Shashi tharoor predicts that shubman gill : ਆਸਟ੍ਰੇਲੀਆ ਦੌਰੇ ਦੌਰਾਨ ਟੈਸਟ ਸੀਰੀਜ਼ ਵਿੱਚ ਭਾਰਤੀ ਕ੍ਰਿਕਟ ਟੀਮ ਨੇ ਜਿਸ ਢੰਗ ਨਾਲ ਪ੍ਰਦਰਸ਼ਨ ਕੀਤਾ ਹੈ, ਉਸ ਤੋਂ ਬਾਅਦ ਹਰ ਕੋਈ ਭਾਰਤੀ ਟੀਮ ਦੀ ਪ੍ਰਸ਼ੰਸਾ ਕਰਦਾ ਨਹੀਂ ਥੱਕ ਰਿਹਾ ਹੈ। ਚਾਰ ਟੈਸਟ ਮੈਚਾਂ ਦੀ ਬਾਰਡਰ-ਗਾਵਸਕਰ ਟਰਾਫੀ ਦੌਰਾਨ, ਭਾਰਤੀ ਟੀਮ ਨੂੰ ਪਹਿਲੇ ਮੈਚ ਵਿੱਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਜਿਸ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਦੀ ਚਾਰੇ ਪਾਸੇ ਕਿਰਕਰੀ ਹੋ ਗਈ ਸੀ। ਇਸ ਦੇ ਨਾਲ ਹੀ ਸ਼ੁਭਮਨ ਗਿੱਲ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਵੇਖਦਿਆਂ, ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਭਾਰਤੀ ਟੀਮ ਦੇ ਇਸ ਖਿਡਾਰੀ ਬਾਰੇ ਭਵਿੱਖਬਾਣੀ ਕੀਤੀ ਹੈ। ਸ਼ਸ਼ੀ ਥਰੂਰ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਸ਼ੁਭਮਨ ਗਿੱਲ ਵਿਰਾਟ ਕੋਹਲੀ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਦੀ ਅਗਵਾਈ ਕਰਨਗੇ। ਉਨ੍ਹਾਂ ਦਾ ਕਹਿਣਾ ਹੈ ਕਿ ਵਿਰਾਟ ਕੋਹਲੀ ਤੋਂ ਬਾਅਦ ਸ਼ੁਭਮਨ ਗਿੱਲ ਨੂੰ ਭਾਰਤੀ ਟੀਮ ਦਾ ਕਪਤਾਨ ਬਣਾਇਆ ਜਾ ਸਕਦਾ ਹੈ।
ਦੱਸ ਦਈਏ ਕਿ ਸ਼ੁਭਮਨ ਗਿੱਲ ਨੇ ਬਾਰਡਰ-ਗਾਵਸਕਰ ਟੈਸਟ ਸੀਰੀਜ਼ ਦੇ ਦੌਰਾਨ 6 ਪਾਰੀਆਂ ਵਿੱਚ 256 ਦੌੜਾਂ ਬਣਾਈਆਂ ਸਨ। ਗਿੱਲ ਨੇ ਬ੍ਰਿਸਬੇਨ ਦੇ ਗਾਬਾ ਮੈਦਾਨ ਵਿੱਚ ਦੂਜੀ ਪਾਰੀ ਵਿੱਚ 91 ਦੌੜਾਂ ਬਣਾਈਆਂ ਸਨ। ਇਸ ਦੇ ਨਾਲ ਹੀ ਸ਼ੁਬਮਨ ਗਿੱਲ ਨੂੰ ਇੰਗਲੈਂਡ ਖਿਲਾਫ ਆਉਣ ਵਾਲੀ ਟੈਸਟ ਸੀਰੀਜ਼ ਲਈ ਵੀ ਚੁਣਿਆ ਗਿਆ ਹੈ। ਗਿੱਲ ਰੋਹਿਤ ਸ਼ਰਮਾ ਦੇ ਨਾਲ ਇੱਕ ਵਾਰ ਫਿਰ ਓਪਨਿੰਗ ਕਰਦੇ ਨਜ਼ਰ ਆਉਣਗੇ। ਭਾਰਤੀ ਟੀਮ ਦਾ ਪਹਿਲਾ ਮੈਚ ਇੰਗਲੈਂਡ ਨਾਲ 5 ਫਰਵਰੀ ਤੋਂ ਸ਼ੁਰੂ ਹੋਵੇਗਾ।