ਭਾਰਤੀ ਕ੍ਰਿਕਟ ਟੀਮ ਦੇ ਸਟਾਰ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਲੈ ਕੇ ਇੱਕ ਚੰਗੀ ਖ਼ਬਰ ਸਾਹਮਣੇ ਆਈ ਹੈ। ਪਿਛਲੇ ਸਾਲ ਦੇ ਅਖੀਰ ਵਿੱਚ ਕਾਰ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਰਿਸ਼ਭ ਪੰਤ ਨੇ ਬੱਲੇਬਾਜ਼ੀ ਪ੍ਰੈਕਟਿਸ ਸ਼ੁਰੂ ਕਰ ਦਿੱਤਾ ਹੈ। ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ‘ਚ ਪੰਤ ਬੱਲੇਬਾਜ਼ੀ ਕਰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਦੇ ਮੁਤਾਬਕ ਪੰਤ ਨੇ ਮੰਗਲਵਾਰ 15 ਅਗਸਤ ਨੂੰ ਲੰਬੇ ਸਮੇਂ ਤੱਕ ਕ੍ਰੀਜ਼ ‘ਤੇ ਬੱਲੇਬਾਜ਼ੀ ਕੀਤੀ।
ਹਾਦਸੇ ਤੋਂ ਬਾਅਦ ਪੰਤ ਨੇ ਨੈਸ਼ਨਲ ਕ੍ਰਿਕਟ ਅਕੈਡਮੀ (NCA) ‘ਚ ਕਾਫੀ ਸਮਾਂ ਬਿਤਾਇਆ। ਇਸ ਦੌਰਾਨ ਉਸ ਨੇ ਪਹਿਲਾਂ ਖੁਦ ਨੂੰ ਫਿੱਟ ਕੀਤਾ ਅਤੇ ਫਿਰ ਵਿਕਟਕੀਪਿੰਗ-ਬੱਲੇਬਾਜ਼ੀ ਦਾ ਅਭਿਆਸ ਕੀਤਾ।ਉਨ੍ਹਾਂ ਪਹਿਲੀ ਵਾਰ ਕਿਸੇ ਵੀ ਤਰ੍ਹਾਂ ਦੇ ਮੈਚ ਖੇਡਿਆ। ਜਿਵੇਂ ਹੀ ਉਹ ਬੱਲੇਬਾਜ਼ੀ ਲਈ ਆਏ ਤਾਂ ਉੱਥੇ ਮੌਜੂਦ ਪ੍ਰਸ਼ੰਸਕਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਉਸਨੇ ਇੱਕ ਸਥਾਨਕ ਮੈਚ ਵਿੱਚ ਲੰਬੇ ਸਮੇਂ ਤੱਕ ਬੱਲੇਬਾਜ਼ੀ ਕੀਤੀ ਅਤੇ ਜ਼ੋਰਦਾਰ ਚੌਕੇ ਅਤੇ ਛੱਕੇ ਲਗਾਏ।
ਇਹ ਵੀ ਪੜ੍ਹੋ : ਲੁਧਿਆਣਾ : ਖੇਡਦੇ-ਖੇਡਦੇ ਹਾਈਟੈਂਸ਼ਨ ਤਾਰ ਦੀ ਲਪੇਟ ‘ਚ ਆਇਆ 8 ਸਾਲਾ ਬੱਚਾ, ਹੋਈ ਮੌ.ਤ
30 ਦਸੰਬਰ 2022 ਨੂੰ, ਪੰਤ ਦੀ ਕਾਰ ਦਿੱਲੀ-ਦੇਹਰਾਦੂਨ ਹਾਈਵੇਅ ‘ਤੇ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਏ ਸੀ। ਪੰਤ ਦੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਸਨ। ਹਾਲ ਹੀ ਵਿੱਚ ਬੱਲੇਬਾਜ਼ੀ ਅਤੇ ਵਿਕਟਕੀਪਿੰਗ ਮੁੜ ਸ਼ੁਰੂ ਕਰਨ ਤੋਂ ਬਾਅਦ ਪੰਤ ਦੀ ਵਾਪਸੀ ਦੀ ਤਾਰੀਖ ਅਜੇ ਵੀ ਬਹੁਤ ਦੂਰ ਜਾਪਦੀ ਹੈ। ਮੰਨਿਆ ਜਾ ਰਿਹਾ ਹੈ ਕਿ ਉਹ ਅਗਲੇ ਸਾਲ ਇੰਗਲੈਂਡ ਖਿਲਾਫ ਘਰੇਲੂ ਟੈਸਟ ਸੀਰੀਜ਼ ਤੋਂ ਵਾਪਸੀ ਕਰੇਗਾ।
ਵੀਡੀਓ ਲਈ ਕਲਿੱਕ ਕਰੋ -: