ਬੀਤੇ ਮੰਗਲਵਾਰ ਨੂੰ ਅਜਨਾਲਾ ਦੇ ਪਿੰਡ ਛੀਨਾ ਕਰਮ ਸਿੰਘ ਵਿੱਚ ਨੌਜਵਾਨ ਗਗਨਦੀਪ ਸਿੰਘ ਦੀ ਭੇਤਭਰੇ ਹਾਲਾਤਾਂ ਵਿੱਚ ਮੌਤ ਤੋਂ ਅਗਲੇ ਦਿਨ ਉਸ ਦੇ ਪਿਤਾ ਥਾਣੇਦਾਰ ਜਸਬੀਰ ਸਿੰਘ ਨੇ ਵੀ ਖੁਦਕੁਸ਼ੀ ਕਰ ਲਈ ਸੀ। ਕਿਹਾ ਜਾ ਰਿਹਾ ਸੀ ਕਿ ਪੁੱਤ ਦੀ ਮੌਤ ਦਾ ਸਦਮਾ ਨਾ ਸਹਾਰ ਸਕੇ ਪਿਓ ਨੇ ਆਪਣੀ ਸਰਕਾਰੀ ਰਿਵਾਲਰ ਨਾਲ ਖੁਦ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ ਸੀ।
ਵੀਡੀਓ ਲਈ ਕਲਿੱਕ ਕਰੋ -:
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਇਸ ਮਾਮਲੇ ਵਿੱਚ ਹੁਣ ਵੱਡਾ ਖੁਲਾਸਾ ਹੋਇਆ ਹੈ। ਦਰਅਸਲ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਏ.ਐੱਸ.ਆਈ. ਤੇ ਉਸ ਦੇ ਪੁੱਤਰ ਗਗਨਦੀਪ ਦਾ ਗੱਡੀ ਖਰੀਦਣ ਨੂੰ ਲੌ ਕੇ ਆਪਸ ਵਿੱਚ ਝਗੜਾ ਹੋ ਗਿਆ ਸੀ, ਜਿਸ ਕਰਕੇ ਥਾਣੇਦਾਰ ਨੇ ਖੁਦ ਹੀ ਆਪਣੇ ਪੁੱਤ ਨੂੰ ਗੋਲੀ ਮਾਰ ਦਿੱਤੀ ਸੀ।
ਇਸ ਤੋਂ ਬਾਅਦ ਉਸ ਨੇ ਗਗਨਦੀਪ ਦੀ ਲਾਸ਼ ਨੂੰ ਉਥੇ ਹੀ ਸੁੱਟ ਦਿੱਤਾ। ਅਗਲੇ ਦਿਨ ਉਸ ਨੇ ਖੁਦ ਨੂੰ ਗੋਲੀ ਮਾਰ ਆਤਮ-ਹੱਤਿਆ ਕਰ ਲਈ।