ਬਰਨਾਲਾ : ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਇੱਕ ਹੋਰ ਵੱਡੀ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਦੀ ਟੀਮ ਨੇ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦੇ ਬਰਨਾਲਾ ਇੰਚਾਰਜ ਏਐਸਆਈ ਸਤਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ, ਉਸ ‘ਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ ਹੈ। ਵਿਜੀਲੈਂਸ ਟੀਮ ਵੱਲੋਂ ਦੋਸ਼ੀ ਸਤਵਿੰਦਰ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਕੇ 14 ਦਿਨਾਂ ਦੇ ਰਿਮਾਂਡ ‘ਤੇ ਬਰਨਾਲਾ ਜੇਲ੍ਹ ਭੇਜ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਸਤਵਿੰਦਰ ਸਿੰਘ ਨੇ ਨਸ਼ੇ ਦੇ ਇੱਕ ਕੇਸ ਵਿੱਚ ਅਤੇ ਇੱਕ ਵਿਅਕਤੀ ਨੂੰ ਹੈਰੋਇਨ ਦੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ, ਇਸ ਕੇਸ ਵਿੱਚ ਦੋਸ਼ੀਆਂ ਨੂੰ ਬਾਹਰ ਕੱਢਣ ਦੇ ਬਦਲੇ ਉਸ ਨੇ ਇਹ ਰਿਸ਼ਵਤ ਮੰਗੀ ਸੀ।
ਇਹ ਵੀ ਪੜ੍ਹੋ : PGI ਚੰਡੀਗੜ੍ਹ ‘ਚ ਮਰੀਜ਼ ਔਰਤ ਨੂੰ ਜ਼ਹਿ.ਰੀਲਾ ਟੀਕਾ ਲਾਉਣ ਦੀ ਗੁੱਥੀ ਸੁਲਝੀ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
ਵਿਜੀਲੈਂਸ ਬਿਊਰੋ ਦੇ ਅਧਿਕਾਰੀ ਗੁਰਮੇਲ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਬਰਨਾਲਾ ਦੇ ਰਹਿਣ ਵਾਲੇ ਰਮਨਦੀਪ ਸਿੰਘ ਵੱਲੋਂ ਵਿਜੀਲੈਂਸ ਬਿਊਰੋ ਦੀ ਸ਼ਿਕਾਇਤ ‘ਤੇ ਕੀਤੀ ਗਈ ਹੈ। ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਐਸ.ਟੀ.ਐਫ. ਦੇ ਇੰਚਾਰਜ ਸਤਵਿੰਦਰ ਸਿੰਘ ਨੇ ਨਸ਼ੇ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ, ਜਿਸ ਨੂੰ ਲੈ ਕੇ ਉਕਤ ਵਿਅਕਤੀ ਕੋਲੋਂ 1,00,000 ਰੁਪਏ ਦੀ ਰਿਸ਼ਵਤ ਲਈ ਗਈ ਸੀ, ਜਿਸ ਦੀ ਜਾਂਚ ਤੋਂ ਬਾਅਦ ਏ.ਐੱਸ.ਆਈ. ਸਤਵਿੰਦਰ ਸਿੰਘ ਖ਼ਿਲਾਫ਼ 20 ਨਵੰਬਰ 2023 ਨੂੰ ਮਾਮਲਾ ਦਰਜ ਕੀਤਾ ਗਿਆ ਸੀ। ਅਗਲੇਰੀ ਕਾਰਵਾਈ ਜਾਂਚ ਦੌਰਾਨ ਹੋਈ ਪੁੱਛਗਿੱਛ ਦੇ ਆਧਾਰ ‘ਤੇ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ : –