ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਮੁੱਖ ਮੰਤਰੀ ਨੇ ਸੁਖਬੀਰ ਬਾਦਲ ‘ਤੇ ਈਕੋ ਟੂਰਿਜ਼ਮ ਨੀਤੀ ਤਹਿਤ ਸੁਖ ਵਿਲਾਸ (ਹੋਟਲ) ਨੂੰ 108.73 ਕਰੋੜ ਰੁਪਏ ਦਾ ਲਾਭ ਦੇਣ ਦਾ ਦੋਸ਼ ਲਾਇਆ ਸੀ। ਹੁਣ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਮਾਨ ਨੂੰ ਨੋਟਿਸ ਦੇ ਕੇ ਇੱਕ ਹਫ਼ਤੇ ਅੰਦਰ ਦੋਸ਼ ਸਾਬਤ ਕਰਨ ਜਾਂ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ। ਜੇ ਅਜਿਹਾ ਨਾ ਕੀਤਾ ਗਿਆ ਤਾਂ ਮੁੱਖ ਮੰਤਰੀ ਖਿਲਾਫ ਮਾਣਹਾਨੀ ਦਾ ਕੇਸ ਕੀਤਾ ਜਾਵੇਗਾ।
ਅਕਾਲੀ ਦਲ ਦੇ ਲੀਗਲ ਸੈੱਲ ਦੇ ਚੇਅਰਮੈਨ ਅਰਸ਼ਦੀਪ ਕਲੇਰ ਨੇ ਕਿਹਾ ਕਿ ਮੁੱਖ ਮੰਤਰੀ ਅਕਾਲੀ ਦਲ ਦੇ ਪ੍ਰਧਾਨ ‘ਤੇ ਲਗਾਏ ਗਏ ਦੋਸ਼ਾਂ ਨੂੰ ਸਹੀ ਸਾਬਤ ਕਰਨ, ਜੇਕਰ ਸੀ.ਐਮ ਮਾਨ ਅਜਿਹਾ ਨਹੀਂ ਕਰਦੇ ਤਾਂ ਪਾਰਟੀ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖ ਵਿਲਾਸ (ਹੋਟਲ) ਨੂੰ ਈਕੋ ਟੂਰਿਜ਼ਮ ਪਾਲਿਸੀ ਤਹਿਤ 108.73 ਕਰੋੜ ਰੁਪਏ ਦਾ ਫਾਇਦਾ ਦੇਣ ਦਾ ਦੋਸ਼ ਲਾਇਆ ਸੀ।
ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਡੀਜ਼ਲ ਬੱਸਾਂ ਦੀ ਥਾਂ ਚੱਲਣਗੀਆਂ ਇਲੈਕਟ੍ਰਿਕ ਬੱਸਾਂ, ਕੇਂਦਰ ਸਰਕਾਰ ਤੋਂ ਮਿਲੀ ਮਨਜ਼ੂਰੀ
ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਭੇਜੇ ਨੋਟਿਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਇਸ ਵਿੱਚ ਬਾਦਲ ਨੇ ਕਿਹਾ – “ਮੈਂ ਸੀ.ਐਮ. ਭਗਵੰਤ ਮਾਨ ਨੂੰ ਇੱਕ ਕਾਨੂੰਨੀ ਨੋਟਿਸ ਭੇਜ ਕੇ ਕਿਹਾ ਹੈ ਕਿ ਉਹ ਮੇਰੇ ਨਿੱਜੀ ਕਾਰੋਬਾਰ ਦੇ ਸਬੰਧ ਵਿੱਚ ਮੇਰੇ ‘ਤੇ ਘਪਲੇਬਾਜ਼ੀ ਅਤੇ ਮਨਘੜੰਤ ਦੋਸ਼ ਲਗਾਉਣ ਲਈ ਸੱਤ ਦਿਨਾਂ ਦੇ ਅੰਦਰ ਲਿਖਤੀ ਮੁਆਫ਼ੀ ਮੰਗਣ। ਅਜਿਹਾ ਨਾ ਕਰਨ ‘ਤੇ ਅਪਰਾਧਿਕ ਮਾਣਹਾਣੀ ਦੇ ਮਾਮਲੇ ਦਾ ਸਾਹਮਣਾ ਕਰਨਾ ਲਈ ਤਿਆਰ ਰਹਿਣ।”
ਵੀਡੀਓ ਲਈ ਕਲਿੱਕ ਕਰੋ -: