ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਰ ਸਿੰਘ ਸਾਹਿਬ ਨਵਾਬ ਕਪੂਰ ਸਿੰਘ, ਛਾਉਣੀ ਨਿਹੰਗ ਸਿੰਘ ਬੁੱਢਾ ਦਲ ਸੁਲਤਾਨਪੁਰ ਲੋਧੀ ‘ਤੇ ਕਬਜ਼ੇ ਨੂੰ ਲੈ ਕੇ ਬੁੱਢਾ ਦਲ ਦੇ 2 ਧੜਿਆਂ ‘ਚ ਚੱਲ ਰਿਹਾ ਵਿਵਾਦ ਇੰਨ੍ਹਾ ਵੱਧ ਗਿਆ ਕਿ ਪੁਲਿਸ ਨੂੰ ਆਉਣਾ ਪਿਆ। ਮਿਲੀ ਜਾਣਕਾਰੀ ਅਨੁਸਾਰ ਹੁਣ ਪੁਲਿਸ ਅਤੇ ਨਿਹੰਗਾਂ ਵਿਚਾਲੇ ਮੁੱਠ.ਭੇੜ ਹੋਈ। ਜਿਸ ਵਿੱਚ ਪੁਲਿਸ ਕਾਂਸਟੇਬਲ ਦੀ ਮੌਤ ਹੋ ਗਈ। ਝੜਪ ‘ਚ ਪੁਲਿਸ ਦੇ 3 ਮੁਲਾਜ਼ਮ ਜ਼ਖਮੀ ਵੀ ਹੋਏ ਹਨ।

sultanpur lodhi nihang singh
ਮਾਮਲਾ ਗੁਰਦੁਆਰਾ ਅਕਾਲ ਬੁੰਗਾ ਉਤੇ ਕਬਜ਼ੇ ਦਾ ਦੱਸਿਆ ਜਾ ਰਿਹਾ ਹੈ। ਨਿਹੰਗਾਂ ਨੇ ਪੁਲਿਸ ‘ਤੇ ਫਾਇਰਿੰਗ ਕੀਤੀ ਹੈ, ਜਿਸ ਕਾਰਨ ਇੱਕ ਪੁਲਿਸ ਕਾਂਸਟੇਬਲ ਦੀ ਮੌ.ਤ ਹੋ ਗਈ ਹੈ। ਜਵਾਬ ‘ਚ ਪੁਲਿਸ ਨੇ ਵੀ ਫਾਇਰਿੰਗ ਕੀਤੀ ਹੈ। ਪੁਲਿਸ ਇਥੇ ਕੁਝ ਨਿਹੰਗਾਂ ਦੀ ਗ੍ਰਿਫ਼ਤਾਰੀ ਲਈ ਗਈ ਸੀ।
ਵੀਡੀਓ ਲਈ ਕਲਿੱਕ ਕਰੋ : –
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ
ਇਸ ਤੋਂ ਬਾਅਦ ਪੁਲਿਸ ਨੇ ਵੀ ਸਖ਼ਤੀ ਦਿਖਾਈ। ਪੁਲਿਸ ਅਤੇ ਨਿਹੰਗਾਂ ਵਿਚਕਾਰ ਲੜਾਈ ਮਗਰੋਂ ਇਲਾਕੇ ‘ਚ ਤਣਾਅ ਹੈ। ਪੁਲਿਸ ਨੇ ਸਾਰੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਹੈ। ਇਸ ਹਮਲੇ ਵਿਚ ਕਿੰਨੇ ਲੋਕ ਸ਼ਾਮਲ ਹਨ, ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ।