ਵਿਸ਼ਵ ਕੱਪ ਵਿੱਚ ਅੱਜ 31ਵੇਂ ਮੈਚ ਵਿੱਚ ਪਾਕਿਸਤਾਨ ਦਾ ਮੁਕਾਬਲਾ ਬੰਗਲਾਦੇਸ਼ ਨਾਲ ਹੋਵੇਗਾ। ਮੈਚ ਦੁਪਹਿਰ 2 ਵਜੇ ਕੋਲਕਾਤਾ ਦੇ ਈਡਨ ਗਾਰਡਨ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇਸ ਮੁਕਾਬਲੇ ਲਈ ਟਾਸ 1.30 ਵਜੇ ਹੋਵੇਗਾ। ਪਾਕਿਸਤਾਨ ਦੇ ਲਈ ਇਹ ਮੈਚ ਕਰੋ ਜਾਂ ਮਰੋ ਵਾਲਾ ਹੈ। ਸੈਮੀਫਾਈਨਲ ਦੀ ਦੌੜ ਵਿੱਚ ਖੁਦ ਦੇ ਲਈ ਉਮੀਦ ਨੂੰ ਜ਼ਿੰਦਾ ਰੱਖਣ ਦੇ ਲਈ ਇਸ ਮੈਚ ਨੂੰ ਹਰ ਹਾਲਤ ਵਿੱਚ ਜਿੱਤਣਾ ਪਵੇਗਾ। ਇਸ ਮੈਚ ਵਿੱਚ ਪਾਕਿਸਤਾਨ ਨੂੰ ਨਾ ਸਿਰਫ਼ ਜਿੱਤ ਹਾਸਿਲ ਕਰਨੀ ਪਵੇਗੀ ਬੰਕੀ ਵੱਡੇ ਅੰਤਰ ਨਾਲ ਵੀ ਜਿੱਤ ਹਾਸਿਲ ਕਰਨੀ ਪਵੇਗੀ। ਉੱਥੇ ਹੀ ਦੂਜੇ ਪਾਸੇ ਬੰਗਲਾਦੇਸ਼ ਵੀ ਇਸ ਮੈਚ ਨੂੰ ਜਿੱਤ ਕੇ ਇੱਜਤ ਕਮਾਉਣਾ ਚਾਹੇਗੀ। ਬੰਗਲਾਦੇਸ਼ ਹੁਣ ਤੱਕ ਸਿਰਫ਼ ਇੱਕ ਮੈਚ ਹੀ ਜਿੱਤ ਸਕੀ ਹੈ। ਪਾਕਿਸਤਾਨ ਪੁਆਇੰਟ ਟੇਬਲ ਵਿੱਚ 7ਵੇਂ ਨੰਬਰ ‘ਤੇ ਹੈ ਤਾਂ ਉੱਥੇ ਹੀ ਬੰਗਲਾਦੇਸ਼ 9ਵੇਂ ਨੰਬਰ ‘ਤੇ ਹੈ।
ਵਨਡੇ ਵਿੱਚ ਦੋਵੇਂ ਟੀਮਾਂ ਦੇ ਵਿਚਾਲੇ ਹੁਣ ਤੱਕ 38 ਮੈਚ ਖੇਡੇ ਗਏ ਹਨ, ਜਿਨ੍ਹਾਂ ਵਿੱਚੋਂ 33 ਮੈਚਾਂ ਵਿੱਚ ਪਾਕਿਸਤਾਨ ਨੂੰ ਜਿੱਤ ਮਿਲੀ ਹੈ ਤਾਂ ਉੱਥੇ ਹੀ ਸਿਰਫ਼ 5 ਮੈਚਾਂ ਵਿੱਚ ਬੰਗਲਾਦੇਸ਼ ਦੀ ਟੀਮ ਜਿੱਤਣ ਵਿੱਚ ਸਫਲ ਰਹੀ ਹੈ। ਜੇਕਰ ਇੱਥੇ ਵਿਸ਼ਵ ਕੱਪ ਦੀ ਗੱਲ ਕੀਤੀ ਜਾਵੇ ਤਾਂ ਪਾਕਿਸਤਾਨ ਤੇ ਬੰਗਲਾਦੇਸ਼ ਵਿਚਾਲੇ 2 ਮੈਚ ਹੋਏ ਹਨ। ਜਿਨ੍ਹਾਂ ਵਿੱਚੋਂ ਇੱਕ ਮੈਚ ਵਿੱਚ ਪਾਕਿਸਤਾਨ ਨੂੰ ਜਿੱਤ ਮਿਲੀ ਹੈ ਤਾਂ ਉੱਥੇ ਹੀ ਇੱਕ ਮੈਚ ਵਿੱਚ ਬੰਗਲਾਦੇਸ਼ ਦੀ ਟੀਮ ਜਿੱਤਣ ਵਿੱਚ ਕਾਮਯਾਬ ਰਹੀ ਹੈ। ਆਖਰੀ ਵਾਰ ਦੋਹਾਂ ਟੀਮਾਂ ਦੇ ਵਿਚਾਲੇ ਏਸ਼ੀਆ ਕੱਪ 2023 ਵਿੱਚ ਲਾਹੌਰ ਵਿੱਚ ਮੁਕਾਬਲਾ ਹੋਇਆ ਸੀ। ਜਿਸ ਵਿੱਚ ਪਾਕਿਸਤਾਨ ਨੂੰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ ਮਿਲੀ ਸੀ। ਦੱਸ ਦੇਈਏ ਕਿ ਸਾਲ 1999 ਦੇ ਵਿਸ਼ਵ ਕੱਪ ਵਿੱਚ ਬੰਗਲਾਦੇਸ਼ ਨੇ ਪਾਕਿਸਤਾਨ ਨੂੰ 62 ਦੌੜਾਂ ਨਾਲ ਮਾਤ ਦਿੱਤੀ ਸੀ, ਤਾਂ ਉੱਥੇ ਹੀ 2019 ਵਿੱਚ ਪਾਕਿਸਤਾਨ ਨੇ ਬੰਗਲਾਦੇਸ਼ ਨੂੰ 94 ਦੌੜਾਂ ਨਾਲ ਹਰਾਇਆ ਸੀ।
