ICC T20 ਵਿਸ਼ਵ ਕੱਪ 2021 ਵਿੱਚ ਇੰਤਜ਼ਾਰ ਦੀਆਂ ਘੜੀਆਂ ਹੁਣ ਖਤਮ ਹੋ ਗਈਆਂ ਹਨ, ਹੁਣ ਤੋਂ ਕੁਝ ਘੰਟਿਆਂ ਬਾਅਦ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਈ ਵੋਲਟੇਜ ਮੈਚ ਖੇਡਿਆ ਜਾਵੇਗਾ। ਇਸ ਮੁਕਾਬਲੇ ਨੂੰ ਲੈ ਕੇ ਲੋਕਾਂ ਵਿੱਚ ਬਹੁਤ ਜ਼ਿਆਦਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਜ਼ਿਕਰਯੋਗ ਹੈ ਕਿ ਇਸ ਮੈਚ ਤੋਂ ਇੱਕ ਦਿਨ ਪਹਿਲਾਂ ਹੀ ਪਾਕਿਸਤਾਨ ਕ੍ਰਿਕਟ ਟੀਮ ਵੱਲੋਂ 12 ਖਿਡਾਰੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ । ਸਾਬਕਾ ਕਪਤਾਨ ਸਰਫਰਾਜ਼ ਅਹਿਮਦ ਨੂੰ ਇਸ ਸੂਚੀ ਵਿੱਚ ਜਗ੍ਹਾ ਨਹੀਂ ਦਿੱਤੀ ਗਈ ਹੈ ਕਿਉਂਕਿ ਵਿਕਟਕੀਪਰ-ਬੱਲੇਬਾਜ਼ ਮੁਹੰਮਦ ਰਿਜ਼ਵਾਨ ਨੂੰ ਉਨ੍ਹਾਂ ਦੀ ਜਗ੍ਹਾ ਸ਼ਾਮਿਲ ਕੀਤਾ ਗਿਆ ਹੈ। ਇਸ ਦੇ ਨਾਲ ਹੀ 39 ਸਾਲਾ ਸ਼ੋਏਬ ਮਲਿਕ ਨੂੰ ਟੀਮ ਵਿੱਚ ਜਗ੍ਹਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਮਨੀਸ਼ ਤਿਵਾਰੀ ਨੇ ਤਾੜੇ ਕਾਂਗਰਸੀ ਆਗੂ, ਬੋਲੇ- ਨਿਆਣਿਆਂ ਵਾਂਗ ਲੜਨਾ ਛੱਡੋ, ਮੁੱਦੇ ਵੇਖੋ
ਉੱਥੇ ਹੀ ਦੂਜੇ ਪਾਸੇ ਟੀਮ ਇੰਡੀਆ ਵੱਲੋਂ ਅਜੇ ਤੱਕ ਪਲੇਇੰਗ ਇਲੈਵਨ ਦਾ ਐਲਾਨ ਨਹੀਂ ਕੀਤਾ ਗਿਆ ਹੈ । ਰੋਹਿਤ ਸ਼ਰਮਾ ਅਤੇ ਕੇਐਲ ਰਾਹੁਲ ਓਪਨਿੰਗ ਲਈ ਫਿੱਟ ਹੋਣਗੇ, ਜਦਕਿ ਕਪਤਾਨ ਵਿਰਾਟ ਕੋਹਲੀ ਤੀਜੇ ਨੰਬਰ ‘ਤੇ ਬੱਲੇਬਾਜ਼ੀ ਕਰਨ ਲਈ ਉਤਰਨਗੇ । ਈਸ਼ਾਨ ਕਿਸ਼ਨ, ਰਿਸ਼ਭ ਪੰਤ ਤੋਂ ਇਲਾਵਾ ਹਾਰਦਿਕ ਪੰਡਯਾ, ਰਵਿੰਦਰ ਜਡੇਜਾ ਅਤੇ ਸ਼ਾਰਦੁਲ ਠਾਕੁਰ ਨੂੰ ਆਲਰਾਊਂਡਰ ਦੇ ਤੌਰ ‘ਤੇ ਮੌਕਾ ਦਿੱਤਾ ਜਾ ਸਕਦਾ ਹੈ, ਇਹ ਦੇਖਣਾ ਹੋਵੇਗਾ ਕਿ ਹਾਰਦਿਕ ਅੱਜ ਗੇਂਦਬਾਜ਼ੀ ਕਰਨਗੇ ਜਾਂ ਨਹੀਂ। ਇਸ ਤੋਂ ਇਲਾਵਾ ਮੁਹੰਮਦ ਸ਼ਮੀ ਅਤੇ ਜਸਪ੍ਰੀਤ ਬੁਮਰਾਹ ਮਾਹਿਰ ਤੇਜ਼ ਗੇਂਦਬਾਜ਼ਾਂ ਵਜੋਂ ਟੀਮ ਵਿੱਚ ਬਣੇ ਰਹਿਣਗੇ, ਉਨ੍ਹਾਂ ਨੂੰ ਸ਼ਾਰਦੁਲ ਠਾਕੁਰ ਦਾ ਵੀ ਸਾਥ ਮਿਲੇਗਾ।
ਦੱਸ ਦੇਈਏ ਕਿ ਜੇਕਰ ਇੱਥੇ ਭਾਰਤੀ ਟੀਮ ਦੀ ਸੰਭਾਵਿਤ ਪਲੇਇੰਗ ਇਲੈਵਨ ਦੀ ਗੱਲ ਕੀਤੀ ਜਾਵੇ ਤਾਂ ਟੀਮ ਵਿੱਚ ਰੋਹਿਤ ਸ਼ਰਮਾ, ਕੇਐੱਲ ਰਾਹੁਲ, ਵਿਰਾਟ ਕੋਹਲੀ (ਕਪਤਾਨ), ਈਸ਼ਾਨ ਕਿਸ਼ਨ, ਰਿਸ਼ਭ ਪੰਤ (ਵਿਕਟਕੀਪਰ), ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਮੁਹੰਮਦ ਸ਼ਮੀ, ਜਸਪ੍ਰੀਤ ਬੁਮਰਾਹ ਅਤੇ ਵਰੁਣ ਚੱਕਰਵਰਤੀ ਸ਼ਾਮਿਲ ਹੋ ਸਕਦੇ ਹਨ ।
ਇਹ ਵੀ ਪੜ੍ਹੋ: ਬੀਬਾ ਬਾਦਲ ਨੇ ਚੂੜ੍ਹੀਆਂ ਖਰੀਦਣ ਦੀ ਫੋਟੋ ਕੀਤੀ ਟਵੀਟ, ਕਰਵਾ ਚੌਥ ‘ਤੇ ਸਾਰੀਆਂ ਔਰਤਾਂ ਨੂੰ ਦਿੱਤੀ ਵਧਾਈ
ਗੌਰਤਲਬ ਹੈ ਕਿ ਆਈਸੀਸੀ ਟੀ-20 ਵਿਸ਼ਵ ਕੱਪ ਵਿੱਚ ਹੁਣ ਤੱਕ ਦੇ ਸਾਰੇ ਮੈਚਾਂ ਵਿੱਚ ਟੀਮ ਇੰਡੀਆ ਨੇ ਪਾਕਿਸਤਾਨ ਨੂੰ ਹਰਾਇਆ ਹੈ। ਵਨਡੇ ਵਿਸ਼ਵ ਕੱਪ ਵਿੱਚ ਭਾਰਤ ਦਾ ਹਮੇਸ਼ਾ ਹੀ ਪਾਕਿਸਤਾਨੀ ਟੀਮ ‘ਤੇ ਦਬਦਬਾ ਰਿਹਾ ਹੈ। ਹੁਣ ਦੇਖਣਾ ਹੋਵੇਗਾ ਕਿ ਐਤਵਾਰ ਨੂੰ ਕਿਹੜੀ ਟੀਮ ਬਾਜ਼ੀ ਮਾਰਦੀ ਹੈ।
ਵੀਡੀਓ ਲਈ ਕਲਿੱਕ ਕਰੋ -: