ਭਾਰਤ ਤੇ ਅਫਗਾਨਿਸਤਾਨ ਦੇ ਵਿਚਾਲੇ ਤਿੰਨ ਟੀ-20 ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ ਇੰਦੌਰ ਦੇ ਹੋਲਕਰ ਸਟੇਡੀਅਮ ਵਿੱਚ ਖੇਡਿਆ ਗਿਆ। ਇਸ ਮੈਚ ਨੂੰ ਭਾਰਤ ਨੇ 26 ਗੇਂਦਾਂ ਬਾਕੀ ਰਹਿੰਦਿਆਂ 6 ਵਿਕਟਾਂ ਨਾਲ ਜਿੱਤ ਕੇ ਸੀਰੀਜ਼ ਆਪਣੇ ਨਾਮ ਕੀਤੀ। ਇਸਦੇ ਨਾਲ ਹੀ ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ ਟੀ-20 ਇੰਟਰਨੈਸ਼ਨਲ ਕ੍ਰਿਕਟ ਵਿੱਚ ਇੱਕ ਨਵੀਂ ਉਪਲਬਧੀ ਆਪਣੇ ਨਾਮ ਕਰ ਲਈ ਹੈ। ਦਰਅਸਲ, ਰੋਹਿਤ ਸ਼ਰਮਾ ਟੀ-20 ਅੰਤਰਰਾਸ਼ਟਰੀ ਕ੍ਰਿਕਟ ਵਿੱਚ 150 ਮੈਚ ਖੇਡਣ ਵਾਲੇ ਦੁਨੀਆ ਦੇ ਪਹਿਲੇ ਤੇ ਇਕਲੌਤੇ ਖਿਡਾਰੀ ਬਣ ਗਏ ਹਨ। ਰੋਹਿਤ ਸ਼ਰਮਾ ਤੋਂ ਇਲਾਵਾ ਇਹ ਕਾਰਨਾਮਾ ਕਿਸੇ ਨੇ ਨਹੀਂ ਕੀਤਾ ਹੈ।
ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਆਪਣਾ ਟੀ-20 ਅੰਤਰਰਾਸ਼ਟਰੀ ਡੈਬਿਊ ਸਾਲ 2007 ਵਿੱਚ ਕੀਤਾ ਸੀ। ਟੀਮ ਇੰਡੀਆ ਨੇ ਟੀ-20 ਵਿਸ਼ਵ ਕੱਪ 2007 ਵਿੱਚ ਜਿੱਤਿਆ ਸੀ ਤੇ ਰੋਹਿਤ ਉਸ ਭਾਰਤੀ ਟੀਮ ਦਾ ਹਿੱਸਾ ਸਨ। ਹੁਣ ਤੱਕ ਰੋਹਿਤ ਸ਼ਰਮਾ 149 ਟੀ-20 ਇੰਟਰਨੈਸ਼ਨਲ ਮੈਚਾਂ ਵਿੱਚ 139.15 ਦੀ ਸਟ੍ਰਾਇਕ ਰੇਟ ਤੇ 30.58 ਦੀ ਐਵਰੇਜ ਨਾਲ 3853 ਦੌੜਾਂ ਬਣਾ ਚੁੱਕੇ ਹਨ। ਇਸ ਫਾਰਮੈਟ ਵਿੱਚ ਰੋਹਿਤ ਸ਼ਰਮਾ ਦੇ ਨਾਮ 4 ਸੈਂਕੜੇ ਦਰਜ ਹਨ। ਇਸ ਤੋਂ ਇਲਾਵਾ 29 ਵਾਰ ਪੰਜਾਹ ਦੌੜਾਂ ਦਾ ਅੰਕੜਾ ਪਾਰ ਕੀਤਾ ਹੈ।
ਇਹ ਵੀ ਪੜ੍ਹੋ: ਅੱਜ ਪੰਜਾਬ-ਹਰਿਆਣਾ ‘ਚ ਧੁੰਦ ਨੂੰ ਲੈ ਕੇ ਅਲਰਟ, ਦੁਪਹਿਰ ਤੱਕ ਧੁੱਪ ਨਿਕਲਣ ਦੇ ਆਸਾਰ
ਉੱਥੇ ਹੀ ਰੋਹਿਤ ਸ਼ਰਮਾ ਤੋਂ ਬਾਅਦ ਦੂਜੇ ਨੰਬਰ ‘ਤੇ ਆਇਰਲੈਂਡ ਦੇ ਪਾਲ ਸਟਰਲਿੰਗ ਹਨ। ਪਾਲ ਸਟਰਲਿੰਗ ਨੇ 134 ਟੀ-20 ਇੰਟਰਨੈਸ਼ਨਲ ਖੇਡੇ। ਇਸਦੇ ਬਾਅਦ ਤੀਜੇ ਨੰਬਰ ‘ਤੇ ਆਇਰਲੈਂਡ ਦੇ ਜਾਰਜ ਡਾਕਰੇਲ ਹਨ। ਇਸ ਖਿਡਾਰੀ ਨੇ 128 ਟੀ-20 ਇੰਟਰਨੈਸ਼ਨਲ ਖੇਡੇ ਹਨ। ਇਸ ਤੋਂ ਬਾਅਦ ਲਿਸਟ ਵਿੱਚ ਪਾਕਿਸਤਾਨ ਦੇ ਆਲਰਾਊਂਡਰ ਸ਼ੋਇਬ ਮਲਿਕ ਹਨ। ਇਸ ਖਿਡਾਰੀ ਨੇ 124 ਟੀ-20 ਇੰਟਰਨੈਸ਼ਨਲ ਖੇਡੇ ।
ਦੱਸ ਦੇਈਏ ਕਿ ਭਾਰਤੀ ਖਿਡਾਰੀ ਵਿਰਾਟ ਕੋਹਲੀ ਵੀ ਸਭ ਤੋਂ ਜ਼ਿਆਦਾ ਟੀ-20 ਇੰਟਰਨੈਸ਼ਨਲ ਖੇਡਣ ਵਾਲੇ ਖਿਡਾਰੀਆਂ ਵਿੱਚ 10ਵੇਂ ਨੰਬਰ ‘ਤੇ ਹਨ। ਹੁਣ ਤੱਕ ਕੋਹਲੀ ਨੇ 116 ਟੀ-20 ਇੰਟਰਨੈਸ਼ਨਲ ਮੁਕਾਬਲੇ ਖੇਡੇ ਹਨ। ਉਨ੍ਹਾਂ ਨੇ ਆਪਣਾ ਟੀ-20 ਇੰਟਰਨੈਸ਼ਨਲ ਡੈਬਿਊ ਸਾਲ 2010 ਵਿੱਚ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”