ਟੀ-20 ਵਿਸ਼ਵ ਕੱਪ 2024 ਦੇ ਸੁਪਰ 8 ਦਾ ਤੀਜਾ ਮੈਚ ਭਾਰਤ ਅਤੇ ਅਫ਼ਗ਼ਾਨਿਸਤਾਨ ਵਿਚਾਲੇ ਖੇਡਿਆ ਗਿਆ। ਬਾਰਬਾਡੋਸ ਦੇ ਕੇਨਸਿੰਗਟਨ ਓਵਲ ਮੈਦਾਨ ‘ਤੇ ਖੇਡੇ ਗਏ ਇਸ ਮੈਚ ‘ਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਅਤੇ ਫਿਰ ਸ਼ਾਨਦਾਰ ਗੇਂਦਬਾਜ਼ੀ ਨਾਲ ਅਫ਼ਗ਼ਾਨਿਸਤਾਨ ਨੂੰ 47 ਦੌੜਾਂ ਨਾਲ ਹਰਾਇਆ। ਇਸ ਜਿੱਤ ਨਾਲ ਭਾਰਤ ਦੇ ਸੈਮੀਫਾਈਨਲ ‘ਚ ਪਹੁੰਚਣ ਦੀਆਂ ਉਮੀਦਾਂ ਹੋਰ ਮਜ਼ਬੂਤ ਹੋ ਗਈਆਂ ਹਨ।
ਇਸ ਮੈਚ ‘ਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਅਫ਼ਗ਼ਾਨਿਸਤਾਨ ਨੂੰ 182 ਦੌੜਾਂ ਦਾ ਟੀਚਾ ਦਿੱਤਾ। ਜਵਾਬ ‘ਚ ਅਫ਼ਗ਼ਾਨਿਸਤਾਨ ਦੀ ਟੀਮ ਜਸਪ੍ਰੀਤ ਬੁਮਰਾਹ ਦੀ ਗੇਂਦਬਾਜ਼ੀ ਦੇ ਸਾਹਮਣੇ 20 ਓਵਰਾਂ ‘ਚ 134 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਅਫ਼ਗ਼ਾਨਿਸਤਾਨ ਲਈ ਕੋਈ ਵੀ ਬੱਲੇਬਾਜ਼ ਵੱਡੀ ਪਾਰੀ ਨਹੀਂ ਖੇਡ ਸਕਿਆ। ਟੀਮ ਲਈ ਸਭ ਤੋਂ ਵੱਧ ਸਕੋਰ ਅਜਮਾਤੁੱਲਾਹ ਓਮਰਜ਼ਈ ਨੇ 20 ਗੇਂਦਾਂ ਵਿੱਚ ਦੋ ਚੌਕਿਆਂ ਅਤੇ ਇੱਕ ਛੱਕੇ ਦੀ ਮਦਦ ਨਾਲ 26 ਦੌੜਾਂ ਬਣਾਈਆਂ।
ਓਮਰਜ਼ਈ ਤੋਂ ਇਲਾਵਾ ਗੁਲਬਦਿਨ ਨਾਇਬ ਨੇ 17 ਦੌੜਾਂ, ਨਜੀਬੁੱਲਾਹ ਜ਼ਦਰਾਨ ਨੇ 19 ਦੌੜਾਂ ਅਤੇ ਮੁਹੰਮਦ ਨਬੀ ਨੇ 14 ਦੌੜਾਂ ਦਾ ਯੋਗਦਾਨ ਪਾਇਆ। ਭਾਰਤ ਲਈ ਬੁਮਰਾਹ ਨੇ ਚਾਰ ਓਵਰਾਂ ਵਿੱਚ ਸਿਰਫ਼ 7 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ। ਉਨ੍ਹਾਂ ਤੋਂ ਇਲਾਵਾ ਅਰਸ਼ਦੀਪ ਸਿੰਘ ਨੇ ਵੀ ਤਿੰਨ, ਕੁਲਦੀਪ ਯਾਦਵ ਨੇ ਦੋ, ਅਕਸ਼ਰ ਪਟੇਲ ਅਤੇ ਰਵਿੰਦਰ ਜਡੇਜਾ ਨੇ ਇੱਕ-ਇੱਕ ਵਿਕਟ ਲਈ।
ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ ਨੇੜੇ ਟਿੱਪਰ ਤੇ ਕਾਰ ਵਿਚਾਲੇ ਹੋਈ ਟੱ.ਕਰ, 2 ਲੋਕਾਂ ਦੀ ਮੌ.ਤ, ਇੱਕ ਗੰਭੀਰ ਜ਼ਖਮੀ
ਇਸ ਤੋਂ ਪਹਿਲਾਂ ਭਾਰਤ ਨੇ 20 ਓਵਰਾਂ ਵਿੱਚ ਅੱਠ ਵਿਕਟਾਂ ਗੁਆ ਕੇ 181 ਦੌੜਾਂ ਬਣਾਈਆਂ ਸਨ। ਭਾਰਤ ਲਈ ਸੂਰਿਆਕੁਮਾਰ ਯਾਦਵ ਨੇ ਸ਼ਾਨਦਾਰ ਬੱਲੇਬਾਜ਼ੀ ਕੀਤੀ ਅਤੇ ਅਰਧ ਸੈਂਕੜਾ ਲਗਾਇਆ। ਸੂਰਿਆ ਨੇ 28 ਗੇਂਦਾਂ ਵਿੱਚ ਪੰਜ ਚੌਕਿਆਂ ਅਤੇ ਤਿੰਨ ਛੱਕਿਆਂ ਦੀ ਮਦਦ ਨਾਲ 53 ਦੌੜਾਂ ਬਣਾਈਆਂ। ਸੂਰਿਆਕੁਮਾਰ ਨੂੰ ਉਸ ਦੀ ਸ਼ਾਨਦਾਰ ਪਾਰੀ ਲਈ ਪਲੇਅਰ ਆਫ ਦਾ ਮੈਚ ਚੁਣਿਆ ਗਿਆ। ਉਸ ਤੋਂ ਇਲਾਵਾ ਟੀਮ ਦੇ ਉਪ ਕਪਤਾਨ ਹਾਰਦਿਕ ਪੰਡਯਾ ਨੇ 24 ਗੇਂਦਾਂ ‘ਚ 32 ਦੌੜਾਂ ਦੀ ਪਾਰੀ ਖੇਡੀ।
ਵੀਡੀਓ ਲਈ ਕਲਿੱਕ ਕਰੋ -: