ਜਲੰਧਰ ਡੀਸੀ ਦਫ਼ਤਰ ਦੇ ਮੁਲਾਜ਼ਮ ਪਿਛਲੇ 17 ਦਿਨਾਂ ਤੋਂ ਹੜਤਾਲ ’ਤੇ ਹਨ। ਮੁਲਾਜ਼ਮ ਯੂਨੀਅਨ ਨੇ ਹੜਤਾਲ ਦਾ ਸਮਾਂ 6 ਦਸੰਬਰ ਤੱਕ ਵਧਾ ਦਿੱਤਾ ਹੈ। ਸਰਕਾਰ ਅਤੇ ਡੀਸੀ ਦਫ਼ਤਰ ਦੇ ਮੁਲਾਜ਼ਮਾਂ ਵਿਚਾਲੇ ਚੱਲ ਰਹੇ ਟਕਰਾਅ ਕਾਰਨ ਆਮ ਲੋਕਾਂ ਨੂੰ ਪਿਛਲੇ 17 ਦਿਨਾਂ ਤੋਂ ਦਫ਼ਤਰਾਂ ਦੇ ਚੱਕਰ ਕੱਟਣੇ ਪੈ ਰਹੇ ਹਨ। ਇਸ ਹੜਤਾਲ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦੱਸ ਦੇਈਏ ਕਿ ਇਹ ਹੜਤਾਲ ਪੁਰਾਣੀ ਪੈਨਸ਼ਨ ਬਹਾਲੀ ਅਤੇ ਹੋਰ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੈ। ਇਹ ਪ੍ਰਦਰਸ਼ਨ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਜਾ ਰਿਹਾ ਹੈ। ਡੀਸੀ ਦਫ਼ਤਰ ਦੇ ਕਈ ਕੰਮ 6 ਦਸੰਬਰ ਤੱਕ ਠੱਪ ਰਹਿਣਗੇ।
ਦੱਸ ਦੇਈਏ ਕਿ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਵਿੱਚ 42 ਵਿਭਾਗਾਂ ਦੇ ਕਰਮਚਾਰੀ ਸ਼ਾਮਲ ਹਨ। ਬੁੱਧਵਾਰ ਨੂੰ ਸਮੂਹ ਮੁਲਾਜ਼ਮ ਆਪਣੀ ਹਾਜ਼ਰੀ ਲਗਵਾ ਕੇ ਖਜ਼ਾਨਾ ਦਫਤਰ ਦੇ ਸਾਹਮਣੇ ਸੜਕ ‘ਤੇ ਬੈਠ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨਗੇ। ਸਾਰੇ ਕਰਮਚਾਰੀਆਂ ਨੇ 10 ਵਜੇ ਇਕੱਠੇ ਹੋਣ ਦਾ ਸਮਾਂ ਤੈਅ ਕੀਤਾ ਹੈ।
ਮਿਲੀ ਜਾਣਕਾਰੀ ਮੁਤਾਬਕ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਕੀਤੀ ਗਈ ਹੜਤਾਲ ਕਾਰਨ ਕਰੀਬ 42 ਵਿਭਾਗਾਂ ਦਾ ਕੰਮ ਠੱਪ ਹੈ। ਹੜਤਾਲ ਵਿੱਚ ਨਿਗਮ ਦੇ ਸਰਕਾਰੀ ਮੁਲਾਜ਼ਮ ਅਤੇ ਕਲੈਰੀਕਲ ਲੋਕ ਸ਼ਾਮਲ ਹੋਏ। ਇਸ ਦੇ ਨਾਲ ਹੀ 42 ਵਿਭਾਗਾਂ ਵਿੱਚੋਂ ਸਭ ਤੋਂ ਅਹਿਮ ਵਿਭਾਗ ਰਜਿਸਟਰੀਆਂ ਦਾ ਹੈ।
ਇਹ ਵੀ ਪੜ੍ਹੋ : 1158 ਅਸਿਸਟੈਂਟ ਪ੍ਰੋਫੈਸਰਾਂ ਦੀ ਹਾਈਕੋਰਟ ‘ਚ ਸੁਣਵਾਈ ਅੱਜ, ਮਾਨ ਸਰਕਾਰ ਰੱਖੇਗੀ ਉਮੀਦਵਾਰਾਂ ਨੂੰ ਲੈ ਕੇ ਮੰਗ
ਕਰੀਬ 17 ਦਿਨਾਂ ਤੋਂ ਸ਼ਹਿਰ ਵਿੱਚ ਇੱਕ ਵੀ ਰਜਿਸਟਰੀ ਨਹੀਂ ਹੈ। ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਾਲ ਹੀ ਸੇਵਾ ਕੇਂਦਰਾਂ ਦੇ ਪਿਛਲੇ ਡੈਸਕ ‘ਤੇ ਕੰਮ ਕਰਦੇ ਸਾਰੇ ਲੋਕ ਹੜਤਾਲ ‘ਤੇ ਹਨ। ਅਜਿਹੇ ਕਈ ਅਹਿਮ ਵਿਭਾਗ ਪਿਛਲੇ 17 ਦਿਨਾਂ ਤੋਂ ਬੰਦ ਪਏ ਹਨ।
ਵੀਡੀਓ ਲਈ ਕਲਿੱਕ ਕਰੋ : –