ਕਪੂਰਥਲਾ ਦੇ ਭੁਲੱਥ ਇਲਾਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਵੀ ਅਦਾਲਤ ਤੋਂ ਰਾਹਤ ਨਹੀਂ ਮਿਲੀ। ਸੁਖਪਾਲ ਖਹਿਰਾ ਹੁਣ ਘਰ ਦੀ ਬਜਾਏ ਜੇਲ੍ਹ ਵਿੱਚ ਹੀ ਦੀਵਾਲੀ ਮਨਾਉਣਗੇ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੁਣ ਸੁਖਪਾਲ ਖਹਿਰਾ ਦੀ ਜ਼ਮਾਨਤ ਮਾਮਲੇ ‘ਚ ਫੈਸਲਾ 14 ਨਵੰਬਰ ਤੱਕ ਟਾਲ ਦਿੱਤਾ ਹੈ।
ਦੱਸ ਦਈਏ ਕਿ ਪਿਛਲੀ ਤਰੀਕ ਨੂੰ ਸਰਕਾਰੀ ਵਕੀਲ ਨੇ ਇਹ ਕਹਿ ਕੇ ਸਮਾਂ ਮੰਗਿਆ ਸੀ ਕਿ ਅਹਿਮ ਤੇ ਜ਼ਰੂਰੀ ਦਸਤਾਵੇਜ਼ ਮਿਲੇ ਹਨ। ਅਤੇ ਅਦਾਲਤ ਨੇ 6 ਨਵੰਬਰ ਨੂੰ ਦਸਤਾਵੇਜ਼ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਸੁਖਪਾਲ ਸਿੰਘ ਖਹਿਰਾ ਦੇ ਕਰੀਬੀ ਜਸਮੀਤ ਸਿੰਘ ਨੇ ਦੱਸਿਆ ਕਿ ਏਜੀ ਅੱਜ ਪੇਸ਼ ਨਹੀਂ ਹੋਏ, ਇਸ ਲਈ ਅਦਾਲਤ ਨੇ ਅਗਲੀ ਸੁਣਵਾਈ 14 ਨਵੰਬਰ ਨੂੰ ਕਰਨ ਲਈ ਕਿਹਾ ਹੈ।
ਖਹਿਰਾ ਨੇ ਇਸ ਮਾਮਲੇ ‘ਚ ਹਾਈਕੋਰਟ ਤੋਂ ਜ਼ਮਾਨਤ ਦੀ ਮੰਗ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੂੰ ਅਜੇ ਤੱਕ ਕੋਈ ਰਾਹਤ ਨਹੀਂ ਮਿਲੀ ਹੈ। ਇਸ ਦੇ ਨਾਲ ਹੀ ਖਹਿਰਾ ਨੇ ਹਾਈਕੋਰਟ ‘ਚ ਇਕ ਹੋਰ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਸਰਕਾਰ ਉਨ੍ਹਾਂ ਖਿਲਾਫ ਨਵਾਂ ਮਾਮਲਾ ਦਰਜ ਕਰ ਸਕਦੀ ਹੈ। ਇਸ ਲਈ ਉਸ ਨੇ ਇਸ ਪਟੀਸ਼ਨ ਵਿੱਚ ਮੰਗ ਕੀਤੀ ਹੈ ਕਿ ਜੇ ਉਸ ਖ਼ਿਲਾਫ਼ ਕੋਈ ਨਵਾਂ ਕੇਸ ਦਰਜ ਹੁੰਦਾ ਹੈ ਤਾਂ ਉਸ ’ਤੇ ਕੋਈ ਕਾਰਵਾਈ ਨਾ ਕੀਤੀ ਜਾਵੇ।
ਦੱਸ ਦੇਈਏ ਕਿ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ 2015 ਦੇ ਇੱਕ ਪੁਰਾਣੇ ਐਨਡੀਪੀਐਸ ਮਾਮਲੇ ਵਿੱਚ ਜਲਾਲਾਬਾਦ ਪੁਲਿਸ ਨੇ 28 ਸਤੰਬਰ ਨੂੰ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ।
ਇਹ ਵੀ ਪੜ੍ਹੋ : ਥਾਣੇ ‘ਚ ਬੰਦੇ ਨੇ ਜਮ੍ਹਾ ਕਰਾਇਆ ਅਸਲਾ ਹੋਇਆ ਗਾਇਬ, 3 ਮਹੀਨੇ ਤੋਂ ਮਾਰ ਰਿਹੈ ਗੇੜੇ
ਦੱਸ ਦਈਏ ਕਿ ਸੁਖਪਾਲ ਸਿੰਘ ਖਹਿਰਾ ਨੇ ਜ਼ਮਾਨਤ ਲਈ ਮਾਣਯੋਗ ਅਦਾਲਤ ‘ਚ ਅਰਜ਼ੀ ਦਾਇਰ ਕੀਤੀ ਸੀ। ਇਸ ‘ਤੇ ਸੁਣਵਾਈ ਕਰਦਿਆਂ ਮਾਣਯੋਗ ਅਦਾਲਤ ਨੇ ਦੋਵਾਂ ਧਿਰਾਂ ਦੀ ਬਹਿਸ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਅਤੇ 2 ਨਵੰਬਰ ਅਤੇ ਫਿਰ 6 ਨਵੰਬਰ ਦੀ ਤਰੀਕ ਦਿੱਤੀ। ਪਰ ਅੱਜ ਵੀ ਰਾਹਤ ਨਹੀਂ ਦਿੱਤੀ ਗਈ।
ਵੀਡੀਓ ਲਈ ਕਲਿੱਕ ਕਰੋ : –