ਦੁਨੀਆ ਭਰ ਵਿੱਚ ਟੈਨਿਸ ਰਾਹੀਂ ਆਪਣੀ ਕਾਬਲੀਅਤ ਨੂੰ ਸਾਬਿਤ ਕਰਨ ਵਾਲੀ ਅਮਰੀਕਾ ਦੀ ਮਹਾਨ ਟੈਨਿਸ ਖਿਡਾਰਨ ਸੇਰੇਨਾ ਵਿਲੀਅਮਜ਼ ਨੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ । ਵੋਗ ਦੇ ਸਤੰਬਰ ਅੰਕ ਦੇ ਕਵਰ ‘ਤੇ ਨਜ਼ਰ ਆਉਣ ਤੋਂ ਬਾਅਦ 40 ਸਾਲਾ ਟੈਨਿਸ ਦਿੱਗਜ ਨੇ ਇੰਸਟਾਗ੍ਰਾਮ ‘ਤੇ ਲਿਖਿਆ ਕਿ ਜ਼ਿੰਦਗੀ ਵਿੱਚ ਅਜਿਹਾ ਸਮਾਂ ਆਉਂਦਾ ਹੈ ਜਦੋਂ ਸਾਨੂੰ ਇੱਕ ਵੱਖਰੀ ਦਿਸ਼ਾ ਵਿੱਚ ਜਾਣ ਦਾ ਫੈਸਲਾ ਕਰਨਾ ਪੈਂਦਾ ਹੈ । ਉਹ ਸਮਾਂ ਹਮੇਸ਼ਾ ਔਖਾ ਹੁੰਦਾ ਹੈ ਜਦੋਂ ਤੁਸੀਂ ਕਿਸੇ ਚੀਜ਼ ਨੂੰ ਬਹੁਤ ਪਿਆਰ ਕਰਦੇ ਹੋ । ਮੇਰੀ ਚੰਗੀ ਗੱਲ ਇਹ ਹੈ ਕਿ ਮੈਂ ਟੈਨਿਸ ਦਾ ਆਨੰਦ ਲੈਂਦੀ ਹਾਂ, ਪਰ ਹੁਣ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ।
ਟੈਨਿਸ ਦੀ ਮਹਾਨ ਖਿਡਾਰਨ ਸੇਰੇਨਾ ਵਿਲੀਅਮਸ ਨੇ ਇੰਸਟਾਗ੍ਰਾਮ ‘ਤੇ ਪੋਸਟ ਕਰਦਿਆਂ ਲਿਖਿਆ,”ਜ਼ਿੰਦਗੀ ਵਿੱਚ ਇੱਕ ਸਮਾਂ ਅਜਿਹਾ ਆਉਂਦਾ ਹੈ ਜਦੋਂ ਸਾਨੂੰ ਇੱਕ ਵੱਖਰੀ ਦਿਸ਼ਾ ਵਿੱਚ ਜਾਣ ਦਾ ਫੈਸਲਾ ਕਰਨਾ ਪੈਂਦਾ ਹੈ। ਉਹ ਸਮਾਂ ਹਮੇਸ਼ਾ ਔਖਾ ਹੁੰਦਾ ਹੈ, ਜਦੋਂ ਤੁਸੀਂ ਕਿਸੇ ਚੀਜ਼ ਨੂੰ ਬਹੁਤ ਪਿਆਰ ਕਰਦੇ ਹੋ । ਮੈਂ ਟੈਨਿਸ ਦਾ ਆਨੰਦ ਮਾਣਦੀ ਹਾਂ। ਪਰ ਹੁਣ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਮੈਨੂੰ ਇੱਕ ਮਾਂ ਹੋਣ, ਆਪਣੇ ਅਧਿਆਤਮਿਕ ਟੀਚਿਆਂ ਅਤੇ ਅੰਤ ਵਿੱਚ ਇੱਕ ਵੱਖਰੀ ਖੋਜ ਕਰਨ ‘ਤੇ ਧਿਆਨ ਕੇਂਦਰਿਤ ਕਰਨਾ ਹੈ । ਮੈਂ ਆਉਣ ਵਾਲੇ ਕੁਝ ਹਫ਼ਤਿਆਂ ਦਾ ਆਨੰਦ ਲੈਣ ਵਾਲੀ ਹਾਂ।
ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰ ਆਮਿਰ ਖਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਵੇਖੋ ਤਸਵੀਰਾਂ
ਦੱਸ ਦੇਈਏ ਕਿ ਮਹਿਲਾ ਟੈਨਿਸ ਦੀ ਖਿਡਾਰੀ ਸੇਰੇਨਾ ਵਿਲੀਅਮਸ ਨੇ ਯੂਐਸ ਓਪਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਪਣੇ ਕਰੀਅਰ ਵਿੱਚ ਕੁੱਲ 6 ਵਾਰ ਇਹ ਖਿਤਾਬ ਜਿੱਤਿਆ ਸੀ । ਉਨ੍ਹਾਂ ਨੇ ਸਾਲ 1999, 2002, 2008, 2012, 2013 ਅਤੇ 2014 ਵਿੱਚ ਯੂਐਸ ਓਪਨ ਦੇ ਖਿਤਾਬ ‘ਤੇ ਕਬਜ਼ਾ ਕੀਤਾ ਸੀ । ਇਸ ਦੇ ਨਾਲ ਹੀ ਉਹ 23 ਵਾਰ ਦੀ ਗ੍ਰੈਂਡ ਸਲੈਮ ਜੇਤੂ ਵੀ ਰਹਿ ਚੁੱਕੀ ਹੈ। ਹਾਲਾਂਕਿ ਪਿਛਲੇ ਕੁਝ ਸਮੇਂ ਤੋਂ ਉਹ ਜ਼ਖਮੀ ਚੱਲ ਰਹੀ ਸੀ ਅਤੇ ਟੈਨਿਸ ਕੋਰਟ ‘ਤੇ ਉਨ੍ਹਾਂ ਦੀ ਫਾਰਮ ਵੀ ਉਨ੍ਹਾਂ ਦਾ ਸਾਥ ਨਹੀਂ ਦੇ ਰਹੀ ਸੀ। ਉਨ੍ਹਾਂ ਦੀ ਖਰਾਬ ਫਾਰਮ ਕਾਰਨ ਉਨ੍ਹਾਂ ਦੇ ਸੰਨਿਆਸ ਦੀ ਚਰਚਾ ਕਾਫੀ ਸਮੇਂ ਤੋਂ ਸੁਰਖੀਆਂ ਵਿੱਚ ਸੀ।
ਵੀਡੀਓ ਲਈ ਕਲਿੱਕ ਕਰੋ -: