੀਆ ਤੋਂ ਬਿਹਤਰ ਪ੍ਰਦਰਸ਼ਨ ਕੀਤਾ ।
ਦਰਅਸਲ, ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕੋਹਲੀ ਨੇ ਮੁਹੰਮਦ ਸ਼ਮੀ ਨੂੰ ਧਰਮ ਦੇ ਆਧਾਰ ‘ਤੇ ਨਿਸ਼ਾਨਾ ਬਣਾਉਣ ਵਾਲਿਆਂ ਦੀ ਸਖਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਮੈਦਾਨ ‘ਤੇ ਸਾਡੀ ਖੇਡ ਦਾ ਚੰਗਾ ਕਾਰਨ ਹੈ। ਸ਼ੋਸ਼ਲ ਮੀਡੀਆ ‘ਤੇ ਲਿਖਣ ਵਾਲੇ ਰੀੜ੍ਹਹੀਣ ਲੋਕ ਨਹੀਂ ਜਿਨ੍ਹਾਂ ਵਿੱਚ ਕਿਸੇ ਵੀ ਵਿਅਕਤੀ ਨਾਲ ਆਹਮੋ-ਸਾਹਮਣੇ ਗੱਲ ਕਰਨ ਦੀ ਹਿੰਮਤ ਨਹੀਂ ਹੈ ।
ਉਨ੍ਹਾਂ ਅੱਗੇ ਕਿਹਾ ਕਿ ਇਹ ਮਨੁੱਖਤਾ ਦਾ ਸਭ ਤੋਂ ਨੀਵਾਂ ਪੱਧਰ ਹੈ। ਧਰਮ ਦੇ ਆਧਾਰ ‘ਤੇ ਕਿਸੇ ‘ਤੇ ਹਮਲਾ ਕਰਨ ਤੋਂ ਵੱਧ ਨਿਰਾਸ਼ਾਜਨਕ ਹੋਰ ਕੁਝ ਨਹੀਂ ਹੋ ਸਕਦਾ। ਮੈਂ ਕਦੇ ਵੀ ਧਰਮ ਦੇ ਆਧਾਰ ‘ਤੇ ਪੱਖਪਾਤ ਬਾਰੇ ਨਹੀਂ ਸੋਚਿਆ। ਧਰਮ ਬਹੁਤ ਪਵਿੱਤਰ ਚੀਜ਼ ਹੈ। ਸਾਡਾ ਭਾਈਚਾਰਾ, ਸਾਡੀ ਦੋਸਤੀ ਨੂੰ ਹਿਲਾਇਆ ਨਹੀਂ ਜਾ ਸਕਦਾ ਅਤੇ ਇਹ ਚੀਜ਼ਾਂ ਮਾਇਨੇ ਨਹੀਂ ਰੱਖਦੀਆਂ।
ਇਹ ਵੀ ਪੜ੍ਹੋ: ਸਰਦਾਰ ਪਟੇਲ ਸਿਰਫ਼ ਇਤਿਹਾਸ ‘ਚ ਹੀ ਨਹੀਂ ਬਲਕਿ ਸਾਰੇ ਭਾਰਤੀਆਂ ਦੇ ਦਿਲਾਂ ਵਿੱਚ ਵੀ ਹਨ ਵਸਦੇ : PM ਮੋਦੀ
ਦੱਸ ਦੇਈਏ ਕਿ ਪਾਕਿਸਤਾਨ ਤੋਂ ਮਿਲੀ ਹਰ ਤੋਂ ਬਾਅਦ ਸ਼ਮੀ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਸੈਂਕੜੇ ਸੰਦੇਸ਼ ਸਨ ਕਿ ਉਹ ਗੱਦਾਰ ਹੈ ਅਤੇ ਉਨ੍ਹਾਂ ਨੂੰ ਭਾਰਤੀ ਟੀਮ ਤੋਂ ਬਾਹਰ ਕਰ ਦੇਣਾ ਚਾਹੀਦਾ ਹੈ। ਹਾਲਾਂਕਿ ਉਨ੍ਹਾਂ ਦੇ ਬਹੁਤ ਸਾਰੇ ਪ੍ਰਸ਼ੰਸਕਾਂ ਅਤੇ ਜੀਵਨ ਦੇ ਹਰ ਖੇਤਰ ਦੀਆਂ ਜਾਣੀਆਂ-ਪਛਾਣੀਆਂ ਸ਼ਖਸੀਅਤਾਂ ਨੇ ਸ਼ਮੀ ਦਾ ਸਮਰਥਨ ਕੀਤਾ । ਭਾਰਤ-ਪਾਕਿ ਮੈਚ ਦੀ ਗੱਲ ਕਰੀਏ ਤਾਂ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 151 ਦੌੜਾਂ ਬਣਾਈਆਂ ਸਨ। ਪਾਕਿਸਤਾਨ ਨੇ ਬਿਨਾਂ ਕੋਈ ਵਿਕਟ ਗੁਆਏ ਇਸ ਟੀਚੇ ਨੂੰ ਆਸਾਨੀ ਨਾਲ ਹਾਸਿਲ ਕਰ ਲਿਆ ਸੀ।
ਵੀਡੀਓ ਲਈ ਕਲਿੱਕ ਕਰੋ -: