ਜਲੰਧਰ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਵਿਦਿਆਰਥੀ ਦੀ ਸੜਕ ਹਾਦਸੇ ਵਿਚ ਮੌਤ ਹੋਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਸਾਈਂਦਾਸ ਸਕੂਲ ਵਿਚ ਪੜ੍ਹਦਾ ਸੀ। ਦੱਸਿਆ ਜਾ ਰਿਹਾ ਹੈ ਪਿੰਡ ਸਦੀਕ ਅਮਨ ਇਨਕਲੇਵ ਦੇ ਨੇੜੇ ਵਾਪਰਿਆ ਹੈ।
ਦੱਸ ਦੇਈਏ ਕਿ ਸੂਬੇ ਭਰ ਵਿਚ ਵਧਦੀ ਗਰਮੀ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਅੱਜ ਤੋਂ ਸਕੂਲ 7 ਵਜੇ ਤੋਂ 12 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ। ਪਰ ਇਸੇ ਦਰਮਿਆਨ ਵੱਡਾ ਹਾਦਸਾ ਵਾਪਰ ਗਿਆ ਹੈ। ਸਕੂਲ ਜਾਂਦਾ ਵਿਦਿਆਰਥੀ ਹਾਦਸੇ ਦਾ ਸ਼ਿਕਾਰ ਹੋ ਗਿਆ। ਰੋਜ਼ ਦੀ ਤਰ੍ਹਾਂ ਵਿਦਿਆਰਥੀ ਐਕਟਿਵਾ ‘ਤੇ ਸਕੂਲ ਜਾਣ ਲਈ ਨਿਕਲਿਆ ਪਰ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ਵਿਚ ਉਸ ਦੀ ਮੌਤ ਹੋ ਗਈ। ਰਸਤੇ ਵਿਚ ਇਕ ਟਰੱਕ ਦੀ ਚਪੇਟ ਵਿਚ ਆਉਣ ਨਾਲ ਵਿਦਿਆਰਥੀ ਦੀ ਮੌਕੇ ‘ਤੇ ਮੌਤ ਹੋ ਗਈ। ਟਰੱਕ ਚਾਲਕ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਹੈ। ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਹ ਵੀ ਪੜ੍ਹੋ : ਯੂਪੀ ‘ਚ ਫਰਜ਼ੀ ਵੋਟਿੰਗ ਮਾਮਲੇ ‘ਚ ਵੱਡੀ ਕਾਰਵਾਈ, ਪੂਰੀ ਪੋਲਿੰਗ ਪਾਰਟੀ ਮੁਅੱਤਲ, ਮੁੜ ਪੋਲਿੰਗ ਦੀ ਕੀਤੀ ਸਿਫਾਰਸ਼
ਲੋਕਾਂ ਦਾ ਇਲਜ਼ਾਮ ਹੈ ਕਿ ਟਰੱਕ ਚਾਲਕ ਨੂੰ ਪੁਲਿਸ ਮੁਲਾਜ਼ਮਾਂ ਵੱਲੋਂ ਭਜਾ ਦਿੱਤਾ ਗਿਆ ਸੀ ਪਰ ਬਾਅਦ ਵਿਚ ਟਰੱਕ ਡਰਾਈਵਰ ਨੂੰ ਫੜ ਲਿਆ ਗਿਆ ਹੈ ਤੇ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ। ਮਾਮਲੇ ਦੀ ਜਾਂਚ ਜਾਰੀ ਹੈ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: