ਅੰਮ੍ਰਿਤਸਰ : ਸੀਮਾ ਸੁਰੱਖਿਆ ਬਲ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰੋੜਾਂਵਾਲਾ ਖੁਰਦ ਨੇੜੇ ਇੱਕ ਵਿਆਪਕ ਤਲਾਸ਼ੀ ਮੁਹਿੰਮ ਦੌਰਾਨ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਕੀਤਾ।
ਬੀਐਸਐਫ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿੱਚ ਇੱਕ ਸ਼ੱਕੀ ਪੈਕੇਟ ਦੀ ਮੌਜੂਦਗੀ ਬਾਰੇ ਬੀਐਸਐਫ ਨੂੰ ਮਿਲੀ ਗੁਪਤ ਸੂਚਨਾ ‘ਤੇ ਕਾਰਵਾਈ ਕਰਦੇ ਹੋਏ, BSF ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਤਹਿਤ ਇਹ ਬਰਾਮਦਗੀ ਹੋਈ। ਤਲਾਸੀ ਦੌਰਾਨ, ਦੁਪਹਿਰ 12:15 ਵਜੇ, ਬੀਐਸਐਫ ਦੇ ਚੌਕਸੀ ਜਵਾਨਾਂ ਨੇ ਸਫਲਤਾਪੂਰਵਕ ਹੈਰੋਇਨ ਦਾ 1 ਪੈਕੇਟ ਬਰਾਮਦ ਕੀਤਾ, ਜਿਸਦਾ ਵਜ਼ਨ ਲਗਭਗ 700 ਗ੍ਰਾਮ ਸੀ। ਪੈਕੇਟ ਨੂੰ ਸਟੀਲ ਦੀ ਹੁੱਕ ਨਾਲ ਜੋੜਿਆ ਗਿਆ ਸੀ ਅਤੇ ਪੀਲੀ ਚਿਪਕਣ ਵਾਲੀ ਟੇਪ ਨਾਲ ਲਪੇਟਿਆ ਹੋਇਆ ਸੀ।
ਇਹ ਵੀ ਪੜ੍ਹੋ : ਵਿਜੀਲੈਂਸ ਦਾ ਐਕਸ਼ਨ, ਤਹਿਸੀਲਦਾਰ ਦੇ ਨਾਂ ‘ਤੇ ਦੀ ਰਿਸ਼ਵਤ ਮੰਗਣ ਵਾਲਾ ਕੀਤਾ ਗ੍ਰਿਫ਼ਤਾਰ
ਇਸ ਤਰ੍ਹਾਂ ਬੀਐਸਐਫ ਦੇ ਜਵਾਨਾਂ ਨੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੁਆਰਾ ਸਰਹੱਦ ਪਾਰ ਤੋਂ ਦੇਸ਼ ਵਿੱਚ ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ ਦੀ ਇੱਕ ਹੋਰ ਨਾਜਾਇਜ਼ ਕੋਸ਼ਿਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅਸਫਲ ਕਰ ਦਿੱਤਾ।