ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਵੀਰਵਾਰ ਰਾਤ ਨੂੰ ਭੂਚਾਲ ਆਇਆ। ਇਸ ਦੇ ਝਟਕੇ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਹਿਮਾਚਲ ਦੇ ਚੰਬਾ ‘ਚ ਭੂਚਾਲ ਦੀ ਤੀਬਰਤਾ 5.3 ਸੀ। ਭੂਚਾਲ ਕਾਰਨ ਧਰਤੀ ਕੁਝ ਪਲਾਂ ਲਈ ਡੋਲਣ ਲੱਗੀ।
ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਕਿ ਭੂਚਾਲ ਦੇ ਝਟਕੇ ਰਾਤ 9.34 ਵਜੇ ਮਹਿਸੂਸ ਕੀਤੇ ਗਏ। ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਵੀ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਸ਼ਿਮਲਾ ਵਿੱਚ ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਚੰਬਾ ਜ਼ਿਲ੍ਹੇ ਵਿੱਚ 10 ਕਿਲੋਮੀਟਰ ਦੀ ਡੂੰਘਾਈ ਵਿੱਚ ਆਇਆ।
ਅਧਿਕਾਰੀਆਂ ਨੇ ਦੱਸਿਆ ਕਿ ਕੁਝ ਸਕਿੰਟਾਂ ਤੱਕ ਚੱਲੇ ਇਸ ਭੂਚਾਲ ਕਾਰਨ ਹਿਮਾਚਲ ਪ੍ਰਦੇਸ਼ ਦੇ ਕਿਸੇ ਵੀ ਹਿੱਸੇ ਤੋਂ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਚੰਡੀਗੜ੍ਹ ਨਿਵਾਸੀ ਸੰਜੇ ਕੁਮਾਰ ਨੇ ਕਿਹਾ, ‘ਮੈਂ ਕੁਝ ਸਕਿੰਟਾਂ ਲਈ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ। ਜਦੋਂ ਮੈਂ ਹੇਠਾਂ ਭੱਜਣ ਬਾਰੇ ਸੋਚ ਰਿਹਾ ਸੀ, ਇਹ ਰੁਕ ਗਿਆ। ਦੱਸ ਦਈਏ ਕਿ ਅੱਜ ਦੇ ਦਿਨ 1905 ‘ਚ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ‘ਚ ਅੱਠ ਤੀਬਰਤਾ ਦੇ ਭੁਚਾਲ ਕਾਰਨ ਭਾਰੀ ਨੁਕਸਾਨ ਹੋਇਆ ਸੀ ਅਤੇ 20,000 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ : ਖਾਣੇ ਤੋਂ ਬਾਅਦ ਕਿਉਂ ਖਾਣੀਆਂ ਚਾਹੀਦੀਆਂ 2 ਇਲਾਇਚੀਆਂ? ਫਾਇਦੇ ਜਾਣ ਤੁਸੀਂ ਵੀ ਅੱਜ ਤੋਂ ਕਰ ਲਓਗੇ ਸ਼ੁਰੂ
ਉਥੇ ਬੁੱਧਵਾਰ ਨੂੰ ਤਾਇਵਾਨ ਵਿੱਚ ਪਿਛਲੇ 25 ਸਾਲਾਂ ਦਾ ਸਭ ਤੋਂ ਸ਼ਕਤੀਸ਼ਾਲੀ ਭੂਚਾਲ ਆਇਆ। ਇਸ ਭੂਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ 10 ਹੋ ਗਈ ਹੈ। ਬਚਾਅ ਕਰਮਚਾਰੀ ਲਾਪਤਾ ਲੋਕਾਂ ਦੀ ਭਾਲ ਵਿਚ ਜੁਟੇ ਹੋਏ ਹਨ। ਕਈ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਅਤੇ ਬਹੁਤ ਸਾਰੇ ਲੋਕ ਦੂਰ-ਦੁਰਾਡੇ ਇਲਾਕਿਆਂ ਵਿੱਚ ਫਸ ਗਏ। ਇਸ ਭੂਚਾਲ ਨਾਲ ਕਰੀਬ 48 ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ। ਕੁਝ ਇਮਾਰਤਾਂ ਵੀ ਝੁਕ ਗਈਆਂ ਹਨ। ਭੂਚਾਲ ਵਿਚ ਇਕ ਹਜ਼ਾਰ ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਜਾਣਕਾਰੀ ਮੁਤਾਬਕ ਭੂਚਾਲ ਤੋਂ ਬਾਅਦ ਕਰੀਬ 700 ਲੋਕ ਲਾਪਤਾ ਹਨ, ਜਿਨ੍ਹਾਂ ‘ਚੋਂ 600 ਤੋਂ ਵੱਧ ਤਾਰੋਕੋ ‘ਚ ਸਿਲਕ ਪਲੇਸ ਨਾਂ ਦੇ ਹੋਟਲ ਦੇ ਅੰਦਰ ਫਸੇ ਹੋਏ ਹਨ।
ਵੀਡੀਓ ਲਈ ਕਲਿੱਕ ਕਰੋ -: