ਭਾਰਤ ਤੇ ਆਸਟ੍ਰੇਲੀਆ ਵਿਚਾਲੇ ਖੇਡੀ ਜਾ ਰਹੀ ਟੈਸਟ ਸੀਰੀਜ਼ ਦਾ ਦੂਜਾ ਮੈਚ ਦਿੱਲੀ ਵਿੱਚ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਵਿਰਾਟ ਕੋਹਲੀ ਨੇ ਇੱਕ ਅਜਿਹਾ ਰਿਕਾਰਡ ਬਣਾ ਦਿੱਤਾ ਹੈ, ਜਿਸਨੂੰ ਕਿਸੇ ਵੀ ਐਕਟਿਵ ਖਿਡਾਰੀ ਨੂੰ ਹਾਸਿਲ ਕਰਨ ਵਿੱਚ ਸਾਲਾਂ ਲੱਗ ਜਾਣਗੇ। ਦੱਸ ਦੇਈਏ ਕਿ ਵਿਰਾਟ ਕੋਹਲੀ ਨੂੰ ਰਨ ਮਸ਼ੀਨ ਕਿਹਾ ਜਾਂਦਾ ਹੈ। ਵਿਰਾਟ ਆਏ ਦਿਨ ਕੁਝ ਨਾ ਕੁਝ ਰਿਕਾਰਡ ਤੋੜਦੇ ਜਾਂ ਬਣਾਉਂਦੇ ਰਹਿੰਦੇ ਹਨ। ਇਸ ਮੈਚ ਦੀ ਦੂਜੀ ਪਾਰੀ ਵਿੱਚ ਵਿਰਾਟ ਕੋਹਲੀ ਨੇ ਆਪਣੇ ਬੱਲੇ ਨਾਲ 8 ਦੌੜਾਂ ਬਣਾਉਂਦੇ ਹੀ ਇਸ ਮੁਕਾਮ ਨੂੰ ਹਾਸਿਲ ਕਰ ਲਿਆ। ਵਿਰਾਟ ਕੋਹਲੀ ਨੇ ਆਪਣੇ ਅੰਤਰਰਾਸ਼ਟਰੀ ਕਰੀਅਰ ਵਿੱਚ 25 ਹਜ਼ਾਰ ਦੌੜਾਂ ਪੂਰੀਆਂ ਕਰ ਲਈਆਂ ਹਨ। ਉਹ ਅਜਿਹਾ ਕਰਨ ਵਾਲੇ ਇਕਲੌਤੇ ਖਿਡਾਰੀ ਬਣ ਗਏ ਹਨ।
ਵਿਰਾਟ ਕੋਹਲੀ ਦੇ ਲਈ ਇਹ ਪਲ ਬੇਹੱਦ ਖਾਸ ਸੀ। ਐਕਟਿਵ ਖਿਡਾਰੀਆਂ ਵਿੱਚ ਵਿਰਾਟ ਕੋਹਲੀ ਤੋਂ ਇਲਾਵਾ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਦੇ ਮਾਮਲੇ ਵਿੱਚ ਜੋ ਰੂਟ ਦੂਜੇ ਸਥਾਨ ‘ਤੇ ਹਨ। ਜੋ ਰੂਟ ਨੇ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਹੁਣ ਤੱਕ 17,729 ਦੌੜਾਂ ਬਣਾਈਆਂ ਹਨ। ਉਹ ਵਿਰਾਟ ਕੋਹਲੀ ਤੋਂ 7 ਹਜ਼ਾਰ ਤੋਂ ਵੀ ਜ਼ਿਆਦਾ ਦੌੜਾਂ ਪਿੱਛੇ ਹਨ। ਹੀ ਰਿਕਾਰਡ ਵਿਰਾਟ ਕੋਹਲੀ ਨੂੰ ਮੌਜੂਦਾ ਦੌਰ ਦਾ ਸਭ ਤੋਂ ਵਧੀਆ ਖਿਡਾਰੀ ਬਣਾਉਂਦੀ ਹੈ। ਹਾਲਾਂਕਿ ਵਿਰਾਟ ਕੋਹਲੀ ਟੈਸਟ ਕ੍ਰਿਕਟ ਵਿੱਚ ਵੱਡੀਆਂ ਪਾਰੀਆਂ ਨਹੀਂ ਖੇਡ ਪਾ ਰਹੇ ਹਨ।
ਦੱਸ ਦੇਈਏ ਕਿ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਵਿਰਾਟ ਕੋਹਲੀ ਦੇ ਇਲਾਵਾ ਪੰਜ ਹੋਰ ਖਿਡਾਰੀਆਂ ਨੇ 25 ਹਜ਼ਾਰ ਦੌੜਾਂ ਬਣਾਈਆਂ ਹਨ। ਸਚਿਨ ਤੇਂਦੁਲਕਰ, ਕੁਮਾਰ ਸੰਗਾਕਾਰਾ, ਰਿਕੀ ਪੋੰਟਿੰਗ, ਮਹੇਲਾ ਜੈਵਰਧਨੇ ਤੇ ਜੈਕ ਕੈਲਿਸ ਨੇ ਇਸ ਮੁਕਾਮ ਨੂੰ ਹਾਸਿਲ ਕੀਤਾ ਹੈ। ਵਿਰਾਟ ਕੋਹਲੀ ਨੇ ਇਸ ਮੈਚ ਵਿੱਚ ਤੇਂਦੁਲਕਰ ਦੇ ਰਿਕਾਰਡ ਨੂੰ ਵੀ ਤੋੜ ਦਿੱਤਾ। ਉਹ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਸਭ ਤੋਂ ਤੇਜ਼ 25 ਹਜ਼ਾਰ ਦੌੜਾਂ ਬਣਾਉਣ ਵਾਲੇ ਖਿਡਾਰੀ ਬਣ ਗਏ ਹਨ। ਇਸ ਤੋਂ ਪਹਿਲਾਂ ਇਹ ਰਿਕਾਰਡ ਸਚਿਨ ਤੇਂਦੁਲਕਰ ਦੇ ਨਾਮ ਸੀ। ਉਨ੍ਹਾਂ ਨੇ 577 ਪਾਰੀਆਂ ਵਚ ਇਹ ਕਾਰਨਾਮਾ ਕੀਤਾ ਸੀ। ਉੱਥੇ ਹੀ ਵਿਰਾਟ ਨੇ 549 ਪਾਰੀਆਂ ਵਿੱਚ ਇਸ ਮੁਕਾਮ ਨੂੰ ਹਾਸਿਲ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: