ਸੁਖਦੇਵ ਸਿੰਘ ਢੀਂਡਸਾ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕਰਨਗੇ। ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਅਤੇ ਸ਼੍ਰੋਮਣੀ ਅਕਾਲੀ ਦਲ ਅੱਜ ਰਲੇਵੇਂ ਕਰਨ ਜਾ ਰਹੇ ਹਨ। ਸੁਖਦੇਵ ਸਿੰਘ ਢੀਂਡਸਾ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ, ਜੋ ਅੱਜ ਸ਼ਾਮ ਹੋਣ ਦੀ ਸੰਭਾਵਨਾ ਹੈ, ਜਿਸ ਵਿੱਚ ਉਹ ਦੋਵੇਂ ਪਾਰਟੀਆਂ ਦੇ ਰਲੇਵੇਂ ਦਾ ਜਨਤਕ ਐਲਾਨ ਕਰਨਗੇ।
ਮਿਲੀ ਜਾਣਕਾਰੀ ਅਨੁਸਾਰ ਢੀਂਡਸਾ ਨੂੰ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋਣ ਲਈ ਪਾਰਟੀ ਦੀ ਜ਼ਿਲ੍ਹਾ ਇਕਾਈ ਦੇ ਆਗੂਆਂ ਤੋਂ ਪ੍ਰਵਾਨਗੀ ਮਿਲ ਗਈ ਹੈ। ਜਦੋਂਕਿ ਰਲੇਵੇਂ ਬਾਰੇ ਸਲਾਹ ਦੇਣ ਲਈ ਉਨ੍ਹਾਂ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਨੇ ਅਜੇ ਤੱਕ ਆਪਣੀ ਰਿਪੋਰਟ ਪੇਸ਼ ਨਹੀਂ ਕੀਤੀ ਹੈ। ਦੋਵਾਂ ਪਾਰਟੀਆਂ ਵਿਚਾਲੇ ਪਹਿਲਾਂ ਵੀ ਗੱਲਬਾਤ ਹੋਈ ਸੀ, ਪਰ ਉਹ ਅਕਾਲੀ ਦਲ ਅਤੇ ਭਾਜਪਾ ਨਾਲ ਮੁੜ ਗਠਜੋੜ ਦੀ ਸੰਭਾਵਨਾ ਦਾ ਹਿੱਸਾ ਸੀ।
ਇਹ ਵੀ ਪੜ੍ਹੋ : ਵਿੱਤ ਮੰਤਰੀ ਚੀਮਾ ਨੇ ਪੇਸ਼ ਕੀਤਾ 2 ਲੱਖ ਕਰੋੜ ਤੋਂ ਵੱਧ ਦਾ ਬਜਟ, ਕਰ ਦਿੱਤੇ ਵੱਡੇ ਐਲਾਨ
ਪਰਮਿੰਦਰ ਢੀਂਡਸਾ ਸੰਗਰੂਰ ਤੋਂ ਚੋਣ ਲੜ ਸਕਦੇ ਹਨ। ਸੁਖਦੇਵ ਸਿੰਘ ਢੀਂਡਸਾ ਦੇ ਪੁੱਤਰ ਪਰਮਿੰਦਰ ਸਿੰਘ ਪਿਛਲੀ ਅਕਾਲੀ-ਭਾਜਪਾ ਸਰਕਾਰ ਵਿੱਚ 2012-2017 ਵਿੱਚ ਵਿੱਤ ਮੰਤਰੀ ਸਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਕਾਲੀ ਦਲ ਜਲਦ ਹੀ ਪਰਮਿੰਦਰ ਢੀਂਡਸਾ ਨੂੰ ਸੰਗਰੂਰ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਐਲਾਨ ਸਕਦਾ ਹੈ। ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਇਸ ‘ਤੇ ਵਿਚਾਰ ਕਰ ਰਹੀ ਹੈ ਅਤੇ ਰਲੇਵੇਂ ਤੋਂ ਬਾਅਦ ਭਾਜਪਾ ਨਾਲ ਗਠਜੋੜ ਦੀ ਦਿਸ਼ਾ ਸਪੱਸ਼ਟ ਹੋਣ ‘ਤੇ ਇਸ ਦਾ ਐਲਾਨ ਕਰ ਸਕਦੀ ਹੈ।
ਦੋਵਾਂ ਪਾਰਟੀਆਂ ਦੇ ਰਲੇਵੇਂ ਨੂੰ ਲੈ ਕੇ ਪਿਛਲੇ ਸਾਲ 24 ਦਸੰਬਰ ਤੋਂ ਗੱਲਬਾਤ ਚੱਲ ਰਹੀ ਹੈ। ਫਿਰ ਸੁਖਬੀਰ ਬਾਦਲ ਨੇ ਆਪਣੀ ਪਾਰਟੀ ਦੇ ਆਗੂਆਂ ਦੀਆਂ ਸਾਰੀਆਂ ਕਥਿਤ ਗਲਤੀਆਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਜਨਤਕ ਤੌਰ ‘ਤੇ ਮੁਆਫੀ ਮੰਗੀ, ਜਿਸ ਤੋਂ ਬਾਅਦ ਢੀਂਡਸਾ ਨੇ ਆਪਣੀ ਪਾਰਟੀ ਦੇ ਆਗੂਆਂ ਨਾਲ ਗੱਲਬਾਤ ਕਰਨ ਦੀ ਗੱਲ ਕਹੀ ਸੀ। ਇਸ ਦੇ ਨਾਲ ਹੀ 5 ਮੈਂਬਰੀ ਕਮੇਟੀ ਵੀ ਬਣਾਈ ਗਈ ਸੀ, ਜਿਸ ਨੇ ਰਲੇਵੇਂ ਬਾਰੇ ਰਿਪੋਰਟ ਤਿਆਰ ਕਰਕੇ ਸੌਂਪਣੀ ਸੀ।
ਵੀਡੀਓ ਲਈ ਕਲਿੱਕ ਕਰੋ -: