ਪਟਿਆਲਾ ਵਿੱਚ ਬੀਤੇ ਦਿਨ ਹੋਈ ਹਿੰਸਕ ਝੜਕ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਸੀ.ਐੱਮ. ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਵਿੰਨ੍ਹਿਆ ਅਤੇ ਇਸ ਨੂੰ ਮੌਕਾਪ੍ਰਸਤੀ ਵਾਲੀ ਸਿਆਸਤ ਦਾ ਨਤੀਜਾ ਦੱਸਿਆ।
ਉਨ੍ਹਾਂ ਕਿਹਾ ਕਿ ਹਿੰਸਾ ਅਤੇ ਫਿਰਕੂ ਭੜਕਾਹਟ ਦੀਆਂ ਇਹ ਘਟਨਾਵਾਂ ਗੰਭੀਰ ਚਿੰਤਾ ਦਾ ਵਿਸ਼ਾ ਹਨ। ਇਹ ਵੱਡੀ ਪ੍ਰਸ਼ਾਸਕੀ ਅਯੋਗਤਾ ਤੇ ਲਾਪਰਵਾਹੀ ਵਾਲੀ ਸਿਆਸੀ ਮੌਕਾਪ੍ਰਸਤੀ ਦਾ ਸਿੱਧਾ ਨਤੀਜਾ ਸਨ, ਜੋ ਸੂਬੇ ਦੇ ਮੌਜੂਦਾ ਹਾਕਮਾਂ ਦੀ ਪਛਾਣ ਬਣ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੇਤਾ ਕਰਵਾਉਣਾ ਚਾਹੁੰਦਾ ਹਾਂ ਕਿ 1980-90 ਦੇ ਦਹਾਕੇ ਦੀ ਤ੍ਰਾਸਦੀ ਵੀ ਪੰਜਾਬ ਵਿੱਚ ਕੁਝ ਗੈਰ-ਪੰਜਾਬੀ ਸਿਆਸਤਦਾਨਾਂ ਦੀ ਲਾਪਰਵਾਹ ਵਾਲੀ ਮੌਕਾਪ੍ਰਸਤੀ ਕਰਕੇ ਵਾਪਰੀ ਸੀ, ਜੋ ਦਿੱਲੀ ਤੋਂ ਪੰਜਾਬ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਤੁਹਾਨੂੰ ਅਲਰਟ ਰਹਿਣਾ ਚਾਹੀਦਾ ਹੈ ਕਿ ਇਤਿਹਾਸ ਆਪਣੇ ਆਪ ਨੂੰ ਨਾ ਦੁਹਰਾਏ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਅੱਗੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਆਮ ਆਦਮੀ ਪਾਰਟੀ ਦੀ ਟੀਮ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਪੰਜਾਬ ਵਰਗਾ ਸੰਵੇਦਨਸ਼ੀਲ ਸਰਹੱਦੀ ਸੂਬਾ ਉਨ੍ਹਾਂ ਦੀ ਇੱਛਾਵਾਦੀ ਮੌਕਾਪ੍ਰਸਤੀ ਨੂੰ ਬਰਦਾਸ਼ਤ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਸਮੂਹ ਪੰਜਾਬੀਆਂ ਨੂੰ ਵੰਡਣ ਵਾਲੀ ਵਿਚਾਰਧਾਰਾ ਅਤੇ ਸਿਆਸੀ ਮੌਕਾਪ੍ਰਸਤਾਂ ਦਾ ਵਿਰੋਧ ਕਰਨ ਦੀ ਅਪੀਲ ਕਰਦਾ ਹਾਂ।