Sachin Tendulkar Responds After Rihanna: ਭਾਰਤ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੇ ਮੁੱਦੇ ‘ਤੇ ਇੱਕ ਤੋਂ ਬਾਅਦ ਇੱਕ ਅੰਤਰਰਾਸ਼ਟਰੀ ਹਸਤੀਆਂ ਦੇ ਬਿਆਨ ਆ ਰਹੇ ਹਨ । ਜਿਸ ਨੂੰ ਲੈ ਕੇ ਦੇਸ਼ ਦੀਆਂ ਕਈ ਮਸ਼ਹੂਰ ਹਸਤੀਆਂ ਅਤੇ ਨੇਤਾਵਾਂ ਨੇ ਜਵਾਬ ਦਿੱਤਾ ਹੈ । ਅਜਿਹੀ ਸਥਿਤੀ ਵਿੱਚ ਹੁਣ ਸਾਬਕਾ ਕ੍ਰਿਕਟਰ ਸਚਿਨ ਤੇਂਦੁਲਕਰ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਭਾਰਤ ਦੀ ਪ੍ਰਭੂਸੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ।
ਉਨ੍ਹਾਂ ਇਹ ਵੀ ਕਿਹਾ ਕਿ ਵਿਦੇਸ਼ੀ ਤਾਕਤਾਂ ਨੂੰ ਇਸ ਤੋਂ ਦੂਰ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਉਨ੍ਹਾਂ ਸਾਰੀਆਂ ਅੰਤਰਰਾਸ਼ਟਰੀ ਹਸਤੀਆਂ ਨੂੰ ਤੁਰੰਤ ਜਵਾਬ ਦਿੱਤਾ ਹੈ ਜਿਹੜੇ ਕਿਸਾਨ ਅੰਦੋਲਨ ਦੇ ਮਾਮਲੇ ਵਿੱਚ ਦਖਲਅੰਦਾਜ਼ੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਇਸ ਦੇ ਨਾਲ ਹੀ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਕਿਹਾ ਕਿ ਅਸਹਿਮਤੀ ਦੇ ਇਸ ਸਮੇਂ ਸਾਨੂੰ ਸਾਰਿਆਂ ਨੂੰ ਇਕਜੁੱਟ ਰਹਿਣਾ ਚਾਹੀਦਾ ਹੈ। ਕਿਸਾਨ ਸਾਡੇ ਦੇਸ਼ ਦਾ ਇੱਕ ਅਨਿੱਖੜਵਾਂ ਅੰਗ ਹਨ। ਮੈਨੂੰ ਯਕੀਨ ਹੈ ਕਿ ਸਾਰੀਆਂ ਧਿਰਾਂ ਵਿਚਾਲੇ ਇੱਕ ਦੋਸਤਾਨਾ ਹੱਲ ਲੱਭਿਆ ਜਾਵੇਗਾ। ਇਸ ਨਾਲ ਸਭ ਅੱਗੇ ਵਧਣ।
ਦਰਅਸਲ, ਸਚਿਨ ਤੇਂਦੁਲਕਰ ਨੇ ਆਪਣੇ ਟਵੀਟ ਵਿੱਚ ਲਿਖਿਆ ਕਿ ਭਾਰਤ ਦੀ ਪ੍ਰਭੂਸੱਤਾ ਪ੍ਰਤੀ ਸਮਝੌਤਾ ਨਹੀਂ ਕੀਤਾ ਜਾ ਸਕਦਾ । ਬਾਹਰੀ ਤਾਕਤਾਂ ਦਰਸ਼ਕ ਹੋ ਸਕਦੀਆਂ ਹਨ ਪਰ ਭਾਗੀਦਾਰ ਨਹੀਂ। ਭਾਰਤੀ ਲੋਕ ਭਾਰਤ ਨੂੰ ਜਾਣਦੇ ਹਨ ਅਤੇ ਉਨ੍ਹਾਂ ਨੂੰ ਭਾਰਤ ਲਈ ਫੈਸਲਾ ਕਰਨਾ ਚਾਹੀਦਾ ਹੈ। ਆਓ ਇੱਕ ਕੌਮ ਵਜੋਂ ਇੱਕਜੁੱਟ ਹੋ ਕੇ ਖੜੇ ਰਹੀਏ। ਸਚਿਨ ਨੇ ਆਖਿਰ ਵਿੱਚ ਆਪਣੇ ਟਵੀਟ ਵਿੱਚ #IndiaTogether ਅਤੇ #IndiaAgainstPropaganda ਦੀ ਵਰਤੋਂ ਕੀਤੀ।
ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਨੂੰ ਲੈ ਕੇ ਬਹੁਤ ਸਾਰੀਆਂ ਵਿਦੇਸ਼ੀ ਹਸਤੀਆਂ ਨੇ ਟਿੱਪਣੀ ਕੀਤੀ ਹੈ। ਪੌਪ ਸਟਾਰ ਰਿਹਾਨਾ, ਵਾਤਾਵਰਣ ਕਾਰਕੁਨ ਗ੍ਰੇਟਾ ਥੰਬਰਗ ਨੇ ਭਾਰਤ ਦੇ ਕਿਸਾਨਾਂ ਦੇ ਪ੍ਰਦਰਸ਼ਨ ਦਾ ਸਮਰਥਨ ਕੀਤਾ । ਅਡਲਟ ਸਟਾਰ ਮੀਆ ਖਲੀਫਾ ਨੇ ਵੀ ਇਸ ਮੁੱਦੇ ‘ਤੇ ਟਵੀਟ ਕੀਤਾ ਸੀ। ਕਮਲਾ ਹੈਰਿਸ ਦੀ ਭਾਣਜੀ ਮੀਨਾ ਹੈਰਿਸ ਨੇ ਵੀ ਕਿਸਾਨ ਅੰਦੋਲਨ ‘ਤੇ ਟਿੱਪਣੀ ਕੀਤੀ ਹੈ।