Sachin Tendulkar Virat Kohli: ਕੇਰਲਾ ਦੇ ਕੋਝਿਕੋਡ ਵਿੱਚ ਮਿਸ਼ਨ ਵੰਦੇ ਭਾਰਤ ਦੇ ਤਹਿਤ ਦੁਬਈ ਵਿੱਚ ਫਸੇ ਭਾਰਤੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਸ਼ੁੱਕਰਵਾਰ ਨੂੰ ਹਾਦਸਾਗ੍ਰਸਤ ਹੋ ਗਿਆ । ਜਹਾਜ਼ ਵਿੱਚ 184 ਯਾਤਰੀਆਂ ਸਣੇ ਕੁੱਲ 190 ਲੋਕ ਸਵਾਰ ਸਨ । ਇਸ ਹਾਦਸੇ ਵਿੱਚ ਜਹਾਜ਼ ਦੇ ਦੋਵਾਂ ਪਾਇਲਟਾਂ ਸਣੇ 18 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂਕਿ ਬਹੁਤ ਸਾਰੇ ਯਾਤਰੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ । ਇਸ ਦੁਖਦ ਮੌਕੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਤੇ ਕ੍ਰਿਕਟ ਦੇ ਭਗਵਾਨ ਮੰਨੇ ਜਾਂਦੇ ਸਚਿਨ ਤੇਂਦੁਲਕਰ ਨੇ ਇਸ ਹਾਦਸੇ ‘ਤੇ ਦੁੱਖ ਜ਼ਾਹਿਰ ਕੀਤਾ ਹੈ।
ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਕੋਝਿਕੋਡ ਵਿੱਚ ਵਾਪਰੇ ਹਾਦਸੇ ਵਿੱਚ ਪ੍ਰਭਾਵਿਤ ਲੋਕਾਂ ਲਈ ਪ੍ਰਾਰਥਨਾ ਕਰਨ ਲਈ ਕਿਹਾ । ਉਨ੍ਹਾਂ ਨੇ ਟਵੀਟ ਕਿਹਾ ਕਿ ਮੈਂ ਕੋਝਿਕੋਡ ਵਿੱਚ ਜਹਾਜ ਹਾਦਸੇ ਤੋਂ ਪ੍ਰਭਾਵਿਤ ਲੋਕਾਂ ਲਈ ਦੁਆ ਕਰ ਰਿਹਾ ਹਾਂ। ਜਿਨ੍ਹਾਂ ਦੇ ਚਾਹੁਣ ਵਾਲਿਆਂ ਨੇ ਇਸ ਹਾਦਸੇ ਵਿੱਚ ਆਪਣੀ ਜਾਨ ਗਵਾਈ ਹੈ ਉਨ੍ਹਾਂ ਲਈ ਮੇਰੇ ਵੱਲੋਂ ਡੂੰਘਾ ਦੁੱਖ ਹੈ।”
ਕੋਹਲੀ ਤੋਂ ਇਲਾਵਾ ਸਚਿਨ ਤੇਂਦੁਲਕਰ ਨੇ ਵੀ ਇਸ ਘਟਨਾ ‘ਤੇ ਦੁੱਖ ਜ਼ਾਹਰ ਕੀਤਾ । ਸਚਿਨ ਨੇ ਟਵੀਟ ਕਰਕੇ ਕਿਹਾ, ‘ਮੈਂ ਕੇਰਲ ਦੇ ਕੋਝਿਕੋਡ ਹਵਾਈ ਅੱਡੇ ‘ਤੇ ਵਾਪਰੇ ਹਾਦਸੇ ਵਿੱਚ ਜ਼ਖਮੀਆਂ ਦੀ ਸੁਰੱਖਿਆ ਲਈ ਅਰਦਾਸ ਕਰ ਰਿਹਾ ਹਾਂ । ਇਸ ਦਿਖੜ ਘਟਨਾ ਵਿੱਚ ਆਪਣਿਆਂ ਖੋਹਣ ਵਾਲੇ ਪਰਿਵਾਰਾਂ ਨਾਲ ਮੇਰਾ ਡੂੰਘਾ ਸੋਗ ਹੈ।
ਦੱਸ ਦੇਈਏ ਕਿ ਏਅਰ ਇੰਡੀਆ ਦੀ ਫਲਾਈਟ AXB1344, ਬੋਇੰਗ 737 ਵੰਦੇ ਭਾਰਤ ਮਿਸ਼ਨ ਤਹਿਤ ਦੁਬਈ ਤੋਂ ਕੋਝਿਕੋਡ ਆ ਰਹੀ ਸੀ। ਦੁਬਈ ਤੋਂ 184 ਯਾਤਰੀਆਂ ਅਤੇ 2 ਪਾਇਲਟਾਂ ਕਰੂ ਦੇ 6 ਮੈਂਬਰਾਂ ਨੂੰ ਲੈ ਕੇ ਕੋਝਿਕੋਡ ਪਹੁੰਚਿਆ ਏਅਰ ਇੰਡੀਆ ਦਾ ਜਹਾਜ਼ ਰਨਵੇ ਨੂੰ ਪਾਰ ਕਰਦੇ ਹੋਏ ਦੀਵਾਰ ਨਾਲ ਟਕਰਾ ਗਿਆ ਅਤੇ ਦੋ ਹਿੱਸਿਆਂ ਵਿੱਚ ਵੰਡਿਆ ਗਿਆ । ਇਸ ਹਾਦਸੇ ਤੋਂ ਬਾਅਦ ਹਫੜਾ-ਦਫੜੀ ਮੱਚ ਗਈ।