ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਦੀ ਕ੍ਰਿਕਟ ਟੀਮ ਸ਼ੁੱਕਰਵਾਰ ਨੂੰ ਪੰਜ ਮੈਚਾਂ ਦੇ ਵਨਡੇ ਦੇ ਚੌਥੇ ਮੈਚ ‘ਚ ਨਿਊਜ਼ੀਲੈਂਡ ਨੂੰ 102 ਦੌੜਾਂ ਨਾਲ ਹਰਾਇਆ ਹੈ। ਇਸ ਦੇ ਨਾਲ ਹੀ ਕ੍ਰਿਕਟ ਦੇ ਇਤਿਹਾਸ ‘ਚ ਪਹਿਲੀ ਵਾਰ ਪਾਕਿਸਤਾਨੀ ਟੀਮ ਵਨਡੇ ਰੈਂਕਿੰਗ ‘ਚ ਨੰਬਰ-1 ਬਣ ਗਈ ਹੈ। ਬਾਬਰ ਆਜ਼ਮ ਨੇ ਸ਼ਾਨਦਾਰ ਸੈਂਕੜੇ ਵਾਲੀ ਪਾਰੀ ਖੇਡੀ। ਉਸ ਨੂੰ ਉਸ ਦੇ ਪ੍ਰਦਰਸ਼ਨ ਲਈ ਪਲੇਅਰ ਆਫ ਦਿ ਮੈਚ ਵੀ ਚੁਣਿਆ ਗਿਆ।
ਕਰਾਚੀ ‘ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਦੀ ਟੀਮ ਨੇ 50 ਓਵਰਾਂ ‘ਚ 6 ਵਿਕਟਾਂ ‘ਤੇ 334 ਦੌੜਾਂ ਬਣਾਈਆਂ। ਜਵਾਬ ‘ਚ ਨਿਊਜ਼ੀਲੈਂਡ ਦੀ ਟੀਮ 43.4 ਓਵਰਾਂ ‘ਚ 232 ਦੌੜਾਂ ‘ਤੇ ਆਲ ਆਊਟ ਹੋ ਗਈ। ਇਸ ਜਿੱਤ ਨਾਲ ਪਾਕਿਸਤਾਨ ਨੇ 5 ਵਨਡੇ ਸੀਰੀਜ਼ ‘ਚ 4-0 ਦੀ ਬੜ੍ਹਤ ਬਣਾ ਲਈ ਹੈ। ਪੰਜਵਾਂ ਵਨਡੇ ਵੀ 7 ਮਈ ਨੂੰ ਕਰਾਚੀ ਵਿੱਚ ਖੇਡਿਆ ਜਾਵੇਗਾ। ਦੋਵਾਂ ਟੀਮਾਂ ਵਿਚਾਲੇ 5 ਟੀ-20 ਸੀਰੀਜ਼ 2-2 ਨਾਲ ਡਰਾਅ ਰਹੀ।
ਕਪਤਾਨ ਬਾਬਰ ਆਜ਼ਮ ਨੇ ਪਾਕਿਸਤਾਨ ਲਈ ਨਿਊਜ਼ੀਲੈਂਡ ਸੀਰੀਜ਼ ਵਿੱਚ ਸ਼ਾਨਦਾਰ ਖੇਡ ਦਿਖਾਈ। ਉਸ ਨੇ ਚੌਥੇ ਵਨਡੇ ਵਿੱਚ 107 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਸਰਵੋਤਮ ਪਾਰੀ ਖੇਡਣ ਤੋਂ ਇਲਾਵਾ ਬਾਬਰ ਵਨਡੇ ਕ੍ਰਿਕਟ ‘ਚ ਸਭ ਤੋਂ ਤੇਜ਼ 5000 ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਵੀ ਬਣ ਗਏ ਹਨ। ਉਸ ਨੇ ਇਹ ਕਾਰਨਾਮਾ 97 ਪਾਰੀਆਂ ਵਿੱਚ ਕੀਤਾ ਹੈ। ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤ ਨਾਲ ਪਾਕਿਸਤਾਨ ਦੀ ਟੀਮ ICC ਵਨਡੇ ਰੈਂਕਿੰਗ ‘ਚ ਪਹਿਲੇ ਸਥਾਨ ‘ਤੇ ਪਹੁੰਚ ਗਈ ਹੈ।
ਇਹ ਵੀ ਪੜ੍ਹੋ : ਗੁਰਦਾਸਪੁਰ ਦੇ ਸਨਮਦੀਪ ਨੇ ਵਧਾਇਆ ਮਾਣ, ਦੁਬਈ ‘ਚ ਹੋਈ ਕਰਾਟੇ ਚੈਂਪੀਅਨਸ਼ਿਪ ‘ਚ ਜਿੱਤਿਆ ਸੋਨ ਤਗਮਾ
ਇਸ ਦੇ ਨਾਲ ਹੀ ਪਾਕਿਸਤਾਨ ਨੇ ਭਾਰਤ ਅਤੇ ਆਸਟ੍ਰੇਲੀਆ ਨੂੰ ਪਿੱਛੇ ਛੱਡ ਦਿੱਤਾ ਹੈ। ਦੱਸ ਦੇਈਏ ਕਿ ਵਨਡੇ ਕ੍ਰਿਕਟ ਦੇ ਇਤਿਹਾਸ ‘ਚ ਪਹਿਲੀ ਵਾਰ ਪਾਕਿਸਤਾਨੀ ਟੀਮ ICC ਰੈਂਕਿੰਗ ‘ਚ ਪਹਿਲੇ ਸਥਾਨ ‘ਤੇ ਪਹੁੰਚੀ ਹੈ। ਪਾਕਿਸਤਾਨ ਹੁਣ 113.483 ਅੰਕਾਂ ਨਾਲ ਵਨਡੇ ਰੈਂਕਿੰਗ ‘ਚ ਸਿਖਰ ‘ਤੇ ਹੈ, ਜਦਕਿ ਆਸਟ੍ਰੇਲੀਆ 113.286 ਅੰਕਾਂ ਨਾਲ ਦੂਜੇ ਅਤੇ ਟੀਮ ਇੰਡੀਆ 112.638 ਅੰਕਾਂ ਨਾਲ ਤੀਜੇ ਸਥਾਨ ‘ਤੇ ਆ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: