ਭਾਰਤ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ । ਦੂਜੀ ਲਹਿਰ ਦੌਰਾਨ ਮਰੀਜ਼ਾਂ ਨੂੰ ਆਕਸੀਜਨ ਦੀ ਭਾਰੀ ਘਾਟ ਦਾ ਵੀ ਸਾਹਮਣਾ ਕਰਨਾ ਪਿਆ। ਹਾਲਾਂਕਿ, ਇਸ ਮੁਸ਼ਕਿਲ ਸਮੇਂ ਵਿੱਚ ਬਹੁਤ ਸਾਰੇ ਲੋਕ ਅਤੇ ਮਸ਼ਹੂਰ ਹਸਤੀਆਂ ਇੱਕ-ਦੂਜੇ ਦੀ ਮਦਦ ਕਰਨ ਲਈ ਅੱਗੇ ਆਈਆਂ।
ਇਸ ਕੜੀ ਵਿੱਚ ਸਾਬਕਾ ਬੱਲੇਬਾਜ਼ ਵਰਿੰਦਰ ਸਹਿਵਾਗ ਨੇ ਵੀ ਆਪਣੇ ਪੱਧਰ ‘ਤੇ ਆਮ ਲੋਕਾਂ ਦੀ ਮਦਦ ਕੀਤੀ । ਉਨ੍ਹਾਂ ਨੇ ਆਕਸੀਜਨ ਕੰਸਨਟ੍ਰੇਟਰ ਅਤੇ ਕੋਵਿਡ-19 ਦੇ ਮਰੀਜ਼ਾਂ ਲਈ ਭੋਜਨ ਦਾ ਵੀ ਇੰਤਜ਼ਾਮ ਕੀਤਾ। ਉਹ ਸੋਸ਼ਲ ਮੀਡੀਆ ‘ਤੇ ਲੋਕਾਂ ਨੂੰ ਲਗਾਤਾਰ ਅਪੀਲ ਕਰ ਰਹੇ ਹਨ ਕਿ ਜੇ ਕਿਸੇ ਨੂੰ ਇਨ੍ਹਾਂ ਚੀਜ਼ਾਂ ਦੀ ਜ਼ਰੂਰਤ ਹੋਵੇ ਤਾਂ ਉਹ ਉਨ੍ਹਾਂ ਦੀ ਫਾਊਂਡੇਸ਼ਨ ਨਾਲ ਸੰਪਰਕ ਕਰ ਸਕਦਾ ਹੈ।
ਇਹ ਵੀ ਪੜ੍ਹੋ: Big Breaking: ਦੀਪ ਸਿੱਧੂ ‘ਤੇ ਦਰਜ ਹੋਇਆ ਇੱਕ ਹੋਰ ਕੇਸ, ਜਾਣੋ ਕੀ ਹੈ ਪੂਰਾ ਮਾਮਲਾ
ਇਸ ਵਿਚਾਲੇ ਵਰਿੰਦਰ ਸਹਿਵਾਗ ਨੇ ਇੱਕ ਵਾਇਰਲ ਤਸਵੀਰ ਸਾਂਝੀ ਕੀਤੀ । ਹਾਲਾਂਕਿ, ਇਸ ਤਸਵੀਰ ‘ਤੇ ਉਨ੍ਹਾਂ ਨੂੰ ਆਲੋਚਨਾ ਦਾ ਵੀ ਸਾਹਮਣਾ ਕਰਨਾ ਪਿਆ, ਪਰ ਉਹ ਇਸ ਪਰਿਵਾਰ ਦੀ ਮਦਦ ਲਈ ਵੀ ਅੱਗੇ ਆਏ ਹਨ।
ਦਰਅਸਲ, ਪਿਛਲੇ ਕੁਝ ਦਿਨਾਂ ਤੋਂ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ । ਇਸ ਤਸਵੀਰ ਵਿੱਚ ਇੱਕ ਮਾਂ ਆਕਸੀਜਨ ਕੰਸਨਟ੍ਰੇਟਰ ਲਗਾ ਕੇ ਰਸੋਈ ਵਿੱਚ ਖੜ੍ਹੀ ਹੈ। ਉਹ ਆਕਸੀਜਨ ਲਗਾ ਕੇ ਰੋਟੀਆਂ ਬਣਾ ਰਹੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਸਹਿਵਾਗ ਨੇ ਲਿਖਿਆ- ‘ਮਾਂ ਮਾਂ ਹੈ। ਇਹ ਵੇਖ ਕੇ ਹੰਝੂ ਆ ਗਏ ।’ ਸਹਿਵਾਗ ਵੱਲੋਂ ਸ਼ੇਅਰ ਕੀਤੀ ਗਈ ਇਸ ਤਸਵੀਰ ‘ਤੇ ਪ੍ਰਸ਼ੰਸਕਾਂ ਨੇ ਸਖਤ ਇਤਰਾਜ਼ ਜਤਾਇਆ ਹੈ ।
ਇਸ ਵਿੱਚ ਪ੍ਰਸ਼ੰਸਕਾਂ ਦਾ ਕਹਿਣਾ ਹੈ ਕਿ ਮਾਂ ਨੂੰ ਮਹਾਨ ਬਣਾ ਕੇ ਬਿਮਾਰੀ ਵਿੱਚ ਉਸ ਤੋਂ ਕੰਮ ਕਰਵਾਉਣਾ ਅਤੇ ਉਸ ਦੀ ਵਡਿਆਈ ਕਰਨਾ ਸਹੀ ਨਹੀਂ ਹੈ। ਇਸ ਮਹਿਲਾ ਦੇ ਪਰਿਵਾਰ ਅਤੇ ਬੱਚਿਆਂ ਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਉਹ ਇਸ ਸਥਿਤੀ ਵਿੱਚ ਵੀ ਕੰਮ ਕਰ ਰਹੀ ਹੈ।
ਹਾਲਾਂਕਿ, ਇਸ ਤਸਵੀਰ ਨੂੰ ਸਾਂਝਾ ਕਰਨ ਤੋਂ ਬਾਅਦ ਉਨ੍ਹਾਂ ਨੇ ਇਸ ਮਹਿਲਾ ਅਤੇ ਉਸਦੇ ਪਰਿਵਾਰ ਦੀ ਸਹਾਇਤਾ ਲਈ ਮਦਦ ਦਾ ਹੱਥ ਵੀ ਵਧਾਇਆ ਹੈ। ਉਨ੍ਹਾਂ ਨੇ ਇਸ ਬਾਰੇ ਟਵੀਟ ਕਰਦਿਆਂ ਕਿਹਾ ਕਿ ਜੇ ਕੋਈ ਇਸ ਮਹਿਲਾ ਜਾਂ ਪਰਿਵਾਰ ਨੂੰ ਜਾਣਦਾ ਹੈ, ਤਾਂ ਉਨ੍ਹਾਂ ਦੀ ਮਦਦ ਕਰੋ। ਅਸੀਂ ਉਨ੍ਹਾਂ ਦੇ ਠੀਕ ਹੋਣ ਤੱਕ ਉਨ੍ਹਾਂ ਦੇ ਪਰਿਵਾਰ ਲਈ ਭੋਜਨ ਦੀ ਦੇਖਭਾਲ ਕਰਨਾ ਚਾਹੁੰਦੇ ਹਾਂ।
ਇਹ ਵੀ ਦੇਖੋ: ਕੀ ਮੂੰਹ ਦੇ ਛਾਲਿਆਂ ਤੋਂ ਵੀ ਹੋ ਸਕਦੀ ਹੈ ‘Black Fungus ‘ ? ਨਵੇਂ ਲੱਛਣਾਂ ਨੇ ਫਿਕਰਾਂ ‘ਚ ਪਾਏ ਲੋਕ !