ਜਲੰਧਰ ਰੇਂਜ STF ਨੇ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਦੇ ਪਿੰਡ ਬੋੜਾ ਤੋਂ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 400 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਜਲਦੀ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਤਸਕਰਾਂ ਦੀ ਪਛਾਣ ਕੁਲਵੰਤ ਸਿੰਘ ਅਤੇ ਨੀਰਜ ਵਜੋਂ ਹੋਈ ਹੈ। ਰਿਮਾਂਡ ਦੌਰਾਨ ਖੁਲਾਸੇ ਹੋਣ ਦੀ ਉਮੀਦ ਹੈ।
ਐਸਟੀਐਫ ਜਲੰਧਰ ਦੇ ਇੰਸਪੈਕਟਰ ਹਰਦੀਪ ਸਿੰਘ ਨੇ ਦੱਸਿਆ ਕਿ ਅਗਾਊਂ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਨਾਕਾਬੰਦੀ ਕੀਤੀ ਸੀ। ਇਸ ਦੌਰਾਨ ਸਕੂਟਰ ‘ਤੇ ਆ ਰਹੇ ਦੋ ਵਿਅਕਤੀਆਂ ਕੁਲਵੰਤ ਸਿੰਘ ਵਾਸੀ ਬਗਵਾਈ ਅਤੇ ਨੀਰਜ ਵਾਸੀ ਗੜ੍ਹਸ਼ੰਕਰ ਨੂੰ ਰੋਕ ਕੇ ਸਕੂਟਰ ਦੀ ਤਲਾਸ਼ੀ ਲੈਣ ‘ਤੇ ਉਨ੍ਹਾਂ ਕੋਲੋਂ 400 ਗ੍ਰਾਮ ਹੈਰੋਇਨ ਬਰਾਮਦ ਹੋਈ ਅਤੇ ਸਕੂਟਰ ਨੂੰ ਕਬਜ਼ੇ ‘ਚ ਲੈ ਲਿਆ ਗਿਆ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ
ਉਨ੍ਹਾਂ ਦੱਸਿਆ ਕਿ ਫੜੀ ਗਈ ਹੈਰੋਇਨ ਦੀ ਕੀਮਤ ਕਰੀਬ 4 ਕਰੋੜ ਰੁਪਏ ਹੈ। ਉਨ੍ਹਾਂ ਦੱਸਿਆ ਕਿ ਭਲਕੇ ਦੋਵਾਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜਿਸ ਤੋਂ ਬਾਅਦ ਉਨ੍ਹਾਂ ਨੂੰ ਰਿਮਾਂਡ ‘ਤੇ ਲੈ ਕੇ ਜਾਂਚ ਕੀਤੀ ਜਾਵੇਗੀ ਕਿ ਉਹ ਕਿੰਨੇ ਸਮੇਂ ਤੋਂ ਕੰਮ ਕਰ ਰਹੇ ਸਨ ਅਤੇ ਕਿੱਥੋਂ ਖਰੀਦ-ਵੇਚ ਕਰਦੇ ਸਨ। ਐਸਟੀਐਫ ਦੀ ਟੀਮ ਵਿੱਚ ਏਐਸਆਈ ਮਨੋਜ, ਹੌਲਦਾਰ ਰਾਜਵਿੰਦਰ ਸਿੰਘ, ਧਨਜੀਤ ਸਿੰਘ ਸ਼ਾਮਲ ਸਨ।