ਆਫ ਸਪਿਨਰ ਹਰਭਜਨ ਸਿੰਘ ਨੇ ਸ਼ੁੱਕਰਵਾਰ ਨੂੰ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈ ਲਿਆ ਸੀ। 23 ਸਾਲਾਂ ਦੇ ਸ਼ਾਨਦਾਰ ਕਰੀਅਰ ਵਿੱਚ ਭੱਜੀ ਨੇ ਗੇਂਦ ਨਾਲ ਕਈ ਰਿਕਾਰਡ ਬਣਾਏ ਹਨ। ਆਸਟ੍ਰੇਲੀਆ ਖਿਲਾਫ ਕੋਲਕਾਤਾ ਟੈਸਟ ਮੈਚ ‘ਚ ਲਈ ਗਈ ਹੈਟ੍ਰਿਕ ਪ੍ਰਸ਼ੰਸਕਾਂ ਦੇ ਮਨਾਂ ‘ਚ ਸਦਾ ਲਈ ਵੱਸ ਗਈ ਹੈ।
ਹੁਣ ਭੱਜੀ ਦੇ ਸੰਨਿਆਸ ਤੋਂ ਬਾਅਦ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਉਹ ਸਿਆਸੀ ਪਾਰੀ ਖੇਡ ਸਕਦੇ ਹਨ। ਜਿਸ ਤੋਂ ਬਾਅਦ ਇੰਗਲੈਂਡ ਦੇ ਸਾਬਕਾ ਕ੍ਰਿਕਟਰ ਮੌਂਟੀ ਪਨੇਸਰ ਨੇ ਭੱਜੀ ਨੂੰ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਰਾਜਨੀਤੀ ਵਿੱਚ ਆਉਣ ਦੀ ਬੇਨਤੀ ਕੀਤੀ ਹੈ। ਮੌਂਟੀ ਪਨੇਸਰ ਨੇ ਟਵੀਟ ਕੀਤਾ, “ਪੰਜਾਬ ਨੂੰ ਨੌਜਵਾਨ ਨੇਤਾ ਦੀ ਲੋੜ ਹੈ। ਹਰਭਜਨ ਨਵੀਂ ਅਤੇ ਪੁਰਾਣੀ ਪੀੜ੍ਹੀ ਨੂੰ ਜੋੜਨ ਵਾਲਾ ਵਿਅਕਤੀ ਹੈ।”
ਹਾਲ ਹੀ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਹਰਭਜਨ ਸਿੰਘ ਨਾਲ ਇੱਕ ਫੋਟੋ ਸ਼ੇਅਰ ਕੀਤੀ ਸੀ। ਜਿਸ ‘ਚ ਸਿੱਧੂ ਨੇ ਲਿਖਿਆ ਸੀ ਕਿ ‘ਸੰਭਾਵਨਾਵਾਂ ਨਾਲ ਭਰੀ ਤਸਵੀਰ’। ਉਦੋਂ ਤੋਂ ਹਰਭਜਨ ਸਿੰਘ ਦੇ ਰਾਜਨੀਤੀ ਵਿੱਚ ਆਉਣ ਦੀਆਂ ਅਟਕਲਾਂ ਨੇ ਜ਼ੋਰ ਫੜ ਲਿਆ ਹੈ। ਵੈਸੇ, ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਭੱਜੀ ਚੰਗੀ ਤਰ੍ਹਾਂ ਸੋਚਣਾ ਚਾਹੁੰਦੇ ਹਨ। ਤਜਰਬੇਕਾਰ ਆਫ ਸਪਿਨਰ ਹਰਭਜਨ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਰਾਜਨੀਤੀ ‘ਚ ਆਉਣ ਦੇ ਖਿਲਾਫ ਨਹੀਂ ਹਨ, ਪਰ ਉਹ ਅਜਿਹੇ ਕਦਮ ‘ਤੇ ਅੰਤਿਮ ਫੈਸਲਾ ਲੈਣ ਤੋਂ ਪਹਿਲਾਂ ਧਿਆਨ ਨਾਲ ਸੋਚਣਾ ਚਾਹੁੰਣਗੇ।
ਵੀਡੀਓ ਲਈ ਕਲਿੱਕ ਕਰੋ -: