ਗੁਰਦਾਸਪੁਰ ‘ਚ ਪੇਕੇ ਆਈ ਇੱਕ ਔਰਤ ਨੂੰ ਅਵਾਰਾ ਕੁੱਤਿਆਂ ਦੇ ਝੁੰਡ ਨੇ ਬੁਰੀ ਤਰ੍ਹਾਂ ਵੱਢ ਲਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਹਰਜੀਤ ਕੌਰ ਵਾਸੀ ਖੋਜਕੀਪੁਰ ਵਜੋਂ ਹੋਈ ਹੈ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹਰਜੀਤ ਜੋ ਕਿ ਆਪਣੀ ਮਾਂ ਨੂੰ ਮਿਲਣ ਪੇਕੇ ਘਰ ਆਈ ਹੋਈ ਸੀ, ਵੀਰਵਾਰ ਸਵੇਰੇ 5 ਵਜੇ ਉਹ ਘਰੋਂ ਸੈਰ ਕਰਨ ਲਈ ਨਿਕਲਿਆ ਸੀ। ਕਾਫੀ ਦੇਰ ਤੱਕ ਜਦੋਂ ਉਹ ਵਾਪਸ ਨਹੀਂ ਪਰਤੀ ਤਾਂ ਉਨ੍ਹਾਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਉਸ ਦੀ ਲਾਸ਼ ਪਿੰਡ ਜਾਗੋਵਾਲ ਬੇਟ ਦੇ ਸ਼ਮਸ਼ਾਨਘਾਟ ਨੇੜੇ ਮਿਲੀ, ਨੇੜੇ ਹੀ ਕੁੱਤਿਆਂ ਦਾ ਝੁੰਡ ਵੀ ਬੈਠਾ ਸੀ। ਹਰਜੀਤ ਦੀ ਮੌਤ ਤੋਂ ਬਾਅਦ ਉਸ ਦੀ ਮਾਂ ਦਾ ਰੋ-ਰੋ ਬੁਰਾ ਹਾਲ ਹੈ।
ਪੁਲਿਸ ਨੇ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰ ਲਿਆ ਹੈ। ਹਰਜੀਤ ਕੌਰ (25) ਦੇ ਪਿਤਾ ਪ੍ਰੀਤਮ ਸਿੰਘ ਨੇ ਦੱਸਿਆ ਕਿ ਉਸ ਦੀ ਕੁੜੀ ਦਾ ਵਿਆਹ ਪਿੰਡ ਖੋਜੀਪੁਰ ਵਾਸੀ ਹਰਜਿੰਦਰ ਸਿੰਘ ਨਾਲ ਹੋਇਆ ਸੀ। ਉਸਦਾ ਪਤੀ ਬੀਐਸਐਫ ਵਿੱਚ ਕੰਮ ਕਰਦਾ ਹੈ। ਉਸ ਦੇ ਅੱਠ ਅਤੇ ਚਾਰ ਸਾਲ ਦੇ ਦੋ ਪੁੱਤਰ ਹਨ।
ਇਹ ਵੀ ਪੜ੍ਹੋ : ਚੋਣਾਂ ਵਿਚਾਲੇ ਕਾਂਗਰਸ ਨੂੰ ਤਗੜਾ ਝਟਕਾ, ਅਰਵਿੰਦਰ ਸਿੰਘ ਲਵਲੀ ਹੋਏ BJP ‘ਚ ਸ਼ਾਮਲ
ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਨਿਜਾਤ ਦਿਵਾਈ ਜਾਵੇ। ਥਾਣਾ ਭੈਣੀ ਮੀਆਂ ਖਾਂ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: