ਰਾਇਲ ਚੈਲੇਂਜਰਸ ਬੈਂਗਲੁਰੂ ਤੇ ਪੰਜਾਬ ਕਿੰਗਜ਼ ਵਿਚਾਲੇ IPL 2021 ਦਾ 48ਵਾਂ ਮੈਚ ਸ਼ਾਰਜਾਹ ਕ੍ਰਿਕਟ ਸਟੇਡੀਅਮ ਵਿੱਚ ਅੱਜ ਦੁਪਹਿਰ 3.30 ਵਜੇ ਖੇਡਿਆ ਜਾਵੇਗਾ। ਦੋਹਾਂ ਟੀਮਾਂ ਵਿਚਾਲੇ ਖੇਡਿਆ ਜਾਣ ਵਾਲਾ ਇਹ ਮੁਕਾਬਲਾ ਬਹੁਤ ਰੋਮਾਂਚਕ ਹੋਵੇਗਾ।
ਕਿਉਂਕਿ ਜਿੱਥੇ ਇੱਕ ਪਾਸੇ ਜੇਕਰ RCB ਇਹ ਮੈਚ ਜਿੱਤ ਜਾਂਦੀ ਹੈ ਤਾਂ ਉਹ ਇਸ ਜਿੱਤ ਨਾਲ ਪਲੇਆਫ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਵੇਗਾ। ਉੱਥੇ ਹੀ ਦੂਜੇ ਪਾਸੇ ਪੰਜਾਬ ਲਈ ਇਹ ਮੈਚ ਕਰੋ ਜਾਂ ਮਰੋ ਵਾਲਾ ਹੋਵੇਗਾ। ਇਸ ਮੁਕਾਬਲੇ ਵਿੱਚ ਪੰਜਾਬ ਦੀ ਜਿੱਤ ਜਾਂ ਹਰ ਪੰਜਾਬ ਦੀ ਟੀਮ ਦਾ ਅੱਗੇ ਦਾ ਤੈਅ ਕਰੇਗੀ।
ਇਹ ਵੀ ਪੜ੍ਹੋ: ਸਿੱਧੂ ਦਾ ਆਪਣੀ ਹੀ ਸਰਕਾਰ ‘ਤੇ ਫਿਰ ਨਿਸ਼ਾਨਾ, AG ਤੇ DGP ਦੀ ਨਿਯੁਕਤੀ ਨੂੰ ਲੈ ਕੇ ਕਹੀ ਵੱਡੀ ਗੱਲ
ਦਰਅਸਲ, ਜੇਕਰ ਪੰਜਾਬ ਦੀ ਟੀਮ ਇਹ ਮੈਚ ਹਾਰ ਜਾਂਦੀ ਹੈ ਤਾਂ ਉਹ ਪਲੇਆਫ ਦੀ ਦੌੜ ਤੋਂ ਬਾਹਰ ਹੋ ਜਾਵੇਗੀ। ਜੇਕਰ ਪੰਜਾਬ ਇਹ ਮੁਕਾਬਲਾ ਜਿੱਤ ਜਾਂਦਾ ਹੈ ਤਾਂ ਉਸਦੀ ਅੱਗੇ ਵਧਣ ਦੀ ਉਮੀਦ ਬਰਕਰਾਰ ਰਹੇਗੀ।
ਜ਼ਿਕਰਯੋਗ ਹੈ ਕਿ ਮੌਜੂਦਾ ਆਈਪੀਐੱਲ ਦੇ ਪਹਿਲੇ ਪੜਾਅ ਵਿੱਚ ਪੰਜਾਬ ਕਿੰਗਜ਼ ਨੇ RCB ਨੂੰ 34 ਦੌੜਾਂ ਨਾਲ ਮਾਤ ਦਿੱਤੀ ਸੀ। IPL ਵਿੱਚ ਹੁਣ ਤੱਕ ਦੋਹਾਂ ਟੀਮਾਂ ਵਿਚਾਲੇ 27 ਮੁਕਾਬਲੇ ਹੋ ਚੁੱਕੇ ਹਨ। RCB ਨੇ ਕੁੱਲ 12 ਮੈਚ ਜਿੱਤੇ ਹਨ, ਜਦਕਿ ਪੰਜਾਬ ਨੂੰ 15 ਮੁਕਾਬਲਿਆਂ ਵਿੱਚ ਜਿੱਤ ਮਿਲੀ ਹੈ। ਜੇਕਰ ਇੱਥੇ RCB ਦੀ ਗੱਲ ਕੀਤੀ ਜਾਵੇ ਤਾਂ ਟੀਮ ਕੋਲ ਮੁਹੰਮਦ ਸਿਰਾਜ, ਹਰਸ਼ਲ ਪਟੇਲ, ਸ਼ਸ਼ਬਾਜ਼ ਅਹਿਮਦ ਤੇ ਚਹਿਲ ਵਰਗੇ ਗੇਂਦਬਾਜ਼ ਹਨ। ਜਿਸ ਕਾਰਨ RCB ਦੀ ਗੇਂਦਬਾਜ਼ੀ ਬਹੁਤ ਮਜ਼ਬੂਤ ਹੈ।
ਉੱਥੇ ਹੀ ਦੂਜੇ ਪਾਸੇ ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਕਪਤਾਨ ਕੇਐੱਲ ਰਾਹੁਲ ਤੇ ਮਯੰਕ ਅਗਰਵਾਲ ਦੀ ਸਲਾਮੀ ਜੋਡੀ ਤੋਂ ਚੰਗੀ ਸ਼ੁਰੂਆਤ ਦੀ ਉਮੀਦ ਕੀਤੀ ਜਾਵੇਗੀ। ਰਾਹੁਲ ਤੇ ਅਗਰਵਾਲ ਨੇ KKR ਖ਼ਿਲਾਫ਼ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਸੀ।
ਇਹ ਵੀ ਪੜ੍ਹੋ: ਬਹਿਬਲਕਲਾਂ ਗੋਲੀਕਾਂਡ, ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਨੇ ਕੀਤਾ ਵੱਡਾ ਖੁਲਾਸਾ
ਸੰਭਾਵਿਤ ਪਲੇਇੰਗ XI
ਰਾਇਲ ਚੈਲੰਜਰਜ਼ ਬੈਂਗਲੁਰੂ: ਵਿਰਾਟ ਕੋਹਲੀ (ਕਪਤਾਨ), ਦੇਵਦੱਤ ਪਡੀਕਲ, ਸ਼੍ਰੀਕਰ ਭਾਰਤ, ਗਲੇਨ ਮੈਕਸਵੈੱਲ, ਏਬੀ ਡੀਵਿਲੀਅਰਜ਼, ਡੈਨੀਅਲ ਕ੍ਰਿਸਚੀਅਨ, ਜਾਰਜ ਗਾਰਟਨ, ਸ਼ਾਹਬਾਜ਼ ਅਹਿਮਦ, ਹਰਸ਼ਾਲ ਪਟੇਲ, ਮੁਹੰਮਦ ਸਿਰਾਜ, ਯੁਜਵੇਂਦਰ ਚਾਹਲ।
ਪੰਜਾਬ ਕਿੰਗਜ਼: ਕੇਐਲ ਰਾਹੁਲ (ਕਪਤਾਨ), ਮਯੰਕ ਅਗਰਵਾਲ, ਏਡਨ ਮਾਰਕਰਮ, ਨਿਕੋਲਸ ਪੂਰਨ, ਸ਼ਾਹਰੁਖ ਖਾਨ, ਦੀਪਕ ਹੁੱਡਾ, ਫੈਬੀਅਨ ਐਲਨ, ਨਾਥਨ ਐਲਿਸ, ਮੁਹੰਮਦ ਸ਼ਮੀ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ।