ਸ਼ਰਾਬ ਘੋਟਾਲੇ ਵਿਚ ਗ੍ਰਿਫਤਾਰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਹਾਈਕੋਰਟ ਜਾਣ ਲਈ ਕਿਹਾ। ਕੱਲ੍ਹ ਹੀ ਦਿੱਲੀ ਦੀ ਇਕ ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ 4 ਦਿਨ ਦੀ ਸੀਬੀਆਈ ਰਿਮਾਂਡ ‘ਤੇ ਸੌਂਪਿਆ ਸੀ। ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਕਿਹਾ ਕਿ ਤੁਹਾਨੂੰ ਹੇਠਲੀ ਅਦਾਲਤ ਜਾਣਾ ਚਾਹੀਦਾ ਹੈ। ਸਿਸੋਦੀਆ ਫਿਲਹਾਲ ਸੀਬੀਆਈ ਦੀ ਹਿਰਾਸਤ ਵਿਚ ਹਨ।
ਸਿਸੋਦੀਆ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਏਐੱਮ ਸਿੰਘਵੀ ਨੇ ਪ੍ਰਧਾਨ ਜਸਟਿਸ ਡੀਵਾਈ ਚੰਦਰਚੂੜ ਤੇ ਜਸਟਿਸ ਪੀਐੱਸ ਨਰਸਿਮ੍ਹਾ ਦੀ ਬੈਂਚ ‘ਤੇ ਤਤਕਾਲ ਅੱਜ ਹੀ ਸੁਣਵਾਈ ਦੀ ਅਪੀਲ ਕੀਤੀ ਸੀ। ਚੋਟੀ ਦੀ ਅਦਾਲਤ ਨੇ ਪਹਿਲਾਂ ਹੀ ਕਿਹਾ ਸੀ ਕਿ ਜੇਲ੍ਹ ਵਿਚ ਬੰਦ ਆਮ ਆਦਮੀ ਪਾਰਟੀ ਦੇ ਨੇਤਾ ਸੀਆਰਪੀਸੀ ਤਹਿਤ ਜ਼ਮਾਨਤ ਲਈ ਦਿੱਲੀ ਹਾਈਕੋਰਟ ਦਾ ਰੁਖ਼ ਕਰਕੇ ਐੱਫਆਈਆਰ ਰੱਦ ਕਰਨ ਦੀ ਅਪੀਲ ਕਰ ਸਕਦੇ ਹਨ।
ਇਹ ਵੀ ਪੜ੍ਹੋ : ਭਾਰਤੀ ਟੀਮ ਨੂੰ ਟੀ-20 ਮਹਿਲਾ ਵਰਲਡ ਕੱਪ 2024 ‘ਚ ਮਿਲੀ ਐਂਟਰੀ, ਸ਼੍ਰੀਲੰਕਾ ਤੇ ਆਇਰਲੈਂਡ ਨਹੀਂ ਬਣਾ ਸਕੇ ਜਗ੍ਹਾ
ਜਸਟਿਸ ਨੇ ਕਿਹਾ ਕਿ ਅਦਾਲਤ ਨੇ ਹੁਣੇ ਜਿਹੇ ਕਾਂਗਰਸ ਦੇ ਨੇਤਾ ਪਵਨ ਖੇੜਾ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕੀਤੀ ਸੀ ਕਿਉਂਕਿ ਉਸ ਵਿਚ ਦੋ ਸੂਬਿਆਂ ਵਿਚ ਦਰਜ FIR ਨੂੰ ਜੋੜਿਆ ਗਿਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਖੇੜਾ ਦੀ ਕਥਿਤ ਇਤਰਾਜ਼ਯੋਗ ਟਿੱਪਣੀ ਨਾਲ ਸਬੰਧਤ ਇਕ ਮਾਮਲੇ ਵਿਚ ਉੁਨ੍ਹਾਂ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਗਈ ਹੈ।
ਦੱਸ ਦੇਈਏ ਕਿ ਆਬਕਾਰੀ ਨੀਤੀ ਵਿਚ ਕਥਿਤ ਭ੍ਰਿਸ਼ਟਾਚਾਰ ਨੂੰ ਲੈ ਕੇ ਗ੍ਰਿਫਤਾਰ ਸਿਸੋਦੀਆ ਨੂੰ ਵਿਸ਼ੇਸ਼ ਅਦਾਲਤ ਨੇ ਸੋਮਵਾਰ ਨੂੰ 5 ਦਿਨ ਲਈ ਸੀਬੀਆਈ ਦੀ ਹਿਰਾਸਤ ਵਿਚ ਭੇਜ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ -: