ਕੱਲ੍ਹ ਜਿਵੇਂ ਹੀ ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦਾ ਐਲਾਨ ਕੀਤਾ, ਵੱਖ-ਵੱਖ ਸਿਆਸੀ ਪਾਰਟੀਆਂ ਦੇ ਨਾਲ-ਨਾਲ ਕਈ ਮਸ਼ਹੂਰ ਹਸਤੀਆਂ ਨੇ ਵੱਖ-ਵੱਖ ਮਾਧਿਅਮਾਂ ਰਾਹੀਂ ਕਿਸਾਨਾਂ ਨੂੰ ਵਧਾਈਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਵੀ ਖੇਤੀਬਾੜੀ ਕਾਨੂੰਨ ਨੂੰ ਵਾਪਿਸ ਲੈਣ ਦੇ ਐਲਾਨ ਤੋਂ ਬਾਅਦ ਖੁਸ਼ੀ ਜ਼ਾਹਿਰ ਕੀਤੀ ਹੈ।
ਉਨ੍ਹਾਂ ਕਿਹਾ ਕਿ ਅੱਜ ਕਿਸਾਨਾਂ ਲਈ ਵੱਡਾ ਦਿਨ ਹੈ। ਆਖਰ ਕਿਸਾਨਾਂ ਦੀ ਜਿੱਤ ਹੋਈ। ਜਿਹੜੇ ਕਿਸਾਨ ਇੱਕ ਸਾਲ ਤੋਂ ਅੰਦੋਲਨ ਕਰ ਰਹੇ ਸਨ, ਜਿਨ੍ਹਾਂ ਦੀਆਂ ਮੰਗਾਂ ਜਾਇਜ਼ ਸਨ ਅੱਜ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ। ਪ੍ਰਧਾਨ ਮੰਤਰੀ ਨੇ ਖੇਤੀ ਐਕਟ ਵਾਪਿਸ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ ਭਗਤ ਸਿੰਘ ਦੀ ਜਿੱਤ ਹੈ, ਇਹ ਜਿੱਤ ਮਹਾਤਮਾ ਗਾਂਧੀ ਦੀ ਹੈ।
ਇਹ ਵੀ ਪੜ੍ਹੋ : PM ਮੋਦੀ ਦੇ ਖੇਤੀ ਕਾਨੂੰਨ ਵਾਪਿਸ ਲੈਣ ਦੇ ਐਲਾਨ ‘ਤੇ ਅਦਾਕਾਰਾ ਤਾਪਸੀ ਪੰਨੂ ਨੇ ਆਖੀ ਇਹ ਗੱਲ
ਉਨ੍ਹਾਂ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਹ ਜਿੱਤ ਹਰ ਉਸ ਵਿਅਕਤੀ ਦੀ ਜਿੱਤ ਹੈ ਜੋ ਪਹਿਲੇ ਦਿਨ ਤੋਂ ਕਿਸਾਨ ਅੰਦੋਲਨ ਵਿੱਚ ਆਪਣਾ ਯੋਗਦਾਨ ਪਾ ਰਿਹਾ ਹੈ। ਸ਼ਾਇਰਾਨਾ ਅੰਦਾਜ਼ ਵਿੱਚ ਉਨ੍ਹਾਂ ਕਿਹਾ ਕਿ ਝੁਕਦੀ ਹੈ ਦੁਨੀਆ ਝੁਕਾਉਣ ਵਾਲਾ ਚਾਹੀਦਾ। ਅਸੀਂ ਜਿੱਤ ਗਏ ਜੈ ਹਿੰਦ। ਦੱਸ ਦਈਏ ਕਿ ਓਲੰਪਿਕ ਤਮਗਾ ਜੇਤੂ ਵਿਜੇਂਦਰ ਸਿੰਘ ਨੇ ਕਿਹਾ ਸੀ ਕਿ ਜੇਕਰ ਕੇਂਦਰ ਸਰਕਾਰ ਨਵੇਂ ਖੇਤੀ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਮੰਗ ਨਹੀਂ ਮੰਨਦੀ ਤਾਂ ਉਹ ਰਾਜੀਵ ਗਾਂਧੀ ਖੇਡ ਰਤਨ ਪੁਰਸਕਾਰ ਵਾਪਿਸ ਕਰ ਦੇਣਗੇ।
ਵੀਡੀਓ ਲਈ ਕਲਿੱਕ ਕਰੋ -: