ਭਾਰਤ ਨੇ ਵਨਡੇ ਵਿਸ਼ਵ ਕੱਪ ਵਿੱਚ ਆਸਟ੍ਰੇਲੀਆ ਤੋਂ ਬਾਅਦ ਬੁੱਧਵਾਰ ਨੂੰ ਅਫਗਾਨਿਸਤਾਨ ਨੂੰ ਵੀ ਹਰਾ ਦਿੱਤਾ। ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਤੇ ਕਪਤਾਨ ਰੋਹਿਤ ਸ਼ਰਮਾ ਇਸ ਜਿੱਤ ਦੇ ਹੀਰੋ ਰਹੇ। ਰੋਹਿਤ ਨੇ ਇਸ ਮੈਚ ਵਿੱਚ 131 ਦੌੜਾਂ ਬਣਾ ਕੇ ਮੈਚ ਵਿੱਚ ਰਿਕਾਰਡਾਂ ਦੀ ਝੜੀ ਲਗਾ ਦਿੱਤੀ। ਰੋਹਿਤ ਨੇ 63 ਗੇਂਦਾਂ ‘ਤੇ ਸੈਂਕੜਾ ਲਗਾਇਆ। ਇਸਦੇ ਨਾਲ ਹੀ ਉਹ ਭਾਰਤ ਵੱਲੋਂ ਸਭ ਤੋਂ ਤੇਜ਼ ਸੈਂਕੜਾ ਲਗਾਉਣ ਵਾਲੇ ਖਿਡਾਰੀ ਬਣੇ। ਇਹ ਰੋਹਿਤ ਦਾ ਵਿਸ਼ਵ ਕੱਪ ਵਿੱਚ 7ਵਾਂ ਸੈਂਕੜਾ ਰਿਹਾ। ਇਸਦੇ ਨਾਲ ਹੀ ਰੋਹਿਤ ਸਭ ਤੋਂ ਜ਼ਿਆਦਾ ਵਿਸ਼ਵ ਕੱਪ ਸੈਂਕੜਾ ਲਗਾਉਣ ਵਾਲੇ ਖਿਡਾਰੀ ਵੀ ਬਣੇ।
ਵਿਸ਼ਵ ਕੱਪ ‘ਚ ਸਭ ਤੋਂ ਤੇਜ਼ 1000 ਦੌੜਾਂ
ਰੋਹਿਤ ਸ਼ਰਮਾ ਨੇ ਵਿਸ਼ਵ ਕੱਪ ਵਿੱਚ 1000 ਦੌੜਾਂ ਦਾ ਅੰਕੜਾ ਵੀ ਪਾਰ ਕਰ ਲਿਆ ਹੈ। ਇਸਦੇ ਲਈ ਉਨ੍ਹਾਂ ਨੇ ਮਹਿਜ਼ 19 ਪਾਰੀਆਂ ਲਈਆਂ। ਉਨ੍ਹਾਂ ਨੇ ਵਿਸ਼ਵ ਕੱਪ ਵਿੱਚ ਸਭ ਤੋਂ ਤੇਜ਼ ਇੱਕ ਹਜ਼ਾਰ ਦੌੜਾਂ ਬਣਾਉਣ ਦੇ ਰਿਕਾਰਡ ਦੀ ਬਰਾਬਰੀ ਕੀਤੀ। ਰੋਹਿਤ ਤੋਂ ਪਹਿਲਾਂ ਆਸਟ੍ਰੇਲੀਆ ਦੇ ਡੇਵਿਡ ਵਾਰਨਰ ਨੇ ਵੀ 19 ਪਾਰੀਆਂ ਵਿੱਚ ਹੀ ਇੱਕ ਹਜ਼ਾਰ ਦੌੜਾਂ ਪੂਰੀਆਂ ਕੀਤੀਆਂ ਸਨ। ਰੋਹਿਤ ਵਿਸ਼ਵ ਕੱਪ ਵਿੱਚ ਸਭ ਤੋਂ ਤੇਜ਼ 1000 ਦੌੜਾਂ ਬਣਾਉਣ ਵਾਲੇ ਭਾਰਤੀ ਬਣੇ।
ਇਹ ਵੀ ਪੜ੍ਹੋ: ਪੰਜਾਬ ‘ਚ ਵੱਜਿਆ ਚੋਣ ਬਿਗੁਲ, 15 ਨਵੰਬਰ ਤੋਂ ਪਹਿਲਾਂ ਹੋਣਗੀਆਂ ਪੰਜ ਨਗਰ ਨਿਗਮਾਂ ਦੀਆਂ ਚੋਣਾਂ
ਵਿਸ਼ਵ ਕੱਪ ‘ਚ ਸਭ ਤੋਂ ਵੱਧ ਛੱਕੇ ਲਗਾਉਣ ਵਾਲੇ ਭਾਰਤੀ
ਰੋਹਿਤ ਸ਼ਰਮਾ ਨੇ ਅਫਗਾਨਿਸਤਾਨ ਦੇ ਖਿਲਾਫ਼ ਪਾਰੀ ਵਿੱਚ 5 ਛੱਕੇ ਲਗਾਏ। ਇਸਦੇ ਨਾਲ ਹੀ ਉਹ ਵਿਸ਼ਵ ਕੱਪ ਵਿੱਚ ਸਭ ਤੋਂ ਵੱਧ ਛੱਕੇ ਲਗਾਉਣ ਵਾਲੇ ਭਾਰਤੀ ਖਿਡਾਰੀ ਬਣ ਗਏ। ਉਨ੍ਹਾਂ ਦੇ ਹੁਣ 19 ਪਾਰੀਆਂ ਵਿੱਚ 28 ਚੁੱਕੇ ਹੋ ਗਏ ਹਨ। ਉਨ੍ਹਾਂ ਨੇ ਸਚਿਨ ਤੇਂਦੁਲਕਰ ਦਾ ਰਿਕਾਰਡ ਤੋੜਿਆ, ਜਿਨ੍ਹਾਂ ਦੇ ਨਾਮ 44 ਪਾਰੀਆਂ ਵਿੱਚ 27 ਛੱਕੇ ਸਨ।
ਅੰਤਰਰਾਸ਼ਟਰੀ ਕ੍ਰਿਕਟ ‘ਚ ਸਭ ਤੋਂ ਵੱਧ ਛੱਕੇ
ਰੋਹਿਤ ਸ਼ਰਮਾ ਨੇ ਅਫਗਾਨਿਸਤਾਨ ਦੇ ਖਿਲਾਫ਼ ਪਾਰੀ ਵਿੱਚ ਤੀਜਾ ਛੱਕਾ ਲਗਾਉਂਦੇ ਹੀ ਕੌਮਾਂਤਰੀ ਕ੍ਰਿਕਟ ਦੇ ਸਿਕਸਰ ਕਿੰਗ ਬਣ ਗਏ ਹਨ। ਉਨ੍ਹਾਂ ਦੇ ਨਾਮ ਹੁਣ ਤਿੰਨੋਂ ਫਾਰਮੈਟ ਮਿਲਾ ਕੇ ਸਭ ਤੋਂ ਜ਼ਿਆਦਾ 556 ਛੱਕੇ ਹੋ ਗਏ ਹਨ। ਰੋਹਿਤ ਨੇ ਵੈਸਟਇੰਡੀਜ਼ ਦੇ ਕ੍ਰਿਸ ਗੇਲ ਦਾ ਰਿਕਾਰਡ ਤੋੜ ਦਿੱਤਾ, ਜਿਨ੍ਹਾਂ ਦੇ ਨਾਮ 483 ਮੈਚਾਂ ਵਿੱਚ 553 ਛੱਕੇ ਹਨ। ਇਸ ਰਿਕਾਰਡ ਵਿੱਚ ਪਾਕਿਸਤਾਨ ਦੇ ਸ਼ਾਹਿਦ ਅਫਰੀਦੀ ਤੀਜੇ ਨੰਬਰ ‘ਤੇ ਹਨ। ਉਨ੍ਹਾਂ ਦੇ ਨਾਮ 476 ਛੱਕੇ ਹਨ।
ਵਿਸ਼ਵ ਕੱਪ ‘ਚ ਤੇਜ਼ ਸੈਂਕੜਾ ਲਗਾਉਣ ਵਾਲੇ ਭਾਰਤੀ
ਰੋਹਿਤ ਨੇ ਅਫਗਾਨਿਸਤਾਨ ਦੇ ਖਿਲਾਫ਼ ਮਹਿਜ਼ 63 ਗੇਂਦਾਂ ‘ਤੇ ਸੈਂਕੜਾ ਲਗਾਇਆ। ਇਸਦੇ ਨਾਲ ਹੀ ਉਹ ਵਿਸ਼ਵ ਕੱਪ ਵਿੱਚ ਸਭ ਤੋਂ ਤੇਜ਼ ਸੈਂਕੜਾ ਲਗਾਉਣ ਵਾਲੇ ਭਾਰਤੀ ਖਿਡਾਰੀ ਬਣ ਗਏ। ਰੋਹਿਤ ਨੇ ਸਾਬਕਾ ਕਪਤਾਨ ਕਪਿਲ ਦੇਵ ਦਾ 40 ਸਾਲ ਪੁਰਾਣ ਰਿਕਾਰਡ ਤੋੜਿਆ। ਕਪਿਲ ਨੇ 1983 ਦੇ ਵਿਸ਼ਵ ਕੱਪ ਵਿੱਚ ਜ਼ਿੰਬਾਬਵੇ ਦੇ ਖਿਲਾਫ਼ 72 ਗੇਂਦਾਂ ‘ਤੇ ਸੈਂਕੜਾ ਲਗਾਇਆ ਸੀ।
ਵੀਡੀਓ ਲਈ ਕਲਿੱਕ ਕਰੋ -: