Republic Day 2021 Wishes: 26 ਜਨਵਰੀ ਦਾ ਦਿਨ ਹਰ ਸਾਲ ਭਾਰਤ ਵਿੱਚ ਗਣਤੰਤਰ ਦਿਵਸ ਵਜੋਂ ਮਨਾਇਆ ਜਾਂਦਾ ਹੈ। ਦੇਸ਼ ਅੱਜ 72 ਵਾਂ ਗਣਤੰਤਰ ਦਿਵਸ ਵੀ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮਨਾ ਰਿਹਾ ਹੈ। ਭਾਰਤ ਨੇ ਵਿਸ਼ਵ ਦੇ ਸਾਹਮਣੇ ਆਪਣੀ ਤਾਕਤ ਦਾ ਪ੍ਰਦਰਸ਼ਨ ਕੀਤਾ ਅਤੇ ਨਾਲ ਹੀ ਵੱਖ-ਵੱਖ ਹਿੱਸਿਆਂ ਦੇ ਸੱਭਿਆਚਾਰ ਦੀ ਝਲਕ ਵੀ ਦਿਖਾਈ । ਇਸਦੇ ਨਾਲ ਹੀ ਰਾਸ਼ਟਰਪਤੀ, ਪ੍ਰਧਾਨਮੰਤਰੀ ਅਤੇ ਹੋਰ ਮਸ਼ਹੂਰ ਹਸਤੀਆਂ ਨੇ ਦੇਸ਼ ਵਾਸੀਆਂ ਨੂੰ ਇਸ ਰਾਸ਼ਟਰੀ ਤਿਉਹਾਰ ਲਈ ਵਧਾਈ ਦਿੱਤੀ। ਗਣਤੰਤਰ ਦਿਵਸ ਦੇ ਮੌਕੇ ‘ਤੇ ਸਚਿਨ ਤੇਂਦੁਲਕਰ ਤੋਂ ਲੈ ਕੇ ਵਿਰਾਟ ਕੋਹਲੀ ਤੱਕ ਦੇ ਵਿਸ਼ਵ ਦੇ ਸਾਰੇ ਸਿਤਾਰਿਆਂ ਨੇ ਦੇਸ਼ ਵਾਸੀਆਂ ਨੂੰ ਸੰਦੇਸ਼ ਦਿੱਤਾ ਹੈ।
ਦਰਅਸਲ, ਖੇਡ ਜਗਤ ਦੇ ਕਈ ਸਿਤਾਰਿਆਂ ਨੇ ਦੇਸ਼ ਵਾਸੀਆਂ ਨੂੰ 72 ਵੇਂ ਗਣਤੰਤਰ ਦਿਵਸ ਦੇ ਇਸ ਰਾਸ਼ਟਰੀ ਤਿਉਹਾਰ ‘ਤੇ ਵਧਾਈ ਦਿੱਤੀ ਹੈ। ਸਚਿਨ ਤੇਂਦੁਲਕਰ ਨੇ ਟਵੀਟ ਕਰਦਿਆਂ ਲਿਖਿਆ, ‘ਸਾਰਿਆਂ ਨੂੰ ਗਣਤੰਤਰ ਦਿਵਸ ਦੀ ਮੁਬਾਰਕ। ਮੈਂ ਉਮੀਦ ਕਰਦਾ ਹਾਂ ਕਿ ਉਨ੍ਹਾਂ ਮਹਾਨ ਸਿਧਾਂਤ ਜਿਨ੍ਹਾਂ ‘ਤੇ ਸਾਡੇ ਦੇਸ਼ ਦੀ ਨੀਂਹ ਰੱਖੀ ਗਈ ਹੈ, ਉਹ ਹਮੇਸ਼ਾਂ ਸਾਨੂੰ ਪ੍ਰੇਰਿਤ ਕਰਦੇ ਰਹਿਣ।”
ਇਸ ਤੋਂ ਇਲਾਵਾ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਨੇ ਟਵੀਟ ਕੀਤਾ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, ‘ਭਵਿੱਖ ਇਸ ਗੱਲ ‘ਤੇ ਨਿਰਭਰ ਕਰਦਾ ਹੈ ਕਿ ਅਸੀਂ ਅੱਜ ਕੀ ਕਰਦੇ ਹਾਂ। ਆਓ ਆਪਾਂ ਆਪਣੇ ਰਾਸ਼ਟਰ ਦੀ ਤਾਕਤ ਬਣੀਏ ਅਤੇ ਇਸਨੂੰ ਵਧੇਰੇ ਉਚਾਈਆਂ ‘ਤੇ ਪਹੁੰਚਣ ਵਿੱਚ ਸਹਾਇਤਾ ਕਰੀਏ। ਸਾਰਿਆਂ ਨੂੰ ਗਣਤੰਤਰ ਦਿਵਸ ਦੀਆਂ ਮੁਬਾਰਕਾਂ। ਜੈ ਹਿੰਦ।”
ਦੱਸ ਦੇਈਏ ਕਿ ਸਚਿਨ ਤੇਂਦੁਲਕਰ ਅਤੇ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਤੋਂ ਇਲਾਵਾ ਕ੍ਰਿਕਟ ਤੋਂ ਅਲਾਵਾ ਰਿਸ਼ਭ ਪੰਤ,ਵੀਰੇਂਦਰ ਸਹਿਵਾਗ ,ਅਜਿੰਕਿਆ ਰਹਾਣੇ ,ਬੈਡਮਿੰਟਨ ਸਟਾਰ ਸਾਇਨਾ ਨੇਹਵਾਲ,ਸੁਸ਼ੀਲ ਕੁਮਾਰ, BCCI, ਵੀਵੀਐਸ ਲਕਸ਼ਮਣ,ਰਵੀ ਸ਼ਾਸਤਰੀ,ਅਸ਼ਵਿਨ ਤੇ ਹੋਰ ਵੀ ਖੇਡ ਜਗਤ ਦੇ ਸਿਤਾਰੇ ਦੇਸ਼ ਵਾਸੀਆਂ ਨੂੰ 72 ਵੇਂ ਗਣਤੰਤਰ ਦਿਵਸ ਦੇ ਇਸ ਰਾਸ਼ਟਰੀ ਤਿਉਹਾਰ ‘ਤੇ ਵਧਾਈ ਦਿੰਦੇ ਹੋਏ ਨਜਰ ਆਏ।
ਇਹ ਵੀ ਦੇਖੋ: ਦਿੱਲੀ ਦੀਆਂ ਸੜਕਾਂ ‘ਤੇ ਆਇਆ ਕਿਸਾਨਾਂ ਦਾ ਹੜ੍ਹ, ਵੇਖਦੀ ਰਹਿ ਗਈ ਦਿੱਲੀ ਪੁਲਿਸ, Live ਤਸਵੀਰਾਂ !