ਕੌਮੀ ਰਾਜਧਾਨੀ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ‘ਚ ਵੀਰਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਇਲਾਵਾ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ‘ਚ ਭੂਚਾਲ ਦੇ ਝਟਕਿਆਂ ਕਾਰਨ ਲੋਕ ਘਰਾਂ ਤੋਂ ਬਾਹਰ ਆਉਣ ਲਈ ਮਜਬੂਰ ਹੋ ਗਏ।
ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਜਰਮ ਤੋਂ 43 ਕਿਲੋਮੀਟਰ ਦੱਖਣ-ਪੱਛਮ ‘ਚ ਦੱਸਿਆ ਜਾ ਰਿਹਾ ਹੈ। ਰਿਕਟਰ ਸਕੇਲ ‘ਤੇ ਇਸ ਦੀ ਤੀਬਰਤਾ 5.9 ਦਰਜ ਕੀਤੀ ਗਈ ਹੈ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਇਸ ਦੇ ਝਟਕੇ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਵੀ ਮਹਿਸੂਸ ਕੀਤੇ ਗਏ।
ਸੋਸ਼ਲ ਮੀਡੀਆ ‘ਤੇ ਕੁਝ ਲੋਕਾਂ ਨੇ ਦਾਅਵਾ ਕੀਤਾ ਕਿ ਨਵੀਂ ਦਿੱਲੀ ਸਣੇ ਅਫਗਾਨਿਸਤਾਨ, ਪਾਕਿਸਤਾਨ ਅਤੇ ਉੱਤਰੀ ਭਾਰਤ ਦੇ ਕੁਝ ਹਿੱਸਿਆਂ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੇ ਨਾਲ ਹੀ ਇੱਕ ਨਿਊਜ਼ ਏਜੰਸੀ ਨੇ ਜਰਮਨ ਰਿਸਰਚ ਸੈਂਟਰ ਫਾਰ ਜੀਓਸਾਇੰਸਜ਼ (ਜੀ.ਐੱਫ.ਜ਼ੈੱਡ.) ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਅਫਗਾਨਿਸਤਾਨ ਦੇ ਹਿੰਦੂ ਕੁਸ਼ ਖੇਤਰ ‘ਚ 5.8 ਤੀਬਰਤਾ ਦਾ ਭੂਚਾਲ ਆਇਆ। GFZ ਨੇ ਕਿਹਾ ਕਿ ਭੂਚਾਲ 189 ਕਿਲੋਮੀਟਰ ਦੀ ਡੂੰਘਾਈ ‘ਤੇ ਸੀ।
ਇਹ ਵੀ ਪੜ੍ਹੋ : ਮਾਨ ਸਰਕਾਰ ਵੱਲੋਂ ਟਰੱਕ ਆਪਰੇਟਰਾਂ ਦੇ ਬਕਾਏ 31 ਜਨਵਰੀ ਤੱਕ ਕਿਸੇ ਵੀ ਹਾਲਤ ‘ਚ ਅਦਾ ਕਰਨ ਦੇ ਹੁਕਮ
ਦੱਸ ਦੇਈਏ ਕਿ ਨਵੇਂ ਸਾਲ ‘ਚ ਦੂਜੀ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਤੋਂ ਪਹਿਲਾਂ ਦਿੱਲੀ-ਐਨਸੀਆਰ ਦੇ ਲੋਕਾਂ ਲਈ ਨਵੇਂ ਸਾਲ ਦੀ ਸ਼ੁਰੂਆਤ ਭੂਚਾਲ ਦੇ ਝਟਕਿਆਂ ਨਾਲ ਹੋਈ ਸੀ। ਨਵੇਂ ਸਾਲ ਦੀ ਅੱਧੀ ਰਾਤ ਨੂੰ ਦਿੱਲੀ-ਐਨਸੀਆਰ ਦੇ ਕਈ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਹਰਿਆਣਾ ਦੇ ਝੱਜਰ ਜ਼ਿਲ੍ਹੇ ਵਿੱਚ ਸੀ।
ਵੀਡੀਓ ਲਈ ਕਲਿੱਕ ਕਰੋ -: