ਪੂਰੇ ਉੱਤਰ ਭਾਰਤ ‘ਚ ਠੰਡ ਦਾ ਪ੍ਰਕੋਪ ਵਧ ਗਿਆ ਹੈ। ਮੱਧ ਪ੍ਰਦੇਸ਼, ਰਾਜਸਥਾਨ, ਦਿੱਲੀ, ਚੰਡੀਗੜ੍ਹ, ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਵੀ ਸੰਘਣੀ ਧੁੰਦ ਸੀਤ ਲਹਿਰ ਨਾਲ ਢਕੀ ਹੋਈ ਹੈ। ਮੌਸਮ ਵਿਭਾਗ ਨੇ ਇਨ੍ਹਾਂ ਰਾਜਾਂ ਵਿੱਚ ਸਖ਼ਤ ਠੰਡ ਲਈ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਰਾਜਾਂ ਦੇ ਕਈ ਇਲਾਕਿਆਂ ‘ਚ ਤਾਪਮਾਨ 3 ਤੋਂ 7 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ ਹੈ।
ਦੱਸ ਦੇਈਏ ਕਿ ਮੌਸਮ ਵਿਗਿਆਨੀਆਂ ਮੁਤਾਬਕ 31 ਦਸੰਬਰ ਤੋਂ 4 ਜਨਵਰੀ ਤੱਕ ਦੇ ਪੰਜ ਦਿਨ ਇਸ ਮੌਸਮ ਦੇ ਸਭ ਤੋਂ ਠੰਡੇ ਦਿਨ ਹੋ ਸਕਦੇ ਹਨ। ਇਸ ਦੌਰਾਨ ਪੰਜਾਬ, ਹਰਿਆਣਾ ਦੇ ਕੁਝ ਇਲਾਕਿਆਂ ਵਿੱਚ ਰਾਤ ਦਾ ਤਾਪਮਾਨ ਮਾਈਨਸ ਤੱਕ ਜਾ ਸਕਦਾ ਹੈ। ਜਦੋਂ ਕਿ ਦਿੱਲੀ, ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਰਾਤ ਦਾ ਤਾਪਮਾਨ 1 ਤੋਂ 4 ਡਿਗਰੀ ਦੇ ਵਿਚਕਾਰ ਰਹੇਗਾ। ਇਸਦੇ ਨਾਲ ਹੀ ਦਿਨ ਵਿਚ ਵੱਧ ਤੋਂ ਵੱਧ ਤਾਪਮਾਨ 10 ਤੋਂ 14 ਡਿਗਰੀ ਦੇ ਦਾਇਰੇ ਵਿੱਚ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਸੰਘਣੀ ਧੁੰਦ ਦਾ ਕਹਿਰ: ਛੁੱਟੀ ਕੱਟਣ ਆਏ ਫੌਜੀ ਜਵਾਨ ਦੀ ਸੜਕ ਹਾਦਸੇ ‘ਚ ਹੋਈ ਦਰਦਨਾਕ ਮੌਤ
ਦਿੱਲੀ ਦੇ ਕਈ ਇਲਾਕਿਆਂ ‘ਚ ਸੋਮਵਾਰ ਸਵੇਰੇ 8 ਵਜੇ ਤੋਂ 10 ਵਜੇ ਦਰਮਿਆਨ ਪਾਰਾ 3 ਡਿਗਰੀ ਤੱਕ ਪਹੁੰਚ ਗਿਆ ਸੀ। ਮੌਸਮ ਵਿਭਾਗ ਵੱਲੋਂ ਦਿੱਲੀ ਵਿੱਚ ਪਹਿਲਾਂ ਹੀ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਸੀ। ਇਸਦੇ ਨਾਲ ਹੀ ਠੰਡ ਵਧਣ ਕਾਰਨ ਵਿਜ਼ੀਬਿਲਟੀ ਵੀ ਘੱਟ ਗਈ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ ਵਿਚ ਅਗਲੇ 5 ਦਿਨਾਂ ‘ਚ ਸਰਦੀ ਹੋਰ ਵਧਣ ਦੀ ਸੰਭਾਵਨਾ ਹੈ।
ਇਸਦੇ ਨਾਲ ਹੀ ਰਾਜਸਥਾਨ ਵਿੱਚ ਅੱਜ ਸੋਮਵਾਰ ਨੂੰ ਵੀ ਸੀਤ ਲਹਿਰ ਦਾ ਪ੍ਰਕੋਪ ਜਾਰੀ ਰਿਹਾ। ਐਤਵਾਰ ਨੂੰ ਸੀਜ਼ਨ ‘ਚ ਪਹਿਲੀ ਵਾਰ ਦੋ ਸ਼ਹਿਰਾਂ ਦਾ ਤਾਪਮਾਨ ਮਾਈਨਸ ‘ਚ ਦਰਜ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਮਾਊਂਟ ਆਬੂ ‘ਚ ਪਾਰਾ ਮਾਈਨਸ 0.5 ਤੱਕ ਪਹੁੰਚ ਗਿਆ, ਜਦੋਂ ਕਿ ਜੈਪੁਰ ਦੇ ਜੋਬਨੇਰ ‘ਚ ਇਹ ਮਾਈਨਸ ਇਕ ਡਿਗਰੀ ਰਿਹਾ। ਜੈਪੁਰ ਸ਼ਹਿਰ ਦੇ ਨਾਲ ਹੀ ਸੀਕਰ, ਫਤਿਹਪੁਰ ਸਮੇਤ 11 ਸ਼ਹਿਰਾਂ ‘ਚ ਤਾਪਮਾਨ 5 ਡਿਗਰੀ ਤੋਂ ਹੇਠਾਂ ਚਲਾ ਗਿਆ। ਸ਼ੇਖਾਵਤੀ ਸਮੇਤ ਕਈ ਇਲਾਕਿਆਂ ‘ਚ ਸੀਤ ਲਹਿਰ ਦੇ ਨਾਲ-ਨਾਲ ਸੰਘਣੀ ਧੁੰਦ ਵੀ ਛਾਈ ਰਹੀ।
ਦੱਸ ਦੇਈਏ ਕਿ ਉੱਤਰਾਖੰਡ ਦੇ ਕਈ ਇਲਾਕਿਆਂ ‘ਚ ਭਾਰੀ ਬਰਫਬਾਰੀ ਹੋ ਰਹੀ ਹੈ। ਸੋਮਵਾਰ ਸਵੇਰੇ ਕਈ ਇਲਾਕਿਆਂ ‘ਚ ਤਾਪਮਾਨ 10 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ। ਇੱਥੇ ਸੂਬੇ ਦਾ ਵਾਸੂਕੀ ਤਾਲ ਪੂਰੀ ਤਰ੍ਹਾਂ ਬਰਫ ਨਾਲ ਜੰਮ ਗਿਆ ਹੈ। ਇਹ ਝੀਲ ਗੰਗੋਤਰੀ ਤੋਂ ਕੇਦਾਰਨਾਥ ਦੇ ਰਸਤੇ ਵਿੱਚ ਪੈਂਦੀ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਉੱਤਰੀ ਹਵਾਵਾਂ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਹੇਠਾਂ ਆ ਗਿਆ। ਦਾਤੀਆ ਸਭ ਤੋਂ ਠੰਢਾ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ‘ਤੇ ਆ ਗਿਆ। ਜਾਣਕਾਰੀ ਅਨੁਸਾਰ ਸ਼ਨੀਵਾਰ ਸ਼ਾਮ ਤੋਂ ਹੀ ਉੱਤਰੀ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ। ਇਸ ਕਾਰਨ ਦਿਨ ਅਤੇ ਰਾਤ ਦਾ ਤਾਪਮਾਨ ਡਿੱਗ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 48 ਘੰਟਿਆਂ ਤੱਕ ਮੌਸਮ ਅਜਿਹਾ ਹੀ ਰਹੇਗਾ।