ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਰੇਹੜੀ ਫੜ੍ਹੀ ਮਾਰਕੀਟ (ਆਧੁਨਿਕ ਗਲੀਵੈਂਡਿੰਗ ਜ਼ੋਨ) ਦੀ ਉਸਾਰੀ ਵਾਲੀ ਥਾਂ ਦਾ ਅਚਨਚੇਤ ਦੌਰਾ ਕੀਤਾ। ਸੁਨਾਮ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਿਖੇ ਨੂੰ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੀਵਰੇਜ ਦੇ ਮੈਨਹੋਲ ਚੈਂਬਰ ਦੇ ਚੱਲ ਰਹੇ ਨਿਰਮਾਣ ਕਾਰਜ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਪਾਇਆ ਕਿ ਕੁਝ ਥਾਵਾਂ ‘ਤੇ ਪੁਰਾਣੀਆਂ ਇੱਟਾਂ ਦੀ ਵਰਤੋਂ ਕੀਤੀ ਜਾ ਰਹੀ ਹੈ।
ਇਸ ਦਾ ਗੰਭੀਰ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸਰਕਾਰੀ ਫੰਡਾਂ ਦੀ ਦੁਰਵਰਤੋਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਬੇਨਿਯਮੀਆਂ ਦੇ ਮੱਦੇਨਜ਼ਰ ਸਬੰਧਤ ਠੇਕੇਦਾਰ ਅਤੇ ਵਿਭਾਗੀ ਅਧਿਕਾਰੀਆਂ ਨੂੰ ਝਾੜ ਪਾਉਂਦੇ ਹੋਏ ਕਿਹਾ ਕਿ ਉਹ ਕੰਮਾਂ ਦਾ ਮਿਆਰ ਬਰਕਰਾਰ ਰੱਖਣ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਧਰਤੀ ’ਤੇ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀ ਆਪਣੀ ਡਿਊਟੀ ਸਹੀ ਢੰਗ ਨਾਲ ਨਿਭਾਉਣ।
ਇਹ ਵੀ ਪੜ੍ਹੋ : ‘ਸਿੱਖ ਕੌਮ ਆਪਣੇ ਵਿਰੁੱਧ ਸਾਜਿਸ਼ ਨੂੰ ਕਦੋਂ ਸਮਝੇਗੀ?’, ਮਹੇਸ਼ਇੰਦਰ ਗਰੇਵਾਲ ਨੇ ਪੁੱਛੇ ਤਿੱਖੇ ਸਵਾਲ
ਜ਼ਿਕਰਯੋਗ ਹੈ ਕਿ ਇਸ ਸਾਲ ਜਨਵਰੀ ਦੇ ਸ਼ੁਰੂ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਦੇ ਲੋਕਾਂ ਦੀ ਸੇਵਾ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ ਸੀ। ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਿਖੇ ਬਣਨ ਵਾਲੇ ਸਟਰੀਟ ਵੈਂਡਿੰਗ ਜ਼ੋਨ ਦਾ ਨੀਂਹ ਪੱਥਰ ਰੱਖਿਆ ਗਿਆ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਇਹ ਮਾਰਕੀਟ ਸ਼ਹਿਰ ਦੇ ਸਬਜ਼ੀ ਅਤੇ ਫਲ ਵਿਕਰੇਤਾਵਾਂ ਲਈ ਵਰਦਾਨ ਸਾਬਤ ਹੋਵੇਗੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਵੈਂਡਿੰਗ ਜ਼ੋਨ ਨੂੰ ਤਿੰਨ ਮਹੀਨਿਆਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
