ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨੂੰ ਗੱਡੀ ਹੇਠ ਕੁਚਲ ਦੇਣ ਦੇ ਮਾਮਲੇ ਵਿੱਚ ਦੋਸ਼ੀ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਮੁੰਡੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ਰੱਦ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ ਹੋ ਗਿਆ ਹੈ। ਸੁਪਰੀਮ ਕੋਰਟ 11 ਮਾਰਚ ਨੂੰ ਇਸ ਪਟੀਸ਼ਨ ‘ਤੇ ਸੁਣਵਾਈ ਕਰੇਗਾ।
ਸੁਪਰੀਮ ਕੋਰਟ ਨੇ ਪਟੀਸ਼ਨਕਰਤਾ ਨੂੰ ਕਿਹਾ ਕਿ ਉਹ ਇਲਾਹਾਬਾਦ ਹਾਈਕੋਰਟ ਨੂੰ ਸੂਚਤ ਕਰ ਦੇਣ ਕਿ ਸੁਪਰੀਮ ਕੋਰਟ ਨੇ ਮਾਮਲੇ ਨੂੰ ਜ਼ਬਤ ਕਰ ਲਿਆ ਹ। ਦਰਅਸਲ CJI ਐੱਨ.ਵੀ. ਰਮਨਾ ਦੀ ਬੈਂਚ ਨੂੰ ਪ੍ਰਸ਼ਾਂਤ ਭੂਸ਼ਣ ਨੇ ਦੱਸਿਆ ਸੀ ਕਿ ਮਿਸ਼ਰਾ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਹੋਰ ਦੋਸ਼ੀ ਵੀ ਹਾਈਕੋਰਟ ਤੱਕ ਪਹੁੰਚ ਰਹੇ ਹਨ ਅਤੇ ਅਜਿਹੇ ਵਿੱਚ ਇਸ ਨੂੰ ਰੋਕਿਆ ਜਾਣਾ ਚਾਹੀਦਾ ਹੈ।
ਦੱਸ ਦੇਈਏ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਜ਼ਮਾਨਤ ‘ਤੇ ਰਿਹਾਅ ਹੋ ਕੇ ਜੇਲ੍ਹ ਤੋਂ ਬਾਹਰ ਹੈ। ਮਿਸ਼ਰਾ ਨੂੰ ਇਲਾਹਾਬਾਦ ਹਾਈਕੋਰਟ ਦੀ ਲਖਨਊ ਬੈਂਚ ਵੱਲੋਂ ਜ਼ਮਾਨਤ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਉੱਤਰ ਪ੍ਰਦੇਸ਼ ਦੀ ਐੱਸ. ਆਈ. ਟੀ. ਨੇ 5 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖਲ ਕੀਤੀ ਸੀ।
ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਦੇ ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ ਕਰੋਟ ਵਿੱਚ ਚੁਣੌਤੀ ਦਿੱਤੀ ਗਈ ਹੈ। ਅਰਜ਼ੀ ਵਿੱਚ ਕਿਹਾ ਗਿਆ ਹੈ ਕਿ ਬੇਖੌਫ ਘੁੰਮ ਰਹੇ ਦੋਸ਼ੀਆਂ ਤੋਂ ਸਬੂਤਾਂ ਨਾਲ ਛੇੜਛਾੜ ਦਾ ਖਦਸ਼ਾ ਹੈ। ਗਵਾਹਾਂ, ਕਿਸਾਨਾਂ ਤੇ ਪੀੜਤ ਪਰਿਵਾਰਾਂ ਨੂੰ ਖਤਰਾ ਹੈ। ਇਲਾਹਾਬਾਦ ਹਾਈਕੋਰਟ ਦਾ ਹੁਕਮ ਅੰਦਾਜ਼ੇ ਦੇ ਆਧਾਰ ‘ਤੇ ਹੈ। SIT ਨੂੰ ਸੁਪਰੀਮ ਕੋਰਟ ਵਿੱਚ ਤੁਰੰਤ ਸਟੇਟਸ ਰਿਪੋਰਟ ਦਾਖਲ ਕਰਨ ਲਈ ਕਿਹਾ ਜਾਏ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਗੌਰਤਲਬ ਹੈ ਕਿ 3 ਅਕਤੂਬਰ 2021 ਨੂੰ ਲਖੀਮਪੁਰ ਦੇ ਤਿਕੁਨੀਆ ਵਿੱਚ ਹੋਈ ਹਿੰਸਾ ਵਿੱਚ 4 ਕਿਸਾਨਾਂ ਸਣੇ 8 ਲੋਕਾਂ ਦੀ ਮੌਤ ਹੋ ਗਈ ਸੀ। ਜਿਸ ਵਿੱਚ ਦੋਸ਼ ਸੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਬੇਟੇ ਅਸ਼ੀਸ਼ ਮਿਸ਼ਰਾ ਨੇ ਆਪਣੀ ਜੀਪ ਨਾਲ ਕਿਸਾਨਾਂ ਨੂੰ ਕੁਚਲਿਆ ਹੈ।
ਅਸ਼ੀਸ਼ ਮਿਸ਼ਰਾ ਇਸ ਮਾਮਲੇ ਵਿੱਚ ਉੱਤਰ ਪ੍ਰਦੇਸ਼ SIT ਵੱਲੋਂ ਹਾਲ ਹੀ ਵਿੱਚ ਇੱਕ ਚਾਰਜਸ਼ੀਟ ਦਾਖਲ ਕੀਤੀ ਗਈ ਸੀ। ਇਸ 5000 ਪੰਨਿਆਂ ਦੀ ਚਾਰਜਸ਼ੀਟ ਵਿੱਚ ਅਜੇ ਮਿਸ਼ਰਾ ਦੇ ਬੇਟੇ ਅਸ਼ੀਸ਼ ਮਿਸ਼ਰਾ ਨੂੰ ਦੋਸ਼ੀ ਠਹਿਰਾਇਆ ਗਿਆ ਸੀ। ਇੰਨਾ ਹੀ ਨਹੀਂ SIT ਅਨੁਸਾਰ ਅਸ਼ੀਸ਼ ਘਟਨਾ ਵਾਲੀ ਥਾਂ ‘ਤੇ ਵੀ ਮੌਜੂਦ ਸਨ।