RCB opener Devdutt Padikkal: ਇੰਡੀਅਨ ਪ੍ਰੀਮੀਅਰ ਲੀਗ ਦਾ 14ਵਾਂ ਸੀਜ਼ਨ 9 ਅਪ੍ਰੈਲ ਤੋਂ ਸ਼ੁਰੂ ਹੋ ਰਿਹਾ ਹੈ। IPL 2021 ਦਾ ਪਹਿਲਾ ਮੈਚ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਖੇਡਿਆ ਜਾਵੇਗਾ । ਇਸ ਤੋਂ ਪਹਿਲਾਂ ਰਾਇਲ ਚੈਲੇਂਜਰਜ਼ ਬੈਂਗਲੁਰੂ ਨੂੰ ਵੱਡਾ ਝਟਕਾ ਲੱਗਿਆ ਹੈ । ਦਰਅਸਲ, ਉਸਦੇ ਸਲਾਮੀ ਬੱਲੇਬਾਜ਼ ਦੇਵਦੱਤ ਪਡਿਕਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਗਈ। ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ 20 ਸਾਲਾਂ ਪਡਿਕਲ ਨੂੰ ਆਰਸੀਬੀ ਟੀਮ ਤੋਂ ਵੱਖ ਕਰ ਦਿੱਤਾ ਗਿਆ ਹੈ। ਉਸ ਨੂੰ ਇਕਾਂਤਵਾਸ ਵਿੱਚ ਭੇਜ ਦਿੱਤਾ ਗਿਆ ਹੈ। ਫਿਲਹਾਲ ਇਸ ਸਮੇਂ ਟੀਮ ਚੇੱਨਈ ਵਿੱਚ ਹੈ, ਜਿੱਥੇ ਉਹ ਉਦਘਾਟਨ ਮੈਚ ਵਿੱਚ 9 ਅਪ੍ਰੈਲ ਨੂੰ ਮੁੰਬਈ ਇੰਡੀਅਨਜ਼ ਨਾਲ ਭਿੜੇਗੀ।
ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਦਿੱਲੀ ਕੈਪਿਟਲਸ ਦੇ ਆਲਰਾਊਂਡਰ ਅਕਸ਼ਰ ਪਟੇਲ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ । ਜਿਸ ਤੋਂ ਬਾਅਦ ਹੁਣ ਰਾਇਲ ਚੈਲੇਂਜਰਜ਼ ਬੈਂਗਲੁਰੂ ਨੂੰ ਝਟਕਾ ਲੱਗਿਆ ਹੈ। ਫਾਰਮ ਵਿੱਚ ਚੱਲ ਰਹੇ ਦੇਵਦੱਤ ਪਡਿਕਲ ਕੋਰੋਨਾ ਦੀ ਚਪੇਟ ਵਿੱਚ ਆ ਗਏ ਹਨ। ਇਸ ਤੋਂ ਪਹਿਲਾਂ ਕੇਕੇਆਰ ਦੇ ਨਿਤੀਸ਼ ਰਾਣਾ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ, ਹਾਲਾਂਕਿ ਹੁਣ ਕੋਰੋਨਾ ਨੇਗੇਟਿਵ ਆਉਣ ਤੋਂ ਬਾਅਦ ਉਸਨੂੰ ਮੁੜ ਟੀਮ ਵਿੱਚ ਸ਼ਾਮਿਲ ਕਰ ਲਿਆ ਗਿਆ ਹੈ।
ਦੱਸ ਦੇਈਏ ਕਿ ਦੁਨੀਆ ਦੀ ਸਭ ਤੋਂ ਪ੍ਰਸਿੱਧ ਟੀ-20 ਲੀਗ ਇਸ ਵਾਰ ਭਾਰਤ ਦੇ ਛੇ ਸ਼ਹਿਰਾਂ ਵਿੱਚ ਖੇਡੀ ਜਾਵੇਗੀ । ਮੌਜੂਦਾ ਸੀਜ਼ਨ ਦੀ ਸ਼ੁਰੂਆਤ ਮੁੰਬਈ ਇੰਡੀਅਨਜ਼ ਅਤੇ ਰਾਇਲ ਚੈਲੇਂਜਰਜ਼ ਬੈਂਗਲੁਰੂ ਵਿਚਾਲੇ 9 ਅਪ੍ਰੈਲ ਨੂੰ ਚੇੱਨਈ ਵਿੱਚ ਖੇਡੇ ਜਾਣ ਵਾਲੇ ਮੈਚ ਨਾਲ ਹੋਵੇਗੀ। ਉੱਥੇ ਹੀ ਦੂਜੇ ਪਾਸੇ ਮੁੰਬਈ ਵਿੱਚ ਕੋਵਿਡ-19 ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਜਿਸ ਕਾਰਨ ਵਾਨਖੇੜੇ ਸਟੇਡੀਅਮ ਦੇ 10 ਕਰਮਚਾਰੀ ਅਤੇ ਮੁਕਾਬਲੇ ਪ੍ਰਬੰਧਨ ਨਾਲ ਜੁੜੇ ਛੇ ਮੈਂਬਰ ਇਸ ਜਾਨਲੇਵਾ ਵਾਇਰਸ ਨਾਲ ਸਕਾਰਾਤਮਕ ਪਾਏ ਗਏ ਹਨ।
ਇਹ ਵੀ ਦੇਖੋ: RSS ਤੇ BJP ਨੂੰ ਨਿਹੰਗ ਸਿੰਘਾਂ ਨੇ ਕਰ ਦਿੱਤਾ ਚੈਲੇਂਜ, “ਕਿਤੇ ਵੀ ਟੱਕਰ ਜਾਣ ਦੇਖ ਲਵਾਂਂ ਗੇ”