ਜੇਕਰ ਇੱਥੇ ਕੋਲਕਾਤਾ ਦੀ ਪਿਚ ਦੀ ਗੱਲ ਕੀਤੀ ਜਾਵੇ ਤਾਂ ਇਹ ਬੈਟਿੰਗ ਫ੍ਰੈਂਡਲੀ ਹੈ। ਸਟੇਡੀਅਮ ਵਿੱਚ ਟੂਰਨਾਮੈਂਟ ਦਾ ਦੂਜਾ ਮੁਕਾਬਲਾ ਖੇਡਿਆ ਜਾਵੇਗਾ। ਨੀਦਰਲੈਂਡ ਤੇ ਬੰਗਲਾਦੇਸ਼ ਮੈਚ ਇਸੇ ਮੈਦਾਨ ‘ਤੇ ਖੇਡਿਆ ਗਿਆ ਸੀ। ਇਸ ਮੈਦਾਨ ‘ਤੇ ਹੁਣ ਤੱਕ 32 ਮਵਨਡੇ ਮੁਕਾਬਲੇ ਖੇਡੇ ਗਏ ਹਨ। ਜਿਸ ਵਿੱਚ ਪਹਿਲਾਂ ਬੈਟਿੰਗ ਕਰਨ ਵਾਲੀ ਟੀਮ ਨੇ 19 ਤੇ ਬਾਅਦ ਵਿੱਚ ਬੈਟਿੰਗ ਕਰਨ ਵਾਲੀ ਟੀਮ ਨੇ 12 ਮੈਚ ਜਿੱਤੇ ਹਨ, ਜਦਕਿ ਇੱਕ ਮੈਚ ਬੇਨਤੀਜਾ ਰਹੇ ਹਨ। ਇੱਥੇ ਜੇਕਰ ਮੌਸਮ ਦੀ ਗੱਲ ਕੀਤੀ ਜਾਵੇ ਤਾਂ ਅੱਜ ਮੌਸਮ ਸਾਫ ਰਹੇਗਾ। ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੌਰਾਨ ਹਵਾ ਦੀ ਰਫ਼ਤਾਰ 9 ਕਿਲੋਮੀਟਰ ਪ੍ਰਤੀ ਘੰਟਾ ਰਹੇਗੀ। ਇਸ ਦੌਰਾਨ ਤਾਪਮਾਨ 23 ਤੋਂ 33 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ।
ਟੀਮਾਂ ਦੀ ਸੰਭਾਵਿਤ ਪਲੇਇੰਗ ਇਲੈਵਨ
ਪਾਕਿਸਤਾਨ: ਬਾਬਰ ਆਜ਼ਮ(ਕਪਤਾਨ), ਅਬਦੁੱਲਾਹ ਸ਼ਫੀਕ, ਇਮਾਮ-ਉਲ-ਹੱਕ, ਮੁਹੰਮਦ ਰਿਜਵਾਨ(ਵਿਕਟਕੀਪਰ), ਸਊਦ ਸ਼ਕੀਲ, ਇਫ਼ਤਿਖ਼ਾਰ ਅਹਿਮਦ, ਸ਼ਾਦਾਬ ਖਾਨ, ਉਸਾਮਾ ਮੀਰ, ਹਸਨ ਅਲੀ, ਸ਼ਾਹੀਨ ਸ਼ਾਹ ਅਫਰੀਦੀ ਤੇ ਹਾਰਿਸ ਰਊਫ।
ਬੰਗਲਾਦੇਸ਼: ਸ਼ਾਕਿਬ ਅਲ ਹਸਨ(ਕਪਤਾਨ), ਤੰਜਿਦ ਹਸਨ ਤਮੀਮ, ਲਿਟਨ ਦਾਸ, ਨਜਮੁਲ ਹੁਸੈਨ ਸ਼ਾਂਤੋ, ਮੁਸ਼ਫਿਕੁਰ ਰਹੀਮ(ਵਿਕਟਕੀਪਰ), ਮਹਿਮਦੁਲਾਹ ਰਿਯਾਦ, ਮੇਹਦੀ ਹਸਨ ਮਿਰਾਜ, ਸ਼ੇਖ ਮੇਹਦੀ ਹਸਨ, ਤਸਕੀਨ ਅਹਿਮਦ, ਸ਼ੋਰਿਫੁਲ ਇਸਲਾਮ ਤੇ ਮੁਸਤਫਿਜ਼ੁਰ ਰਹਿਮਾਨ।
ਵੀਡੀਓ ਲਈ ਕਲਿੱਕ ਕਰੋ -: