ਭਾਰਤੀ ਟੀਮ ਨੂੰ ਸ਼੍ਰੀਲੰਕਾ ਦੇ ਖਿਲਾਫ਼ ਦੂਜੇ ਵਨਡੇ ਮੈਚ ਵਿੱਚ 32 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਭਾਰਤੀ ਟੀਮ 241 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਸਿਰਫ਼ 208 ਦੌੜਾਂ ‘ਤੇ ਹੀ ਆਲ ਆਊਟ ਹੋ ਗਈ। ਦੋਹਾਂ ਟੀਮਾਂ ਦੇ ਵਿਚਾਲੇ ਪਹਿਲਾ ਮੁਕਾਬਲਾ ਟਾਈ ਰਿਹਾ ਸੀ। ਇਸ ਮੈਚ ਵਿੱਚ ਰੋਹਿਤ ਸ਼ਰਮਾ ਨੂੰ ਛੱਡ ਕੇ ਬਾਕੀ ਦੇ ਬੱਲੇਬਾਜ਼ ਵਧੀਆ ਪ੍ਰਦਰਸ਼ਨ ਕਰਨ ਵਿੱਚ ਨਾਕਾਮ ਸਾਬਿਤ ਹੋਏ। ਉਨ੍ਹਾਂ ਨੇ ਮੈਚ ਵਿੱਚ ਅਰਧ ਸੈਂਕੜਾ ਲਗਾਇਆ, ਪਰ ਉਸਦੇ ਆਊਟ ਹੁੰਦਿਆਂ ਹੀ ਟੀਮ ਇੰਡੀਆ ਦੀ ਬੱਲੇਬਾਜ਼ੀ ਤਾਸ਼ ਦੇ ਪੱਤਿਆਂ ਦੀ ਤਰ੍ਹਾਂ ਖਿਲਰ ਗਈ।
ਰੋਹਿਤ ਸ਼ਰਮਾ ਤੇ ਸ਼ੁਭਮਨ ਗਿੱਲ ਦੀ ਜੋੜੀ ਨੇ 97 ਦੌੜਾਂ ਦੀ ਸ਼ਾਨਦਾਰ ਓਪਨਿੰਗ ਸਾਂਝੇਦਾਰੀ ਕੀਤੀ ਸੀ। ਉਦੋਂ ਰੋਹਿਤ-ਗਿੱਲ ਵਧੀਆ ਬੱਲੇਬਾਜ਼ੀ ਕਰ ਰਹੇ ਸਨ। ਅਜਿਹੇ ਵਿੱਚ ਲੱਗ ਰਿਹਾ ਸੀ ਕਿ ਟੀਮ ਇੰਡੀਆ ਆਸਾਨੀ ਨਾਲ ਮੈਚ ਜਿੱਤ ਜਾਵੇਗੀ। ਪਰ ਰੋਹਿਤ ਦੇ ਆਊਟ ਹੁੰਦਿਆਂ ਹੀ ਮੈਚ ਦਾ ਰੁੱਖ ਬਦਲ ਗਿਆ। ਉਨ੍ਹਾਂ ਨੇ 44 ਗੇਂਦਾਂ ਵਿੱਚ 64 ਦੌੜਾਂ ਬਣਾਈਆਂ, ਜਿਸ ਵਿੱਚ 5 ਚੌਕੇ ਤੇ 4 ਛੱਕੇ ਸ਼ਾਮਿਲ ਸਨ। ਇੰਟਰਨੈਸ਼ਨਲ ਕ੍ਰਿਕਟ ਵਿੱਚ ਓਪਨਰ ਦੇ ਤੌਰ ‘ਤੇ ਉਨ੍ਹਾਂ ਦਾ ਇਹ 121ਵਾਂ 50+ ਸਕੋਰ ਹੈ।
ਇਹ ਵੀ ਪੜ੍ਹੋ: ਭਾਰਤੀ ਹਾਕੀ ਟੀਮ ਨੂੰ ਸੈਮੀਫਾਈਨਲ ਤੋਂ ਪਹਿਲਾਂ ਝਟਕਾ, ਇਸ ਖਿਡਾਰੀ ‘ਤੇ ਲੱਗਿਆ ਇਕ ਮੈਚ ਦਾ ਬੈਨ
ਰੋਹਿਤ ਸ਼ਰਮਾ ਭਾਰਤ ਦੇ ਲਈ ਇੰਟਰਨੈਸ਼ਨਲ ਕ੍ਰਿਕਟ ਵਿੱਚ ਓਪਨਰ ਦੇ ਤੌਰ ‘ਤੇ ਸਭ ਤੋਂ ਜ਼ਿਆਦਾ 50+ ਸਕੋਰ ਬਣਾਉਣ ਵਾਲੇ ਪਲੇਅਰ ਬਣ ਗਏ ਹਨ। ਇਸਦੇ ਨਾਲ ਉਨ੍ਹਾਂ ਨੇ ਸਚਿਨ ਤੇਂਦੁਲਕਰ ਦਾ ਰਿਕਾਰਡ ਤੋੜ ਦਿੱਤਾ ਹੈ। ਸਚਿਨ ਨੇ ਭਾਰਤ ਦੇ ਲਈ ਓਪਨਰ ਦੇ ਤੌਰ ‘ਤੇ ਇੰਟਰਨੈਸ਼ਨਲ ਕ੍ਰਿਕਟ ਵਿੱਚ 120 ਵਾਰ ਫਿਫਟੀ ਪਲੱਸ ਸਕੋਰ ਬਣਾਇਆ ਸੀ। ਹੁਣ ਰੋਹਿਤ ਸਾਰੇ ਭਾਰਤੀ ਖਿਡਾਰੀਆਂ ਨੂੰ ਪਿੱਛੇ ਛੱਡਦੇ ਹੋਏ ਪਹਿਲੇ ਨੰਬਰ ‘ਤੇ ਪਹੁੰਚ ਗਏ ਹਨ।
ਦੱਸ ਦੇਈਏ ਕਿ ਦੂਜੇ ਵਨਡੇ ਮੈਚ ਵਿੱਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਸ਼੍ਰੀਲੰਕਾ ਦੀ ਟੀਮ ਨੇ ਇੱਕ ਸਮੇਂ ਵਿੱਚ 136 ਦੌੜਾਂ ‘ਤੇ 6 ਵਿਕਟਾਂ ਗੁਆ ਦਿੱਤੀਆਂ ਸਨ। ਪਰ ਇਸਦੇ ਬਾਅਦ ਡੁਨਿਥ ਵੇਲਲੇਜ ਕਾਮਿੰਦੁ ਮੈਂਡਿਸ ਨੇ ਵਧੀਆ ਬੱਲੇਬਾਜ਼ੀ ਕੀਤੀ। ਇਨ੍ਹਾਂ ਦੋਹਾਂ ਕਾਰਨ ਸ਼੍ਰੀਲੰਕਾਈ ਟੀਮ ਦਾ ਸਕੋਰ 200 ਦੌੜਾਂ ਦੇ ਪਾਰ ਪਹੁੰਚਿਆ। ਵੇਲਲੇਜ ਨੇ 39 ਦੌੜਾਂ ਤੇ ਮੈਂਡਿਸ ਨੇ 40 ਦੌੜਾਂ ਬਣਾਈਆਂ। ਇਸਦੇ ਬਾਅਦ ਜੇਫ਼ਰੀ ਵਾਂਡਰਸੇ ਨੇ ਮੈਚ ਵਿੱਚ 6 ਵਿਕਟਾਂ ਹਾਸਿਲ ਕੀਤੀਆਂ। ਉਨ੍ਹਾਂ ਨੇ ਭਾਰਤੀ ਬੱਲੇਬਾਜ਼ੀ ਆਰਡਰ ਦੀ ਕਮਰ ਹੀ ਤੋੜ ਦਿੱਤੀ। ਸ਼ਾਨਦਾਰ ਪ੍ਰਦਰਸ਼ਨ ਦੇ ਲਈ ਉਨ੍ਹਾਂ ਨੂੰ ‘ਪਲੇਅਰ ਆਫ਼ ਦ ਮੈਚ’ ਅਵਾਰਡ ਦਿੱਤਾ।
ਵੀਡੀਓ ਲਈ ਕਲਿੱਕ ਕਰੋ -: