ਪੰਜਾਬ ਵਿੱਚ ਕੜਾਕੇ ਦੀ ਠੰਢ ਨੇ ਕਹਿਰ ਢਾਹਿਆ ਹੋਇਆ ਹੈ, ਇਸੇ ਵਿਚਾਲੇ ਹੁਸ਼ਿਆਰਪੁਰ ਜ਼ਿਲੇ ‘ਚ ਸਵਾਈਨ ਫਲੂ ਨੇ ਵੀ ਦਸਤਕ ਦੇ ਦਿੱਤੀ ਹੈ। ਇਸ ਗੱਲ ਦੀ ਪੁਸ਼ਟੀ ਸਿਵਲ ਸਰਜਨ ਡਾ. ਬਲਵਿੰਦਰ ਡਮਾਣਾ ਨੇ ਵੀ ਕੀਤੀ ਹੈ। ਸ਼ਹਿਰ ਵਿੱਚ ਸਵਾਈਨ ਫਲੂ ਦੇ 3 ਮਾਮਲੇ ਸਾਹਮਣੇ ਆਏ ਹਨ।
ਇਨ੍ਹਾਂ ਵਿੱਚ ਰੇਲਵੇ ਸਟੇਸ਼ਨ ਨੇੜੇ ਸਥਿਤ ਮੁਹੱਲਾ ਜਗੀਰਪੁਰਾ ਦੀ ਇੱਕ 19 ਸਾਲਾ ਔਰਤ ਵੀ ਸ਼ਾਮਲ ਹੈ, ਜਿਸ ਨੂੰ ਸਿਵਲ ਹਸਪਤਾਲ ਤੋਂ ਪਹਿਲਾਂ ਡੀ.ਐਮ.ਸੀ. ਲੁਧਿਆਣਾ ਅਤੇ ਬਾਅਦ ਵਿੱਚ ਪੀ.ਜੀ.ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ। ਮੁਹੱਲਾ ਜਗਤਪੁਰਾ ਦੀ ਰਹਿਣ ਵਾਲੀ 64 ਸਾਲਾ ਔਰਤ ਨੂੰ ਸਵਾਈਨ ਫਲੂ ਪਾਜ਼ਿਟਿਵ ਪਾਏ ਜਾਣ ਤੋਂ ਬਾਅਦ ਡੀਐਮਸੀ ਲੁਧਿਆਣਾ ਰੈਫਰ ਕੀਤਾ ਗਿਆ। ਮੁਹੱਲਾ ਸ਼ਾਂਤੀ ਨਗਰ ਦੇ ਇੱਕ 39 ਸਾਲਾ ਵਿਅਕਤੀ ਨੂੰ ਵੀ ਸਵਾਈਨ ਫਲੂ ਕਾਰਨ ਡੀ.ਐਮ.ਸੀ. ਲੁਧਿਆਣਾ ਰੈਫਰ ਕਰ ਦਿੱਤਾ।
ਸਿਵਲ ਸਰਜਨ ਨੇ ਦੱਸਿਆ ਕਿ ਤਿੰਨੋਂ ਮਰੀਜ਼ ਠੀਕ ਹੋ ਰਹੇ ਹਨ ਅਤੇ ਖਤਰੇ ਤੋਂ ਬਾਹਰ ਹਨ। ਸਵਾਈਨ ਫਲੂ ਦੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਹੈੱਡਕੁਆਰਟਰ ਦੇ ਸਿਵਲ ਹਸਪਤਾਲ ਵਿੱਚ ਆਈਸੋਲੇਸ਼ਨ ਵਾਰਡ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ : ਦਿੜ੍ਹਬਾ ਦੇ ਸ਼ਹੀਦ ਫੌਜੀ ਦੇ ਘਰ ਪਹੁੰਚੇ CM ਮਾਨ, ਪਰਿਵਾਰ ਨਾਲ ਵੰਡਾਇਆ ਦੁੱਖ, ਸੌਂਪਿਆ ਇੱਕ ਕਰੋੜ ਦਾ ਚੈੱਕ
ਸਿਵਲ ਸਰਜਨ ਡਾ: ਬਲਵਿੰਦਰ ਦਮਨਾ ਨੇ ਦੱਸਿਆ ਕਿ ਸਵਾਈਨ ਫਲੂ ਵਿੱਚ ਮਰੀਜ਼ ਨੂੰ ਹਲਕਾ ਬੁਖਾਰ, ਖੰਘ, ਗਲੇ ਵਿੱਚ ਖਰਾਸ਼ ਅਤੇ ਸਾਹ ਲੈਣ ਵਿੱਚ ਤਕਲੀਫ਼ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇ ਕਿਸੇ ਵਿਅਕਤੀ ਵਿੱਚ ਅਜਿਹੇ ਲੱਛਣ ਦਿਖਾਈ ਦੇਣ ਤਾਂ ਉਹ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰੇ ਅਤੇ ਮੂੰਹ ‘ਤੇ ਮਾਸਕ ਪਾਉਣਾ ਯਕੀਨੀ ਬਣਾਇਆ ਜਾਵੇ।
ਵੀਡੀਓ ਲਈ ਕਲਿੱਕ ਕਰੋ –