ਟੋਕੀਓ ਓਲੰਪਿਕ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਨੇ ਅੱਜ ਇਤਿਹਾਸ ਰਚ ਦਿੱਤਾ ਹੈ। ਹਾਕੀ ਟੀਮ ਨੇ ਜਰਮਨੀ ਨੂੰ 5-4 ਨਾਲ ਹਰਾ ਕੇ ਕਾਂਸੀ ਤਮਗਾ ਜਿੱਤਿਆ। ਓਲੰਪਿਕ ਵਿੱਚ ਪੁਰਸ਼ ਹਾਕੀ ਟੀਮ ਨੇ 41 ਸਾਲਾਂ ਬਾਅਦ ਓਲੰਪਿਕ ਵਿੱਚ ਤਮਗਾ ਜਿੱਤਿਆ ਹੈ।
ਪੂਰਾ ਦੇਸ਼ ਹਾਕੀ ਟੀਮ ਦੀ ਇਸ ਸ਼ਾਨਦਾਰ ਜਿੱਤ ਦਾ ਜਸ਼ਨ ਮਨਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਫੋਨ ਕਰਕੇ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਅਤੇ ਕੋਚ ਗ੍ਰਾਹਮ ਰੀਡ ਦਾ ਪੀਐਮ ਮੋਦੀ ਨਾਲ ਗੱਲਬਾਤ ਕਰਨ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਵੀਡੀਓ ਦੇਖਣ ਲਈ ਅੱਗੇ ਦਿੱਤੇ ਲਿੰਕ ‘ਤੇ ਕਲਿੱਕ ਕਰੋ…
ਦੇਖੋ ਵੀਡੀਓ : ਪ੍ਰਧਾਨ ਮੰਤਰੀ ਮੋਦੀ ਨੇ ਹਾਕੀ ਟੀਮ ਦੇ ਜੇਤੂ ਖਿਡਾਰੀਆਂ ਨੂੰ ਜਿੱਤਣ ਤੋਂ ਬਾਅਦ ਦੇਖੋ ਕਿਵੇਂ ਦਿੱਤੀ ਵਧਾਈ ?
ਪੀਐਮ ਮੋਦੀ ਫ਼ੋਨ ‘ਤੇ ਕੈਪਟਨ ਮਨਪ੍ਰੀਤ ਸਿੰਘ ਨੂੰ ਕਹਿ ਰਹੇ ਹਨ, “ਮਨਪ੍ਰੀਤ ਬਹੁਤ ਬਹੁਤ ਵਧਾਈ। ਜੋ ਤੁਸੀਂ ਅਤੇ ਪੂਰੀ ਟੀਮ ਨੇ ਕੀਤਾ ਹੈ ਉਸ ਤੋਂ ਬਾਅਦ, ਪੂਰਾ ਦੇਸ਼ ਨੱਚ ਰਿਹਾ ਹੈ। ਪੂਰੀ ਟੀਮ ਨੇ ਬਹੁਤ ਮਿਹਨਤ ਕੀਤੀ ਹੈ। ਪੂਰੀ ਟੀਮ ਨੂੰ ਮੇਰੇ ਵੱਲੋ ਵਧਾਈ।” ਉਨ੍ਹਾਂ ਕਿਹਾ, ”ਅੱਜ ਪੂਰੇ ਦੇਸ਼ ਨੂੰ ਤੁਹਾਡੇ ਸਾਰਿਆਂ ‘ਤੇ ਮਾਣ ਹੈ।” ਇਸ ਤੋਂ ਬਾਅਦ ਪੀਐਮ ਮੋਦੀ ਨੇ ਟੀਮ ਦੇ ਕੋਚ ਗ੍ਰਾਹਮ ਰੀਡ ਨਾਲ ਵੀ ਗੱਲ ਕੀਤੀ।
ਇਹ ਵੀ ਪੜ੍ਹੋ : ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਪੰਜਾਬ ਦੇ ਹਾਕੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦਾ ਨਕਦ ਪੁਰਸਕਾਰ ਦੇਣ ਦਾ ਕੀਤਾ ਐਲਾਨ
ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਵੀ ਟਵੀਟ ਕਰਕੇ ਪੂਰੀ ਟੀਮ ਨੂੰ ਵਧਾਈ ਦਿੱਤੀ। ਪੀਐਮ ਮੋਦੀ ਨੇ ਲਿਖਿਆ, “ਇਤਿਹਾਸਕ! ਇਹ ਇੱਕ ਅਜਿਹਾ ਦਿਨ ਹੈ ਜੋ ਹਰ ਭਾਰਤੀ ਦੀ ਯਾਦ ਵਿੱਚ ਤਾਜ਼ਾ ਰਹੇਗਾ। ਸਾਡੀ ਪੁਰਸ਼ ਹਾਕੀ ਟੀਮ ਨੂੰ ਕਾਂਸੀ ਦਾ ਤਗਮਾ ਜਿੱਤਣ ਲਈ ਵਧਾਈ। ਇਸ ਪ੍ਰਾਪਤੀ ਦੇ ਨਾਲ, ਉਨ੍ਹਾਂ ਨੇ ਸਮੁੱਚਾ ਰਾਸ਼ਟਰ। “ਖਾਸ ਕਰਕੇ ਸਾਡੇ ਨੌਜਵਾਨਾਂ ਦੀ ਕਲਪਨਾਵਾਂ ਨੂੰ ਹਾਸਿਲ ਕੀਤਾ ਹੈ। ਭਾਰਤ ਨੂੰ ਆਪਣੀ ਹਾਕੀ ਟੀਮ ‘ਤੇ ਮਾਣ ਹੈ।”