ਜੈਪੁਰ ਵਿੱਚ ਭਾਰਤੀ ਓਲੰਪਿਕ ਸੰਘ ਦੀ ਐਡ-ਹਾਕ ਕਮੇਟੀ ਵੱਲੋਂ ਕਰਵਾਈ ਸੀਨੀਅਰ ਕੌਮੀ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਏਸ਼ਿਆਈ ਖੇਡਾਂ ਵਿੱਚ ਸੋਨ ਤਗ਼ਮਾ ਜਿੱਤਣ ਵਾਲੀ ਵਿਨੇਸ਼ ਫੋਗਾਟ ਨੇ 55 ਕਿਲੋ ਵਿੱਚ ਸੋਨ ਤਗ਼ਮਾ ਜਿੱਤਿਆ ਹੈ। ਆਪਣੇ ਤਜਰਬੇਕਾਰ ਹੁਨਰ ਦਾ ਪ੍ਰਦਰਸ਼ਨ ਕਰਦੇ ਹੋਏ ਵਿਨੇਸ਼ ਨੇ ਮੱਧ ਪ੍ਰਦੇਸ਼ ਦੀ ਆਪਣੀ ਵਿਰੋਧੀ ਜੋਤੀ ਨੂੰ 4-0 ਨਾਲ ਹਰਾਇਆ। ਇਸ ਦੇ ਨਾਲ ਹੀ ਹਰਿਆਣਾ ਨੇ ਜੈਪੁਰ ਵਿੱਚ ਹੋਏ ਸੀਨੀਅਰ ਰਾਸ਼ਟਰੀ ਕੁਸ਼ਤੀ ਮੁਕਾਬਲੇ ਵਿੱਚ 189 ਅੰਕਾਂ ਨਾਲ ਖਿਤਾਬ ਜਿੱਤਿਆ।

Vinesh Phogat won gold medal
ਪਹਿਲਵਾਨ ਵਿਨੇਸ਼ ਫੋਗਾਟ ਨੇ ਸੋਨ ਤਮਗਾ ਜਿੱਤਿਆ ਹੈ। ਵਿਨੇਸ਼ ਫੋਗਾਟ ਰੇਲਵੇ ਵੱਲੋਂ ਖੇਡ ਰਹੀ ਸੀ। ਹਰਿਆਣਾ ਦੀ ਨਿਰਮਲਾ, ਅੰਸ਼ੂ, ਜੋਤੀ ਨੇ ਗੋਲਡ ਜਿੱਤਿਆ ਹੈ। ਰੇਲਵੇ ਸਪੋਰਟਸ ਪ੍ਰਮੋਸ਼ਨ ਬੋਰਡ ਦੀ ਨੁਮਾਇੰਦਗੀ ਕਰਨ ਵਾਲੇ 29 ਸਾਲਾ ਖਿਡਾਰੀ ਨੇ ਇਸ ਤੋਂ ਪਹਿਲਾਂ 2018 ਜਕਾਰਤਾ ਏਸ਼ੀਆਈ ਖੇਡਾਂ ਵਿੱਚ 50 ਕਿਲੋ ਵਰਗ ਵਿੱਚ ਸੋਨ ਤਗਮਾ ਜਿੱਤਿਆ ਸੀ। ਉਸਨੇ 2022 ਦੀਆਂ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ 53 ਕਿਲੋਗ੍ਰਾਮ ਵਰਗ ਵੀ ਜਿੱਤਿਆ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਦਾ ਬਦਲਿਆ ਮਿਜਾਜ਼, ਕਈ ਦਿਨਾਂ ਤੱਕ ਮੀਂਹ ਦੀ ਚੇਤਾਵਨੀ, ਆਉਣ ਵਾਲੇ ਦਿਨਾਂ ‘ਚ ਵੱਧ ਸਕਦੀ ਹੈ ਠੰਢ
ਸੋਨ ਤਮਗਾ ਜਿੱਤਣ ਤੋਂ ਬਾਅਦ ਪਹਿਲਵਾਨ ਸਾਕਸ਼ੀ ਮਲਿਕ ਨੇ ਪੋਡੀਅਮ ‘ਤੇ ਵਿਨੇਸ਼ ਫੋਗਾਟ ਨੂੰ ਸੋਨ ਤਮਗਾ ਦਿੱਤਾ। ਵਿਨੇਸ਼ ਦੀ ਜਿੱਤ ‘ਤੇ ਦੰਗਲ ਗਰਲ ਗੀਤਾ ਫੋਗਾਟ ਨੇ ਸੋਸ਼ਲ ਮੀਡੀਆ ‘ਤੇ ਲਿਖਿਆ- “ਭੈਣ ਵਿਨੇਸ਼ ਫੋਗਾਟ ਨੇ ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ ‘ਚ ਸੋਨ ਤਗਮਾ ਜਿੱਤਿਆ, ਭੈਣ ਨੂੰ ਬਹੁਤ-ਬਹੁਤ ਵਧਾਈਆਂ।” ਤੁਸੀਂ ਭੈਣਾਂ ਪਿਛਲੇ ਇੱਕ ਸਾਲ ਤੋਂ ਇਨਸਾਫ਼ ਲਈ ਲੜ ਰਹੀਆਂ ਹੋ ਅਤੇ ਉਸ ਤੋਂ ਬਾਅਦ 6 ਮਹੀਨੇ ਪਹਿਲਾਂ ਤੁਹਾਡੇ ਗੋਡੇ ਦਾ ਅਪਰੇਸ਼ਨ ਹੋਇਆ ਸੀ, ਇਸ ਸਭ ਦੇ ਬਾਵਜੂਦ ਤੁਸੀਂ ਕੁਸ਼ਤੀ ਦੀ ਮੈਟ ‘ਤੇ ਸ਼ਾਨਦਾਰ ਵਾਪਸੀ ਕੀਤੀ ਹੈ ਅਤੇ ਟਰਾਇਲਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਹੈ। ਹਿੰਮਤ ਨੂੰ ਸਲਾਮ।
ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”























