ਬੀਤੇ ਦਿਨੀਂ ਦਿਨ-ਦਿਹਾੜੇ ਕਤਲ ਕੀਤੇ ਗਏ ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਘਰ ਉਨ੍ਹਾਂ ਦੇ ਮਾਪਿਆਂ ਨਾਲ ਦੁੱਖ ਸਾਂਝਾ ਕਰਨ ਕਈ ਸਿਆਸਤਦਾਨ ਪਹੁੰਚ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਸਾਬਕਾ ਕੈਬਨਿਟ ਮੰਤਰੀ ਹਰਸਿਮਰਤ ਬਾਦਲ ਵੀ ਮੂਸੇਵਾਲਾ ਦੀ ਹਵੇਲੀ ਪਹੁੰਚੇ ਅਤੇ ਪਰਿਵਾਰ ਨਾਲ ਮਿਲ ਕੇ ਦੁੱਖ ਵੰਡਾਇਆ।
ਸੁਖਬੀਰ ਬਾਦਲ ਨੇ ਕਿਹਾ ਕਿ ਜਵਾਨ ਪੁੱਤ ਦਾ ਦਿਨ-ਦਿਹਾੜੇ ਕਤਲ ਮਾਪਿਆਂ ਲਈ ਡੂੰਘੀ ਸੱਟ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਸੰਗੀਨ ਮਾਮਲੇ ਵਿੱਚ ਪਰਿਵਾਰ ਨੂੰ ਛੇਤੀ ਤੋਂ ਛੇਤੀ ਇਨਸਾਫ਼ ਦਿੱਤਾ ਜਾਵੇ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਉਨ੍ਹਾਂ ਦੇ ਘਰ ਪਹੁੰਚੇ ਸਨ। ਮੂਸੇਵਾਲਾ ਦੇ ਘਰ ਪਹੁੰਚ ਕੇ ‘ਆਪ’ ਆਗੂਆਂ ਨੇ ਸਿੱਧੂ ਦੇ ਪਿਤਾ ਬਲਕੌਰ ਸਿੰਘ ਸਣੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ।
ਇਸ ਦੌਰਾਨ ‘ਆਪ’ ਆਗੂਆਂ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ CM ਭਗਵੰਤ ਮਾਨ ਦੀ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਉਨ੍ਹਾਂ ਦੀ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਲਦ ਹੀ ਮੂਸੇਵਾਲਾ ਦੇ ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਨੇੜੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲਕਾਂਡ ਦੀ ਜ਼ਿੰਮੇਵਾਰੀ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਵੱਲੋਂ ਲਈ ਗਈ ਹੈ।