ਭਾਰਤ ਨੇ ਸ਼ਨੀਵਾਰ ਨੂੰ ਖੇਡੇ ਗਏ ਪਹਿਲੇ ਟੀ-20 ਇੰਟਰਨੈਸ਼ਨਲ ਮੈਚ ਵਿੱਚ ਸ਼੍ਰੀਲੰਕਾ ਨੂੰ 43 ਦੌੜਾਂ ਨਾਲ ਹਰਾ ਦਿੱਤਾ। ਸੂਰਿਆਕੁਮਾਰ ਯਾਦਵ ਦੀ ਕਪਤਾਨੀ ਵਾਲੀ ਟੀਮ ਇੰਡੀਆ ਨੇ ਤਿੰਨ ਮੈਚਾਂ ਦੀ ਟੀ-20 ਅੰਤਰਰਾਸ਼ਟਰੀ ਸੀਰੀਜ਼ ਵਿੱਚ 1-0 ਦੀ ਬੜ੍ਹਤ ਬਣਾ ਲਈ ਹੈ। ਇਸ ਮੈਚ ਵਿੱਚ ਭਾਰਤੀ ਕਪਤਾਨ ਸੂਰਿਆਕੁਮਾਰ ਯਾਦਵ ਨੇ ਸਿਰਫ਼ 22 ਗੇਂਦਾਂ ਵਿੱਚ ਅਰਧ ਸੈਂਕੜਾ ਜੜਿਆ। ਸੂਰਿਆਕੁਮਾਰ ਯਾਦਵ ਨੇ 26 ਗੇਂਦਾਂ ‘ਤੇ 58 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਸੂਰਿਆਕੁਮਾਰ ਯਾਦਵ ਨੇ ਆਪਣੀ ਪਾਰੀ ‘ਚ 8 ਚੌਕੇ ਅਤੇ 2 ਛੱਕੇ ਲਗਾਏ। ਸੂਰਿਆਕੁਮਾਰ ਯਾਦਵ ਨੇ 223.08 ਦੀ ਸਟ੍ਰਾਈਕ ਰੇਟ ਨਾਲ ਦੌੜਾਂ ਬਣਾਈਆਂ ਹਨ। ਸੂਰਿਆਕੁਮਾਰ ਯਾਦਵ ਨੂੰ ਉਸ ਦੀ ਮੈਚ ਜੇਤੂ ਪਾਰੀ ਲਈ ‘ਮੈਨ ਆਫ਼ ਦਾ ਮੈਚ’ ਚੁਣਿਆ ਗਿਆ।
ਸੂਰਿਆਕੁਮਾਰ ਯਾਦਵ ਨੇ ਸ਼੍ਰੀਲੰਕਾ ਖਿਲਾਫ ਇਸ ਟੀ-20 ਮੈਚ ‘ਚ ਵੱਡੀ ਉਪਲੱਬਧੀ ਹਾਸਲ ਕੀਤੀ ਹੈ। ਸੂਰਿਆਕੁਮਾਰ ਯਾਦਵ ਨੇ ਟੀਮ ਇੰਡੀਆ ਦੇ ਮਹਾਨ ਬੱਲੇਬਾਜ਼ ਵਿਰਾਟ ਕੋਹਲੀ ਦਾ ਵੱਡਾ ਵਿਸ਼ਵ ਰਿਕਾਰਡ ਤੋੜ ਦਿੱਤਾ ਹੈ। ਸ਼੍ਰੀਲੰਕਾ ਖਿਲਾਫ ਟੀਮ ਇੰਡੀਆ ਨੂੰ ਮੈਚ ਜਿਤਾਉਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਨੂੰ ਟੀ-20 ਅੰਤਰਰਾਸ਼ਟਰੀ ਕ੍ਰਿਕਟ ‘ਚ 16ਵਾਂ ‘ਮੈਨ ਆਫ ਦਾ ਮੈਚ’ ਐਵਾਰਡ ਮਿਲਿਆ ਹੈ। ਇਸ ਦੇ ਨਾਲ ਹੀ ਸੂਰਿਆਕੁਮਾਰ ਯਾਦਵ ਨੇ ਵਿਰਾਟ ਕੋਹਲੀ ਦਾ ਵਿਸ਼ਵ ਰਿਕਾਰਡ ਤੋੜ ਦਿੱਤਾ। ਸੂਰਿਆਕੁਮਾਰ ਯਾਦਵ ਨੇ ਸਭ ਤੋਂ ਘੱਟ ਪਾਰੀਆਂ ‘ਚ ਦੁਨੀਆ ‘ਚ ਸਭ ਤੋਂ ਜ਼ਿਆਦਾ ‘ਮੈਨ ਆਫ ਦਾ ਮੈਚ’ ਐਵਾਰਡ ਜਿੱਤਣ ਦਾ ਰਿਕਾਰਡ ਬਣਾਇਆ ਹੈ।
ਇਹ ਵੀ ਪੜ੍ਹੋ: ਜਲੰਧਰ : ਮੇਲਾ ਦੇਖਣ ਗਿਆ ਸੀ ਪਰਿਵਾਰ, ਮਗਰੋਂ 10ਵੀਂ ‘ਚ ਪੜ੍ਹਦੇ ਨੌਜਵਾਨ ਨੇ ਚੁੱਕ ਲਿਆ ਵੱਡਾ ਕਦਮ
ਸੂਰਿਆਕੁਮਾਰ ਯਾਦਵ ਨੇ ਸਿਰਫ 69 ਟੀ-20 ਅੰਤਰਰਾਸ਼ਟਰੀ ਮੈਚਾਂ ‘ਚ 16 ‘ਮੈਨ ਆਫ ਦਾ ਮੈਚ’ ਜਿੱਤਣ ਦਾ ਰਿਕਾਰਡ ਬਣਾਇਆ ਹੈ। ਇਸ ਦੇ ਨਾਲ ਹੀ ਟੀਮ ਇੰਡੀਆ ਦੇ ਮਹਾਨ ਬੱਲੇਬਾਜ਼ ਵਿਰਾਟ ਕੋਹਲੀ ਨੂੰ 16 ‘ਮੈਨ ਆਫ ਦ ਮੈਚ’ ਖਿਤਾਬ ਜਿੱਤਣ ਲਈ 125 ਟੀ-20 ਅੰਤਰਰਾਸ਼ਟਰੀ ਮੈਚ ਲੱਗੇ ਸਨ । ਇਸ ਤਰ੍ਹਾਂ ਸੂਰਿਆਕੁਮਾਰ ਯਾਦਵ ਨੇ ਵਿਰਾਟ ਕੋਹਲੀ ਦਾ ਵਿਸ਼ਵ ਰਿਕਾਰਡ ਤੋੜ ਦਿੱਤਾ ਹੈ। ਟੀ-20 ਵਿਸ਼ਵ ਕੱਪ 2024 ਦੇ ਫਾਈਨਲ ਮੈਚ ‘ਚ ਵਿਰਾਟ ਕੋਹਲੀ ਨੇ ਦੱਖਣੀ ਅਫਰੀਕਾ ਖਿਲਾਫ 76 ਦੌੜਾਂ ਦੀ ਪਾਰੀ ਖੇਡ ਕੇ ਭਾਰਤ ਨੂੰ ਖਿਤਾਬ ਜਿੱਤਣ ‘ਚ ਵੱਡੀ ਭੂਮਿਕਾ ਨਿਭਾਈ ਸੀ। ਇਸ ਮੈਚ ‘ਚ ਵਿਰਾਟ ਕੋਹਲੀ ਨੂੰ ‘ਮੈਨ ਆਫ ਦਾ ਮੈਚ’ ਦਾ ਐਵਾਰਡ ਮਿਲਿਆ ਸੀ । ਵਿਰਾਟ ਕੋਹਲੀ ਨੇ ਇਸ ਮੈਚ ਤੋਂ ਬਾਅਦ ਟੀ-20 ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਸੀ।
ਦੱਸ ਦੇਈਏ ਕਿ ਸ਼੍ਰੀਲੰਕਾ ਨੂੰ ਹਰਾਉਣ ਅਤੇ ਨਿਯਮਤ ਕਪਤਾਨ ਬਣਨ ਦੇ ਬਾਅਦ ਟੀ-20 ਕਪਤਾਨ ਬਣਨ ਤੋਂ ਬਾਅਦ ਆਪਣੀ ਪਹਿਲੀ ਜਿੱਤ ਹਾਸਲ ਕਰਨ ‘ਤੇ ਸੂਰਿਆਕੁਮਾਰ ਨੇ ਕਿਹਾ, ‘ਸ਼ੁਭਮਨ ਗਿੱਲ ਅਤੇ ਯਸ਼ਸਵੀ ਜੈਸਵਾਲ ਪਹਿਲੀ ਗੇਂਦ ਤੋਂ ਵਧੀਆ ਕ੍ਰਿਕਟ ਖੇਡ ਰਹੇ ਸਨ। ਉਨ੍ਹਾਂ ਨੇ ਆਪਣੀ ਲੈਅ ਨੂੰ ਬਰਕਰਾਰ ਰੱਖਿਆ ਹੋਇਆ ਸੀ ਅਤੇ ਇਸ ਦਾ ਸਿਹਰਾ ਉਨ੍ਹਾਂ ਨੂੰ ਜਾਂਦਾ ਹੈ। ਵਿਸ਼ਵ ਕੱਪ ‘ਚ ਜਿਸ ਤਰ੍ਹਾਂ ਅਸੀਂ ਖੇਡੇ , ਉਸ ਤੋਂ ਸਾਨੂੰ ਯਾਦ ਆਇਆ ਕਿ ਇਹ ਖੇਡ ਅਜੇ ਵੀ ਸ਼੍ਰੀਲੰਕਾ ਦੀ ਪਕੜ ਤੋਂ ਦੂਰ ਹੈ ।
ਵੀਡੀਓ ਲਈ ਕਲਿੱਕ ਕਰੋ -: