ਟੀ-20 ਵਿਸ਼ਵ ਕੱਪ 2021 ਵਿੱਚ ਵਧੀਆ ਫਾਰਮ ਵਿੱਚ ਚੱਲ ਰਹੇ ਪਾਕਿਸਤਾਨ ਤੇ ਆਸਟ੍ਰੇਲੀਆ ਵਿਚਾਲੇ ਵੀਰਵਾਰ ਯਾਨੀ ਕਿ ਅੱਜ ਦੂਜਾ ਸੈਮੀਫਾਈਨਲ ਮੁਕਾਬਲਾ ਖੇਡਿਆ ਜਾਵੇਗਾ। ਇਸ ਮੁਕਾਬਲੇ ਵਿੱਚ ਜਿੱਤਣ ਵਾਲੀ ਟੀਮ 14 ਨਵੰਬਰ ਨੂੰ ਫਾਈਨਲ ਵਿੱਚ ਨਿਊਜ਼ੀਲੈਂਡ ਨਾਲ ਭਿੜੇਗੀ।
ਦੱਸ ਦੇਈਏ ਕਿ ਆਸਟ੍ਰੇਲੀਆ ਦੀ ਟੀਮ ਹੁਣ ਤੱਕ ICC ਨਾਕਆਊਟ ਮੈਚਾਂ ਵਿੱਚ ਪਾਕਿਸਤਾਨ ਤੋਂ ਇੱਕ ਵੀ ਮੈਚ ਨਹੀਂ ਹਾਰੀ ਹੈ। ਜਿਸ ਕਾਰਨ ਆਸਟ੍ਰੇਲੀਆ ਦੀ ਟੀਮ ਆਪਣੇ ਇਸ ਰਿਕਾਰਡ ਨੂੰ ਬਰਕਰਾਰ ਰੱਖਣ ਦੀ ਕੋਸ਼ਿਸ਼ ਕਰੇਗੀ। ਉੱਥੇ ਹੀ ਦੂਜੇ ਪਾਸੇ ਪਾਕਿਸਤਾਨ ਦੀ ਟੀਮ ਨੇ ਇਸ ਟੂਰਨਾਮੈਂਟ ਵਿੱਚ ਬਹੁਤ ਸਾਰੇ ਪੁਰਾਣੇ ਰਿਕਾਰਡ ਤੋੜੇ ਹਨ। ਜਿਸ ਕਾਰਨ ਕਿਆਸ ਲਗਾਏ ਜਾ ਰਹੇ ਹਨ ਕਿ ਪਾਕਿਸਤਾਨ ਦੀ ਟੀਮ ਕੁਝ ਵੀ ਉਲਟਫੇਰ ਕਰ ਸਕਦੀ ਹੈ।
ਇਹ ਵੀ ਪੜ੍ਹੋ: BSF ਦਾ ਅਧਿਕਾਰ ਖੇਤਰ ਵਧਾਉਣ ਵਿਰੁੱਧ ਪੰਜਾਬ ਵਿਧਾਨ ਸਭਾ ‘ਚ ਮਤਾ ਪਾਸ
ਜੇਕਰ ਇੱਥੇ ਆਸਟ੍ਰੇਲੀਆ ਦੀ ਟੀਮ ਦੇ ਪ੍ਰਦਰਸ਼ਨ ਦੀ ਗੱਲ ਕੀਤੀ ਜਾਵੇ ਤਾਂ ਵਿਸ਼ਵ ਕੱਪ ਤੋਂ ਪਹਿਲਾਂ ਫਿੰਚ ਤੇ ਡੇਵਿਡ ਵਾਰਨਰ ਦੀ ਫਾਰਮ ਵਧੀਆ ਨਹੀਂ ਸੀ। ਪਰ ਹੁਣ ਤੱਕ ਉਨ੍ਹਾਂ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਇਸ ਤੋਂ ਇਲਾਵਾ ਸ਼ੁਰੂਆਤੀ ਮੈਚਾਂ ਵਿੱਚ ਭਟਕਣ ਤੋਂ ਬਾਅਦ ਮਿਚੇਲ ਮਾਰਸ਼ ਨੇ ਵੀ ਫਾਰਮ ਵਿੱਚ ਵਾਪਸੀ ਕੀਤੀ ਹੈ। ਇਸ ਤੋਂ ਇਲਾਵਾ ਆਸਟ੍ਰੇਲੀਆ ਦੇ ਲੈੱਗ ਸਪਿਨਰ ਐਡਮ ਜੰਪਾ ਵੀ ਜ਼ੋਰਦਾਰ ਪ੍ਰਦਰਸ਼ਨ ਕਰ ਰਹੇ ਹਨ।
ਗੌਰਤਲਬ ਹੈ ਕਿ ਪਾਕਿਸਤਾਨ ਦੀ ਟੀਮ ਨੇ ਵੀ ਇਸ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਟੂਰਨਾਮੈਂਟ ਵਿੱਚ ਪਾਕਿਸਤਾਨ ਦੀ ਟੀਮ ਇਕਲੌਤੀ ਅਜਿਹੀ ਟੀਮ ਹੈ ਜਿਸਨੇ ਇਸ ਵੀ ਮੈਚ ਨਹੀਂ ਹਾਰਿਆ ਹੈ। ਪਾਕਿਸਤਾਨ ਵੱਲੋਂ ਮੁਹੰਮਦ ਰਿਜ਼ਵਾਨ ਤੇ ਬਾਬਰ ਆਜ਼ਮ ਨੇ ਹੁਣ ਤੱਕ ਵਧੀਆ ਪ੍ਰਦਰਸ਼ਨ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: