Yuvraj Singh posts birthday wish: ਟੀਮ ਇੰਡੀਆ ਦੇ ਸਾਬਕਾ ਦਿੱਗਜ ਆਲਰਊਂਡਰ ਯੁਵਰਾਜ ਸਿੰਘ ਅੱਜ 39 ਸਾਲ ਦੇ ਹੋ ਗਏ ਹਨ । ਯੁਵਰਾਜ ਸਿੰਘ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਇਸ ਸਾਲ ਜਨਮਦਿਨ ਨਾ ਮਨਾਉਣ ਦਾ ਫੈਸਲਾ ਕੀਤਾ ਹੈ । ਜਨਮਦਿਨ ‘ਤੇ ਆਪਣੀ ਇੱਛਾ ਜ਼ਾਹਿਰ ਕਰਦਿਆਂ ਯੁਵਰਾਜ ਸਿੰਘ ਨੇ ਕਿਹਾ ਹੈ ਕਿ ਉਹ ਚਾਹੁੰਦੇ ਹਨ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਜਲਦੀ ਪੂਰੀਆਂ ਕੀਤੀਆਂ ਜਾਣ । ਇਸ ਦੇ ਨਾਲ ਹੀ ਯੁਵਰਾਜ ਸਿੰਘ ਨੇ ਆਪਣੇ ਪਿਤਾ ਯੋਗਰਾਜ ਸਿੰਘ ਦੇ ਵਿਵਾਦਿਤ ਬਿਆਨਾਂ ਨੂੰ ਨਿਰਾਸ਼ਾਜਨਕ ਦੱਸਿਆ ਹੈ।
ਦਰਅਸਲ, ਯੁਵਰਾਜ ਸਿੰਘ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਇੱਕ ਬਹੁਤ ਹੀ ਪਿਆਰਾ ਸੰਦੇਸ਼ ਲਿਖਿਆ , ”ਜਨਮਦਿਨ ਆਪਣੀਆਂ ਇੱਛਾਵਾਂ ਪੂਰੀਆਂ ਕਰਨ ਦਾ ਮੌਕਾ ਹੁੰਦਾ ਹੈ। ਜਨਮਦਿਨ ਮਨਾਉਣ ਦੀ ਬਜਾਏ ਮੈਂ ਚਾਹੁੰਦਾ ਹਾਂ ਕਿ ਸਰਕਾਰ ਅਤੇ ਕਿਸਾਨਾਂ ਵਿਚਾਲੇ ਗੱਲਬਾਤ ਦਾ ਨਤੀਜਾ ਨਿਕਲੇ।” ਸਾਬਕਾ ਕ੍ਰਿਕਟਰ ਨੇ ਕਿਹਾ, “ਕਿਸਾਨ ਸਾਡੇ ਦੇਸ਼ ਦੀ ਲਾਈਫਲਾਈਨ ਹ ਨ। ਇੱਥੇ ਕੋਈ ਸਮੱਸਿਆ ਨਹੀਂ ਹੈ ਜਿਸ ਦਾ ਹੱਲ ਨਹੀਂ ਹੋ ਸਕਦ। ਹਰ ਮਸਲੇ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾ ਸਕਦਾ ਹੈ।”
ਇਸ ਤੋਂ ਇਲਾਵਾ ਯੁਵਰਾਜ ਸਿੰਘ ਨੇ ਆਪਣੇ ਪਿਤਾ ਦੇ ਬਿਆਨਾਂ ਨੂੰ ਨਿਰਾਸ਼ਾਜਨਕ ਦੱਸਿਆ ਹੈ । ਉਨ੍ਹਾਂ ਕਿਹਾ, “ਮੈ ਭਾਰਤੀ ਹੋਣ ‘ਤੇ ਮਾਣ ਮਹਿਸੂਸ ਕਰਦਾ ਹਾਂ। ਮੈਂ ਆਪਣੇ ਪਿਤਾ ਯੋਗਰਾਜ ਸਿੰਘ ਦੇ ਬਿਆਨਾਂ ਤੋਂ ਬਹੁਤ ਦੁਖੀ ਹਾਂ ਅਤੇ ਉਨ੍ਹਾਂ ਦਾ ਮੇਰੇ ਨਾਲ ਕਿਸੇ ਵੀ ਤਰ੍ਹਾਂ ਨਾਲ ਲੈਣਾ ਦੇਣਾ ਨਹੀਂ ਹੈ।” ਇਸ ਤੋਂ ਇਲਾਵਾ ਯੁਵਰਾਜ ਸਿੰਘ ਨੇ ਲੋਕਾਂ ਨੂੰ ਆਪਣੇ ਜਨਮਦਿਨ ਦੇ ਮੌਕੇ ਕੋਰੋਨਾ ਵਾਇਰਸ ਤੋਂ ਬਚਣ ਦੀ ਸਲਾਹ ਦਿੱਤੀ ਹੈ । ਉਨ੍ਹਾਂ ਕਿਹਾ, “ਹਰ ਇੱਕ ਨੂੰ ਹਾਲੇ ਵੀ ਕੋਰੋਨਾ ਵਾਇਰਸ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ । ਕੋਰੋਨਾ ਵਾਇਰਸ ਖ਼ਤਮ ਨਹੀਂ ਹੋਇਆ ਹੈ।”
ਦੱਸ ਦੇਈਏ ਕਿ ਯੁਵਰਾਜ ਸਿੰਘ ਉਸ ਖਿਡਾਰੀ ਵਜੋਂ ਜਾਣੇ ਜਾਂਦੇ ਹਨ ਜਿਸ ਨੇ ਟੀਮ ਇੰਡੀਆ ਨੂੰ ਦੋ ਵਾਰ ਦਾ ਵਿਸ਼ਵ ਚੈਂਪੀਅਨ ਬਣਾਇਆ ਸੀ । 2019 ਵਿੱਚ ਸੰਨਿਆਸ ਲੈਣ ਤੋਂ ਪਹਿਲਾ ਯੁਵਰਾਜ ਸਿੰਘ ਨੇ ਟੀਮ ਇੰਡੀਆ ਲਈ 40 ਟੈਸਟ, 304 ਵਨਡੇ ਅਤੇ 54 ਟਵੰਟੀ -20 ਮੈਚ ਖੇਡੇ ਸਨ।