ਗੁਰਦਾਸਪੁਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਸੁਖਜਿੰਦਰ ਰੰਧਾਵਾ ਨੇ ਜਿੱਤ ਹਾਸਲ ਕਰ ਲਈ ਹੈ। ਉਨ੍ਹਾਂ ਨੇ 33030 ਵੋਟਾਂ ਦੀ ਲੀਡ ਹਾਸਲ ਕੀਤੀ ਹੈ। ਸੁਖਜਿੰਦਰ ਰੰਧਾਵਾ ਨੂੰ 146806, ਭਾਜਪਾ ਦੇ ਦਿਨੇਸ਼ ਬੱਬੂ ਨੂੰ 116403, ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ‘ਆਪ’ ਨੂੰ 109121, ਅਕਾਲੀ ਦਲ ਦੇ ਡਾ. ਦਲਜੀਤ ਸਿੰਘ ਚੀਮਾ ਨੂੰ 32156 ਵੋਟਾਂ ਪਈਆਂ ਹਨ।
ਜਿੱਤ ਹਾਸਲ ਕਰਨ ਤੋਂ ਬਾਅਦ ਰੰਧਾਵਾ ਨੇ ਕਿਹਾ ਕਿ ਜਿਹੜਾ ਲੋਕਾਂ ਨੇ ਅੱਜ ਮੈਨੂੰ ਮਾਣ ਬਖਸ਼ਿਆ ਜ਼ਿੰਦਗੀ ‘ਚ ਨਹੀਂ ਭੁਲਾਂਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਜ਼ਾਕ ਕਰਨ ਵਾਲੀ ਨਹੀਂ ਸਗੋਂ ਕੰਮ ਕਰਨ ਵਾਲੀ ਸਰਕਾਰ ਚਾਹੀਦੀ ਹੈ। ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਚੋਣ ਮੈਦਾਨ ਵਿਚ ਉਤਾਰੇ ਗਏ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ ਨੇ ਆਪਣੇ ਵਿਰੋਧੀਆਂ ਨੂੰ ਪਛਾੜਦੇ ਹੋਏ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ। ਜਿੱਤ ਦੀ ਸੂਚਨਾ ਮਿਲਦੇ ਹੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਢੋਲ ਨਗਾੜਿਆਂ ਤੇ ਫੁੱਲਾਂ ਦੇ ਹਾਰ ਨਾਲ ਰੰਧਾਵਾ ਦਾ ਸਵਾਗਤ ਕੀਤਾ ਗਿਆ।
ਇਹ ਵੀ ਪੜ੍ਹੋ : ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਨੇ ਮਾਰੀ ਬਾਜ਼ੀ, ਵੱਡੇ ਫਰਕ ਨਾਲ ਜਿੱਤ ਕੀਤੀ ਹਾਸਲ
ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦੀ ਜਿੱਤ ਵਿਚ ਵਰਕਰਾਂ ਤੇ ਸਥਾਨਕ ਨੇਤਾਵਾਂ ਦਾ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੰਸਦ ਵਿਚ ਚੁੱਕਣਗੇ ਤੇ ਉਨ੍ਹਾਂ ਦਾ ਹੱਲ ਕਰਵਾਉਣ ਦੀ ਕੋਸ਼ਿਸ਼ ਕਰਨਗੇ।