ਖੰਨਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨਿੱਜੀ ਕਾਲਜ ਵਿਚ ਸੰਸਕ੍ਰਿਤ ਦੇ ਵਿਦਿਆਰਥੀ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਰਾਜਵਿੰਦਰ ਸ਼ਰਮਾ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਮ੍ਰਿਤਕ ਵੱਲੋਂ ਲਿਖਿਆ ਨੋਟ ਵੀ ਬਰਾਮਦ ਹੈ ਜਿਸ ਵਿਚ ਉਸ ਨੇ ਲਿਖਿਆ ਹੈ ਕਿ ਉਹ ਆਪਣੀ ਮਰਜ਼ੀ ਨਾਲ ਇਹ ਕਦਮ ਚੁੱਕਣ ਜਾ ਰਿਹਾ ਹੈ ਤੇ ਨਾਲ ਹੀ ਲਿਖਿਆ ਹੈ ਕਿ ਉਸ ਦੇ ਮਾਪੇ ਮੇਰੇ ਭੈਣ-ਭਰਾਵਾਂ ਦਾ ਧਿਆਨ ਰੱਖਣ। ਮੈਨੂੰ ਪਤਾ ਹੈ ਕਿ ਮੇਰੇ ਇਸ ਕਦਮ ਨਾਲ ਤੁਹਾਨੂੰ ਕਾਫੀ ਠੇਸ ਪਹੁੰਚੇਗੀ। ਨੌਜਵਾਨ ਵਲੋਂ ਇਹ ਕਦਮ ਕਿਉਂ ਚੁੱਕਿਆ ਗਿਆ ਇਹ ਸਪੱਸ਼ਟ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ : ਸਰਹੱਦ ਪਾਰੋਂ ਨ.ਸ਼ਾ ਤਸ.ਕ.ਰੀ ਖਿਲਾਫ ਅੰਮ੍ਰਿਤਸਰ ਪੁਲਿਸ ਦੀ ਕਾਰਵਾਈ, 35 ਕਰੋੜ ਦੀ ਹੈਰੋ.ਇ.ਨ ਸਣੇ 4 ਕਾਬੂ
ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਰਾਜਵਿੰਦਰ ਸ਼ਰਮਾ ਨੇ ਬੀਤੀ ਰਾਤ ਆਪਣੇ ਹੀ ਕਮਰੇ ਵਿਚ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਵੀਡੀਓ ਲਈ ਕਲਿੱਕ ਕਰੋ -:
