Sourav Ganguly stable: ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਪ੍ਰਧਾਨ ਸੌਰਵ ਗਾਂਗੁਲੀ ਹਸਪਤਾਲ ਵਿੱਚ ਦਾਖਲ ਹਨ । ਸ਼ਨੀਵਾਰ ਨੂੰ ਗਾਂਗੁਲੀ ਨੂੰ ਜਿਮ ਵਿੱਚ ਕਸਰਤ ਕਰਦੇ ਹੋਏ ਛਾਤੀ ਵਿੱਚ ਦਰਦ ਹੋਇਆ ਸੀ। ਇਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਉਨ੍ਹਾਂ ਨੂੰ ਕੋਲਕਾਤਾ ਦੇ ਵੁਡਲੈਂਡਜ਼ ਹਸਪਤਾਲ ਵਿੱਚ ਦਾਖਲ ਕਰਵਾਇਆ । 48 ਸਾਲਾਂ ਸੌਰਵ ਗਾਂਗੁਲੀ ਦੀ ਐਂਜੀਓਪਲਾਸਟੀ ਕੀਤੀ ਗਈ । ਟੀਮ ਇੰਡੀਆ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਹੈ ਕਿ ਉਨ੍ਹਾਂ ਦੀ ਹਾਲਤ ਹੁਣ ਠੀਕ ਹੈ ਅਤੇ ਉਸਨੂੰ ਦੋ ਤੋਂ ਤਿੰਨ ਦਿਨਾਂ ਵਿਚ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ ।
ਦਰਅਸਲ, ਕ੍ਰਿਕਟ ਦੀ ਦੁਨੀਆ ਵਿੱਚ ਆਪਣਾ ਲੋਹਾ ਮਨਵਾਉਣ ਵਾਲੇ ਸੌਰਵ ਗਾਂਗੁਲੀ ਦੀ ਤਬੀਅਤ ਖਰਾਬ ਹੋਣ ਦੀ ਖਬਰ ਜਿਵੇ ਹੀ ਬਾਰੇ ਪਤਾ ਲੱਗਿਆ, ਉਨ੍ਹਾਂ ਨੂੰ ਇੱਕ ਪਲ ਲਈ ਝਟਕਾ ਲੱਗਿਆ। ਹਮੇਸ਼ਾਂ ਤੰਦਰੁਸਤ ਦਿਖਾਈ ਦੇਣ ਵਾਲੇ ‘ਦਾਦਾ’ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਤਾਂ ਉਸ ਲਈ ਅਰਦਾਸ ਦਾ ਦੌਰ ਸ਼ੁਰੂ ਹੋ ਗਿਆ। ਸਿਰਫ ਖੇਡਾਂ ਵਿੱਚ ਹੀ ਨਹੀਂ ਬਲਕਿ ਰਾਜਨੀਤੀ ਦੇ ਵੀ ਦਿੱਗਜਾਂ ਨੇ ਸੌਰਵ ਗਾਂਗੁਲੀ ਦਾ ਹਾਲ ਜਾਣਿਆ।
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਉਨ੍ਹਾਂ ਨੂੰ ਮਿਲਣ ਹਸਪਤਾਲ ਪਹੁੰਚੀ । ਸਾਬਕਾ ਕ੍ਰਿਕਟਰ ਨਾਲ ਮੁਲਾਕਾਤ ਤੋਂ ਬਾਅਦ ਮਮਤਾ ਨੇ ਦੱਸਿਆ ਕਿ ਉਹ ਚੰਗਾ ਪ੍ਰਦਰਸ਼ਨ ਕਰ ਰਹੇ ਹਨ । ਉੱਥੇ ਹੀ ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਕੜ ਨੇ ਵੀ ਗਾਂਗੁਲੀ ਦਾ ਹਾਲ ਜਾਣਿਆ। ਉਨ੍ਹਾਂ ਨੇ ਗਾਂਗੁਲੀ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
ਇਸ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੌਰਵ ਗਾਂਗੁਲੀ ਦੀ ਸਿਹਤ ਬਾਰੇ ਵੀ ਜਾਣਕਾਰੀ ਲਈ । ਉਨ੍ਹਾਂ ਨੇ ਸੌਰਵ ਗਾਂਗੁਲੀ ਦੀ ਪਤਨੀ ਡੋਨਾ ਗਾਂਗੁਲੀ ਨੂੰ ਫੋਨ ਕਰ ਕੇ ਦਾਦਾ ਦੀ ਤਬੀਅਤ ਬਾਰੇ ਜਾਣਕਾਰੀ ਲਈ ।
ਇਹ ਵੀ ਦੇਖੋ: ਪੈਂਦੇ ਮੀਂਹ ਤੇ ਅੱਤ ਦੀ ਠੰਡ ‘ਚ ਵੀ ਕਿਸਾਨਾਂ ਦੇ ਡੋਲੇ ਨਹੀਂ ਜਿਗਰੇ, ਸਟੇਜ਼ ਤੋਂ ਗਰਜਦੇ ਬੋਲ LIVE…